ਮੋਗਾ 6 ਜੂਨ ਜਗਰਾਜ ਸਿੰਘ ਗਿੱਲ
ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ– ਕਮ – ਚੇਅਰਪਰਸਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ “ਵਿਸ਼ਵ ਵਾਤਾਵਰਣ ਦਿਵਸ” ਮਨਾਉਂਦਿਆਂ ਹੋਇਆਂ ਜੁਡੀਸ਼ੀਅਲ ਕੋਰਟਸ ਕੰਪਲੈਕਸ ਮੋਗਾ ਵਿਖੇ ਸੈਸ਼ਨ ਡਵੀਜਨ ਮੋਗਾ ਦੇ ਜੱਜ ਸਾਹਿਬਾਨ ਵੱਲੋਂ ਬੂਟੇ ਲਗਾਏ ਗਏ। ਜੱਜ ਸਾਹਿਬਾਨ ਤੋਂ ਇਲਾਵਾ ਜਿਲ੍ਹਾ ਅਟਾਰਨੀ, ਮੋਗਾ ਅਤੇ ਪ੍ਰਧਾਨ ਅਤੇ ਸਕੱਤਰ ਬਾਰ ਐਸੋਸੀਏਸ਼ਨ ਮੋਗਾ ਵੱਲੋਂ ਵੀ ਬੂਟੇ ਲਗਾਏ ਗਏ।

ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ– ਕਮ – ਚੇਅਰਪਰਸਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਤੇ ਬੂਟੇ ਲਗਾਉਣ ਦਾ ਮੁੱਖ ਮਕਸਦ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਵੱਖ-ਵੱਖ ਕਿਸਮ ਦੇ ਪ੍ਰਦੂਸ਼ਣਾਂ ਬਾਰੇ ਵੀ ਜਾਗਰੂਕ ਕੀਤਾ ਜਿਸ ਵਿੱਚ ਖ਼ਾਸ ਤੌਰ ‘ਤੇ ਪਲਾਸਟਿਕ ਸਮੱਗਰੀ ਦੇ ਅਤਿਅਧਿਕ ਇਸਤੇਮਾਲ ਕਾਰਨ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਖਾਸ ਜ਼ੋਰ ਦਿੱਤਾ ।
ਇਸ ਮੌਕੇ ਤੇ ਸ਼੍ਰੀ ਬਿਸ਼ਨ ਸਰੂਪ ਵਧੀਕ ਜਿਲਾ ਤੇ ਸੈਸ਼ਨ ਜੱਜ, ਸ਼੍ਰੀ ਮੁਨੀਸ਼ ਅਰੋੜਾ ਵਧੀਕ ਜਿਲਾ ਤੇ ਸੈਸ਼ਨ ਜੱਜ, ਸ਼੍ਰੀਮਤੀ ਰਵੀ ਇੰਦਰ ਕੌਰ ਸੰਧੂ ਪ੍ਰਿੰਸੀਪਲ ਜੱਜ ਫੈਮਿਲੀ ਕੋਰਟ, ਸ਼੍ਰੀਮਤੀ ਪੁਸ਼ਪਾ ਰਾਣੀ ਸਿਵਲ ਜੱਜ (ਸੀਨੀਅਰ ਡਵੀਜਨ), ਸ਼੍ਰੀਮਤੀ ਮਮਤਾ ਕੱਕੜ ਚੀਫ ਜੁਡੀਸ਼ੀਲ ਮੈਜਿਸਟ੍ਰੇਟ, ਸ਼੍ਰੀ ਸਿਮਰਨ ਸਿੰਘ ਸੀ.ਜੇ.ਐੱਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਅਤੇ ਸਾਰੇ ਸਿਵਲ ਜੱਜ –ਕਮ – ਜੁਡੀਸ਼ੀਅਲ ਮੈਜਿਸਟ੍ਰੇਟ, ਸ਼੍ਰੀ ਗੁਰਿੰਦਰ ਸਿੰਘ ਸੁਪਰਡੈਂਟ ਸੈਸ਼ਨ ਡਵੀਜਨ, ਸ਼੍ਰੀਮਤੀ ਨੀਲਮ ਪਾਠਕ ਜਿਲਾ ਅਟਾਰਨੀ, ਸ਼੍ਰੀ ਸੁਖਵਿੰਦਰ ਸਿੰਘ ਪ੍ਰਧਾਨ ਬਾਰ ਐਸੋਸੀਏਸ਼ਨ ਮੋਗਾ, ਸ਼੍ਰੀ ਰਜੀਵ ਮਿੱਤਲ ਸਕੱਤਰ ਬਾਰ ਐਸੋਸੀਏਸ਼ਨ ਮੋਗਾ ਵੀ ਹਾਜਰ ਸਨ।














Leave a Reply