• Thu. Nov 21st, 2024

ਅੱਜ ਪਿੰਡ ਨਿਹਾਲਗੜ੍ਹ ਵਿਖੇ ਫੈਲਾਈ ਡੇਂਗੂ ਪ੍ਰਤੀ ਜਾਗਰੂਕਤਾ ਅਤੇ ਭਾਰੀ ਮਾਤਰਾ ਵਿੱਚ ਲਾਰਵਾ ਕਰਵਾਇਆ ਨਸ਼ਟ

ByJagraj Gill

Jun 25, 2021

ਪਿਛਲੇ 10 ਦਿਨਾਂ ਤੋਂ ਲਗਾਤਾਰ ਕੀਤੀ ਜਾ ਰਹੀ ਹੈ ਵੱਖ ਵੱਖ ਪਿੰਡਾਂ ਵਿੱਚ ਡੇਂਗੂ ਲਾਰਵੇ ਦੀ ਚੈਕਿੰਗ-ਰਾਜਦਵਿੰਦਰ ਸਿੰਘ

 

ਮੋਗਾ (ਕੋਟ ਈਸੇ ਖਾਂ) 25 ਜੂਨ ਜਗਰਾਜ ਸਿੰਘ ਗਿੱਲ, ਗੁਰਪ੍ਰੀਤ ਗਹਿਲੀ

 

ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਮੋਗਾ ਵਿੱਚ ਡੇਗੂ ਦੇ ਪ੍ਰਕੋਪ ਤੋਂ ਜ਼ਿਲ੍ਹਾ ਵਾਸੀਆਂ ਨੂੰ ਬਚਾਉਣ ਲਈ ਸਿਹਤ ਵਿਭਾਗ ਮੋਗਾ ਵੱਲੋਂ ਵੱਖ ਵੱਖ ਬਲਾਕਾਂ ਵਿੱਚ ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿੰਨਾਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਡੇਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਮੌਕੇ ਤੇ ਹੀ ਨਸ਼ਟ ਕੀਤਾ ਜਾ ਰਿਹਾ ਹੈ। ਇਸ ਬਾਰੇ ਲੋਕਾਂ ਨੂੰ ਇਨ੍ਹਾਂ ਟੀਮਾਂ ਵੱਲੋਂ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

 

ਇਸ ਬਾਰੇ ਜਾਣਕਾਰੀ ਦਿੰਦਿਆਂ  ਸੀਨੀਅਰ ਮੈਡੀਕਲ ਅਫਸਰ ਪੀ.ਐੱਚ.ਸੀ. ਕੋਟ ਈਸੇ ਖਾਂ ਡਾ ਰਾਕੇਸ਼ ਕੁਮਾਰ ਬਾਲੀ ਨੇ ਦੱਸਿਆ ਕਿ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡ ਨਿਹਾਲਗੜ੍ਹ ਵਿਖੇ ਘਰ ਘਰ ਜਾ ਕੇ ਲੋਕਾਂ ਨੂੰ ਡੇਂਗੂ ਮਲੇਰੀਆ ਅਤੇ ਚਿਕਨਗੁਨੀਆ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਇਸਦੇ ਲਾਰਵੇ ਦੀ ਚੈਕਿੰਗ ਕਰਕੇ ਮੌਕੇ ਤੇ ਹੀ ਇਸ ਨੂੰ ਨਸ਼ਟ ਕਰਵਾਇਆ ਗਿਆ।

 

ਨੋਡਲ ਅਫਸਰ ਆਈ.ਡੀ.ਐੱਸ.ਪੀ.,  ਪੀ ਐੱਚ ਸੀ ਕੋਟ ਈਸੇ ਖਾਂ ਰਾਜ ਦਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਡੇਂਗੂ ਨੂੰ ਜੜ੍ਹ ਤੋਂ ਪੁੱਟਣ ਵਾਸਤੇ ਬਲਾਕ ਕੋਟ ਈਸੇ ਖਾਂ ਦੇ ਪਿੰਡਾਂ ਵਿੱਚ ਪਿਛਲੇ 10 ਦਿਨਾਂ ਤੋਂ ਲਗਾਤਾਰ ਘਰ ਘਰ ਜਾ ਕੇ ਲੋਕਾਂ ਨੂੰ ਡੇਂਗੂ ਮਲੇਰੀਆ ਅਤੇ ਚਿਕਨਗੁਨੀਆ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਭਾਰੀ ਮਾਤਰਾ ਵਿੱਚ ਲਾਰਵੇ ਨੂੰ ਖਤਮ ਕੀਤਾ ਜਾ ਰਿਹਾ ਹੈ।

 

ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਦੀ ਟੀਮ ਵੱਲੋਂ ਪਿੰਡ ਨਿਹਾਲਗੜ੍ਹ ਵਿੱਚ ਜਾ ਕੇ ਇੱਥੋਂ ਦੇ ਲੋਕਾਂ ਜਾਗਰੂਕਤਾ ਵੀ ਫੈਲਾਈ ਗਈ ਕਿ ਇਹ ਲਾਰਵਾ ਕਿਉਂ ਬਣਦਾ ਹੈ ਅਤੇ ਕਿਵੇਂ ਬਣਦਾ ਹੈ ਅਤੇ  ਇਸ ਤੋਂ ਕਿਵੇਂ ਬਚਾਅ ਕਰਨਾ ਹੈ।   ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿਚ ਕਈ ਥਾਵਾਂ ਤੇ ਭਾਰੀ ਲਾਰਵਾ ਮਿਲਿਆ ਜਿਸ ਨੂੰ  ਮੌਕੇ ਤੇ ਹੀ ਨਸ਼ਟ ਕੀਤਾ ਗਿਆ ਅਤੇ ਇਸ ਤਰ੍ਹਾਂ ਸਾਰੇ ਪਿੰਡ ਵਿਚ ਨਾਲੀਆਂ ਚ ਅਤੇ ਖੜ੍ਹੇ ਪਾਣੀ ਵਿਚ ਸਪਰੇਅ ਕੀਤੀ ਗਈ। ਉਨ੍ਹਾਂ ਦੱਸਿਆ ਕਿ  ਲੋਕਾਂ ਦੇ ਘਰਾਂ ਵਿੱਚ ਪੁੱਟੇ ਕੱਚੇ ਟੋਏ ਜਿੱਥੇ ਕਿ ਆਮ ਤੌਰ ਤੇ ਪਾਣੀ ਖੜ੍ਹਾ ਹੋ ਜਾਂਦਾ ਹੈ ਉੱਥੇ ਵੀ ਸਪਰੇਅ ਕਰਕੇ ਲਾਰਵਾ ਖਤਮ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦੱਸਿਆ ਗਿਆ ਕਿ ਕੱਚੇ ਟੋਇਆਂ ਵਿੱਚ ਖੜ੍ਹੇ ਪਾਣੀ ਤੇ ਕਾਲਾ ਸੜਿਆ ਤੇਲ ਪਾਇਆ ਜਾਵੇ ਤਾਂ ਇਹ ਲਾਰਵਾ ਨਾਲ ਦੀ ਨਾਲ ਹੀ ਖ਼ਤਮ ਹੋ ਜਾਂਦਾ ਹੈ।

 

 

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *