ਫਤਿਹਗੜ੍ਹ ਪੰਜਤੂਰ 21 ਦਸੰਬਰ (ਸਤਿਨਾਮ ਦਾਨੇ ਵਾਲੀਆ) ਫਤਿਹਗੜ੍ਹ ਪੰਜਤੂਰ ਇਲਾਕੇ ਦੀ ਹਰਮਨ ਪਿਆਰੀ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਮੈਡਮ ਸ੍ਰੀਮਤੀ ਮੰਜੂ ਅਰੋੜਾ ਦੀ ਯੋਗ ਅਗਵਾਈ ਹੇਠ ਅਤੇ ਗਣਿਤ ਸਟਾਫ ਦੇ ਸਹਿਯੋਗ ਨਾਲ ਰਾਸ਼ਟਰੀ ਗਣਿਤ ਦਿਵਸ ਮਨਾਇਆ ਗਿਆ ਇਸ ਦੌਰਾਨ ਬੱਚਿਆਂ ਦਾ ਗਣਿਤ ਵਿਸ਼ੇ ਨਾਲ ਸਬੰਧਿਤ ਪ੍ਰਸ਼ਨ ਉੱਤਰ ਪੁੱਛਣ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਚਾਰ ਹਾਊਸ ਦੇ ਬੱਚਿਆਂ ਨੇ ਵੱਧ ਚੜ੍ਹ ਕੇ ਭਾਗ ਲਿਆ ਇਸ ਮੁਕਾਬਲੇ ਦੌਰਾਨ ਜੈਲੋ ਹਾਊਸ ਨੇ ਪਹਿਲਾ ਰੈੱਡ ਹਾਊਸ ਨੇ ਦੂਸਰਾ ਅਤੇ ਬਲਿਊ ਹਾਊਸ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ ਅਤੇ ਐਮ ਡੀ ਮੈਡਮ ਸ੍ਰੀਮਤੀ ਰਣਜੀਤ ਕੌਰ ਸੰਧੂ ਨੇ ਬੱਚਿਆਂ ਨੂੰ ਗਣਿਤ ਵਿਸ਼ੇ ਦੇ ਇਤਿਹਾਸ ਬਾਰੇ ਦੱਸਦੇ ਹੋਏ ਕਿਹਾ ਕਿ ਦੇਸ਼ ਵਿੱਚ ਹਰ ਸਾਲ 22 ਦਸੰਬਰ ਨੂੰ ਸ੍ਰੀ ਨਿਵਾਸਾ ਰਾਮਨੁਜਨ ਦੇ ਜਨਮ ਦਿਵਸ ਨੂੰ ਅਤੇ ਉਸ ਦਾ ਗਣਿਤ ਵਿਸ਼ੇ ਵਿੱਚ ਯੋਗਦਾਨ ਨੂੰ ਮੁੱਖ ਰੱਖਦੇ ਹੋਏ ਗਣਿਤ ਦਿਵਸ ਮਨਾਇਆ ਜਾਂਦਾ ਹੈ ਅੰਤ ਉਨ੍ਹਾਂ ਨੇ ਬੱਚਿਆਂ ਨੂੰ ਪਾਠਕ੍ਰਮ ਦੇ ਨਾਲ ਨਾਲ ਹੋਰ ਸਹਾਇਕ ਕਿਰਿਆਵਾਂ ਵਿੱਚ ਭਾਗ ਲੈਣ ਲਈ ਪ੍ਰੇਰਿਆ ਗਿਆ ।