• Thu. Nov 21st, 2024

ਅਨੁਸੂਚਿਤ ਜਾਤੀ ਉਮੀਦਵਾਰਾਂ ਦਾ ਮੁਫ਼ਤ ਡੇਅਰੀ ਕਿੱਤਾ ਸਿਖਲਾਈ ਕੋਰਸ 14 ਦਸੰਬਰ ਤੋਂ ਸ਼ੁਰੂ/ਬੀਰਪ੍ਰਤਾਪ ਸਿੰਘ 

ByJagraj Gill

Dec 5, 2020

ਉਮੀਦਵਾਰਾਂ ਦੀ ਕਾਊਂਸਲਿੰਗ 7 ਦਸੰਬਰ ਨੂੰ-ਬੀਰਪ੍ਰਤਾਪ ਸਿੰਘ 

ਮੋਗਾ, 5 ਦਸੰਬਰ /ਜਗਰਾਜ ਸਿੰਘ ਗਿੱਲ/

  ਪੰਜਾਬ ਸਰਕਾਰ ਆਪਣੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਜਰੀਏ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਵਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ ਤਾਂ ਕਿ ਸੂਬੇ ਦੇ ਨੌਜਵਾਨ ਆਪਣਾ ਕਾਰੋਬਾਰ ਸ਼ੁਰੂ ਕਰਕੇ ਆਪਣੇ ਪੈਰਾਂ ਤੇ ਆਪ ਖੜ੍ਹੇ ਹੋ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਡਾਇਰੈਕਟਰ ਡੇਅਰੀ ਮੋਗਾ ਬੀਰਪ੍ਰਤਾਪ ਸਿੰਘ ਗਿੱਲ ਨੇ ਦੱਸਿਆ ਕਿ ਹੁਣ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਨਾਲ ਸਬੰਧਤ ਲਾਭਪਾਤਰੀਆਂ ਲਈ ਸਾਰੇ ਸੈਂਟਰਾਂ ਤੋਂ ਮੁਫ਼ਤ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਦੋ ਦਫ਼ਤੇ ਦੇ ਇਸ ਡੇਅਰੀ ਸਿਖਲਾਈ ਕੋਰਸ ਦੀ ਸ਼ੁਰੂਆਤ 14 ਦਸੰਬਰ 2020 ਨੂੰ ਹੋ ਰਹੀ ਹੈ,  ਜਿਸਦੀ ਪਹਿਲੇ ਬੈਚ ਲਈ ਕਾਊਂਸਲਿੰਗ 7 ਦਸੰਬਰ 2020 ਨੂੰ ਡੇਅਰੀ ਟ੍ਰੇਨਿੰਗ ਸੈਂਟਰ ਪਿੰਡ ਗਿੱਲ (ਮੋਗਾ) ਵਿਖੇ 10 ਵਜੇ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਜਿ਼ਲ੍ਹਾ ਮੋਗਾ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਲਾਭਪਾਤਰੀ ਜ਼ੋ ਡੇਅਰੀ ਦੇ ਗਿਆਨ ਵਿੱਚ ਵਾਧਾ ਕਰਨ ਦੇ ਚਾਹਵਾਨ ਹਨ ਉਹ ਮਿਤੀ 7 ਦਸੰਬਰ 2020 ਨੂੰ ਇੰਟਰਵਿਊ ਵਾਲੇ ਦਿਨ ਘੱਟ ਤੋਂ ਘੱਟ ਪੰਜਵੀਂ ਪਾਸ ਪੜ੍ਹਾਈ ਦਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਬੰਧੀ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਪਾਸਪੋਰਟ ਸਾਈਜ਼ ਫੋ਼ਟੋ ਨਾਲ ਲੈ ਕੇ ਆਉਣ। ਲਾਭਪਾਤਰੀ ਪੰਜਾਬ ਦਾ ਵਸਨੀਕ ਅਤੇ ਦਿਹਾਤੀ ਪਿਛੋਕੜ ਨਾਲ ਸਬੰਧ ਰੱਖਦਾ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਲਾਭਪਾਤਰੀ ਦੀ ਉਮਰ 18 ਸਾਲ ਤੋਂ 50 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।   ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਦੇ ਗਿਆਨ ਵਿੱਚ ਵਾਧੇ, ਉਨ੍ਹਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਅਤੇ ਆਧੁਨਿਕ ਡੇਅਰੀ ਫਾਰਮਿੰਗ ਦੀਆਂ ਤਕਨੀਕਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਪੰਜਾਬ ਸਰਕਾਰ ਵੱਲੋਂ `ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ਼ ਲਿਵਲੀਹੁੱਡ ਫਾਰਮ ਐਸ.ਸੀ. ਬੈਨੀਫਿਸ਼ਰੀਜ਼` ਸ਼ੁਰੂ ਕੀਤੀ ਗਈ ਹੈ ਜਿਸ ਅਧੀਨ ਹੀ ਲਾਭਪਾਤਰੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਗਿੱਲ ਜਿ਼ਲ੍ਹਾ ਮੋਗਾ ਵਿਖੇ ਡੇਅਰੀ ਦੀ ਸਿਖਲਾਈ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਟ੍ਰੇਨਿੰਗ ਮੁਕੰਮਲ ਕਰਨ ਵਾਲੇ ਲਾਭਪਾਤਰੀਆਂ ਨੂੰ ਵਜ਼ੀਫਾ ਵੀ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਉਮੀਦਵਾਰ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਪਹਿਲ ਦੇ ਆਧਾਰ ਤੇ ਲਾਭ ਉਠਾ ਸਕਦਾ ਹੈ।  

    

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *