ਅਨੁਸੂਚਿਤ ਜਾਤੀਆਂ ਲਈ ਖੁਸ਼ਖਬਰੀ ਪੰਜਾਬ ਸਰਕਾਰ ਵੱਲੋਂ 550 ਲੱਖ ਰੁਪਏ ਦੇ ਕਰਜ਼ੇ ਦੇਣ ਦਾ ਮਿਥਿਆ ਟੀਚਾ/ ਚੇਅਰਮੈਨ ਮੋਹਨ ਲਾਲ ਸੂਦ

ਮੋਗਾ 17 ਮਾਰਚ (ਜਗਰਾਜ ਲੋਹਾਰਾ) ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਗਰੀਬ ਪਰਿਵਾਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਅਧੀਨ ਘੱਟ ਵਿਆਜ ਦੀ ਦਰ ਤੇ ਆਸਾਨ ਕਿਸ਼ਤਾਂ ਵਿੱਚ ਚੁਕਾਇਆ ਜਾ ਸਕਣ ਵਾਲਾ ਕਰਜ਼ਾ ਮੁਹੱਈਆ ਕਰਦੀ ਹੈ ਇਸ ਕਾਰਪੋਰੇਸ਼ਨ ਵੱਲੋਂ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੁਆਰਾ ਘਰ ਘਰ ਰੋਜ਼ਗਾਰ ਸਕੀਮ ਦੇ ਪ੍ਰੋਗਰਾਮ ਤਹਿਤ ਅਨੁਸੂਚਿਤ ਜਾਤੀਆਂ ਦੇ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣਾ ਸਵੈ ਰੁਜ਼ਗਾਰ ਸਥਾਪਤ ਕਰਵਾ ਕੇ ਉਨ੍ਹਾਂ ਦੀ ਪਰਿਵਾਰਕ ਆਮਦਨ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ
ਕਾਰਪੋਰੇਸ਼ਨ ਦੇ ਚੇਅਰਮੈਨ ਇੰਚਾਰਜ ਮੋਹਨ ਲਾਲ ਸੂਦ ਨੇ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਦੇ ਅਨੁਸਾਰ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹਵੇਂ ਸਾਲਾਂ ਪ੍ਰਕਾਸ਼ ਉਤਸਵ ਦੇ ਮੌਕੇ ਤੇ ਸਰਦਾਰ ਸਾਧੂ ਸਿੰਘ ਧਰਮਸੋਤ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 550.00 ਲੱਖ ਰੁਪਏ ਦੇ ਕਰਜ਼ੇ ਵੰਡਣ ਦਾ ਟੀਚਾ ਰੱਖਿਆ ਗਿਆ ਹੈ
ਇਹ ਜਾਣਕਾਰੀ ਮੋਹਨ ਲਾਲ ਸੂਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੈਨੂੰ ਇਹ ਦੱਸਦੇ ਹੋਏ ਅਤਿਅੰਤ ਪ੍ਰਸੰਨਤਾ ਹੋ ਰਹੀ ਹੈ ਕਿ ਸਟਾਫ਼ ਦੇ ਅਧਿਕਾਰੀਆਂ ਨੇ ਸਖ਼ਤ ਮਿਹਨਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਵੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਨਾ ਸਿਰਫ 550 ਲੱਖ ਰੁਪਏ ਦੇ ਕਰਜ਼ੇ ਵੰਡਣ ਦਾ ਟੀਚਾ ਵਿਚ ਬਲਕਿ ਆਪਣੇ ਮਿੱਥੇ ਟੀਚੇ ਤੋਂ ਵੱਧ ਕੇ 541 ਲਾਭਪਾਤਰੀਆਂ ਨੂੰ 906.29 ਲੱਖ ਦੇ ਕਰਜ਼ੇ ਪਾਸ ਕੀਤੇ ਜਾ ਚੁੱਕੇ ਹਨ ਇਸੇ ਲੜੀ ਦੇ ਤਹਿਤ ਕਾਰਪੋਰੇਸ਼ਨ ਵੱਲੋਂ ਇੱਕ ਰਾਜ ਪੱਧਰੀ ਸਮਾਗਮ ਕਰਕੇ ਇਨ੍ਹਾਂ ਲਾਭਪਾਤਰੀਆਂ ਨੂੰ ਕਰਜ਼ਾ ਮਨਜ਼ੂਰੀ ਪੱਤਰ ਵੰਡੇ ਜਾਣੇ ਸਨ ਪਰ ਕਰੋਨਾ ਵਾਰਿਸ ਦੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਸਮਾਗਮ ਨਾ ਕਰਨ ਦੀਆਂ ਹਦਾਇਤਾਂ ਕਾਰਨ ਇਹ ਮਨਜ਼ੂਰੀ ਪੱਤਰ ਜ਼ਿਲ੍ਹਾ ਪੱਧਰ ਤੇ ਕਾਰਪੋਰੇਸ਼ਨ ਦੇ ਖੇਤਰੀ ਦਫ਼ਤਰਾਂ ਦੇ ਕਰਮਚਾਰੀਆਂ ਦਾ ਸਬੰਧਤ ਲਾਭਪਾਤਰੀਆਂ ਨੂੰ ਸੌਂਪੇ ਜਾ ਰਹੇ ਹਨ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਸੂਦ ਨੇ ਮਾਣਯੋਗ ਮੁੱਖ ਮੰਤਰੀ ਪੰਜਾਬ ਜੀ ਦਾ ਉਹਨਾਂ ਵੱਲੋਂ ਅਨੁਸੂਚਿਤ ਜਾਤੀਆਂ ਦੇ ਕਰਜ਼ਦਾਰ ਦੇ 45.41 ਕਰੋਡ਼ ਰੁਪਏ ਦੇ ਕਰਜ਼ੇ ਮਾਫ਼ ਕਰਨ ਲਈ ਵੀ ਧੰਨਵਾਦ ਕੀਤਾ ਗਿਆ ਹੈ ਅਤੇ ਦੱਸਿਆ ਗਿਆ ਹੈ ਕਿ ਇਸ ਕਰਜ਼ਾ ਮਾਫੀ ਨਾਲ ਰਾਜ ਵਿੱਚ 14260 ਲਾਭਪਾਤਰੀਆਂ ਨੂੰ ਲਾਭ ਪ੍ਰਾਪਤ ਹੋਇਆ ਹੈ ਚੇਅਰਮੈਨ ਵੱਲੋਂ ਪੰਜਾਬ ਸਰਕਾਰ ਦਾ ਚਾਲੂ ਮਾਲੀ ਸਾਲ ਦੌਰਾਨ 579,00 ਲੱਖ ਰੁਪਏ ਦਾ ਸੇਅਰ ਕੈਪੀਟਲ ਅਤੇ 150.00 ਲੱਖ ਰੁਪਏ ਦੀ ਗਰਾਂਟ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਸ ਸ਼ਲਾਘਾਯੋਗ ਉਪਰਾਲੇ ਦਾ ਐਸ ਸੀ ਕਾਰਪੋਰੇਸ਼ਨ ਜਿਲਾ ਮੈਨੇਜਰ ਮੋਗਾ ਹੁਕਮ ਚੰਦ ਨੇ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਰਪੋਰੇਸ਼ਨ ਦੇ ਚੇਅਰਮੈਨ ਇੰਚਾਰਜ ਮੋਹਨ ਲਾਲ ਸੂਦ ਸਰਦਾਰ ਸਾਧੂ ਸਿੰਘ ਧਰਮਸੋਤ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਦਾ ਅਨਸੂਚਿਤ ਜਾਤੀਆਂ ਦੇ ਲੋਕਾਂ ਨੂੰ ਭਰਪੂਰ ਲਾਭ ਮਿਲੇਗਾ ।

Leave a Reply

Your email address will not be published. Required fields are marked *