ਸ੍ਰੀ ਹੇਮਕੁੰਟ ਸਾਹਿਬ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਵਿਦਾਇਗੀ ਪਾਰਟੀ

ਫਤਿਹਗੜ੍ਹ ਪੰਜਤੂਰ 10 ਫਰਵਰੀ ਨੂੰ (ਸਤਿਨਾਮ ਦਾਨੇ ਵਾਲੀਆ)ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਮੋਗਾ ਵਿਖੇ ਗਿਆਰਵੀਂ ਜਮਾਤ ਦੀਆਂ ਵਿਦਿਆਰਥਣਾਂ ਵੱਲੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ ਇਸ ਸਮੇਂ ਕਰਵਾਏ ਗਏ ਸੱਭਿਆਚਾਰਕ ਸਮਾਗਮ ਵਿੱਚ ਵਿਦਿਆਰਥਣਾਂ ਵੱਲੋਂ ਗੀਤ ਕਵਿਤਾਵਾਂ ਭਾਸ਼ਣ ਤੇ ਗਿੱਧਾ ਭੰਗੜਾ ਪੇਸ਼ ਕਰਕੇ ਸਭ ਦਾ ਮਨੋਰੰਜਨ ਕੀਤਾ ਗਿਆ ਇਸ ਸਮਾਗਮ ਵਿੱਚ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ ਤੇ ਐਮ ਡੀ ਮੈਡਮ ਸ੍ਰੀਮਤੀ ਰਣਜੀਤ ਕੌਰ ਸੰਧੂ ਜੀ ਨੇ ਸ਼ਮੂਲੀਅਤ ਕੀਤੀ ਇਸ ਸਮੇਂ ਵਿਦਿਆਰਥਣਾਂ ਵੱਲੋਂ ਅਧਿਆਪਕਾਂ ਨੂੰ ਵੱਖ ਵੱਖ ਤਰ੍ਹਾਂ ਦੀਆਂ ਗੇਮਸ ( ਖੇਡਾਂ )ਵੀ ਖਿਡਾਈਆਂ ਗਈਆਂ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ ਐਮਡੀ ਮੈਡਮ ਸ੍ਰੀਮਤੀ ਰਣਜੀਤ ਕੌਰ ਸੰਧੂ ਨੇ ਵਿਦਿਆਰਥਣਾਂ ਨੂੰ ਚੰਗੇ ਨਾਗਰਿਕ ਬਣਨ ਅਤੇ ਮੈਰਿਟ ਪ੍ਰਾਪਤ ਕਰਨ ਲਈ ਪ੍ਰੇਰਿਆ ਪਿ੍ੰਸੀਪਲ ਮੈਡਮ ਸ੍ਰੀਮਤੀ ਮੰਜੂ ਅਰੋੜਾਂ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਆਉਣ ਵਾਲੇ ਭਵਿੱਖ ਲਈ ਸ਼ੁੱਭ ਕਾਮਨਾ ਦਿੱਤੀਆਂ ਸਮਾਗਮ ਦੇ ਅੰਤ ਵਿੱਚ ਵਿਦਿਆਰਥਣਾਂ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਵਿਦਾਇਗੀ ਪਾਰਟੀ ਨੂੰ ਅਤੇ ਸਕੂਲ ਦੀਆਂ ਯਾਦਾਂ ਨੂੰ ਆਪਣੇ ਮਨਾਂ ਵਿੱਚ ਸਾਂਭ ਕੇ ਰੱਖਣਗੀਆਂ ।

Leave a Reply

Your email address will not be published. Required fields are marked *