• Fri. Nov 22nd, 2024

ਅੱਜ ਮੋਗਾ ਜਿਲੇ ਵਿੱਚ 34 ਨਵੇ ਕਰੋਨਾਂ ਦੇ ਮਾਮਲੇ ਆਏ ਸਾਹਮਣੇ 

ByJagraj Gill

Sep 11, 2020

ਮੋਗਾ 11 ਸਤੰਬਰ (ਜਗਰਾਜ ਗਿੱਲ, ਮਨਪ੍ਰੀਤ ਮੋਗਾ)

ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 34 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ।

ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 37075 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 34253 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 69 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 405 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਕਰੋਨਾ ਕਾਰਨ ਇੱਕ ਵਿਅਕਤੀ ਦੀ ਮੌਤ ਵੀ ਹੋ ਗਈ ਹੈ।

ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਇੱਕ ਆਦਤ ਵਜੋ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ, ਬੇਲੋੜੀ ਮੂਵਮੈਟ ਬੰਦ ਕਰਨੀ, ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਵੱਲੋ ਜੋ ਵੀ ਅਨਲਾਕ-3 ਦੀ ਲਗਾਤਾਰਤਾ ਵਿੱਚ ਹੋਰ ਪਾਬੰਦੀਆਂ ਜਾਰੀ ਕੀਤੀਆਂ ਗਈਆਂ ਹਨ ਜਾਂ ਦੁਕਾਨਾਂ ਖੁੱਲਣ ਦੇ ਸਮੇ ਵਿੱਚ ਕਟੌਤੀ ਕੀਤੀ ਗਈ ਹੈ ਉਹ ਸਿਰਫ ਤੇ ਸਿਰਫ ਇਸਦੇ ਸੰਕਰਮਣ ਨੂੰ ਰੋਕਣ ਲਈ ਕੀਤੀ ਗਈ ਹੈ ਤਾਂ ਕਿ ਆਰਥਿਤਾ ਤੇ ਪ੍ਰਭਾਵ ਪਾਉਣ ਤੋ ਬਿਨਾਂ ਅਸੀ ਇਸਦੇ ਸੰਕਰਮਣ ਤੇ ਰੋਕ ਲਗਾ ਸਕੀਏ। ਉਨਾਂ ਕਿਹਾ ਕਿ ਪੰਜਾਬ ਸਰਕਾਰ/ਜ਼ਿਲਾ ਪ੍ਰਸ਼ਾਸਨ ਸਾਡੀ ਭਲਾਈ ਲਈ ਹੀ ਸਖਤ ਕਦਮ ਚੁੱਕ ਰਹੀ ਹੈ ਜਿਸਦੀ ਪਾਲਣਾ ਕਰਨ ਦੀ ਬਹੁਤ ਜਿਆਦਾ ਜਰੂਰਤ ਹੈ। ਉਨਾਂ ਸਮੂਹ ਜ਼ਿਲਾ ਵਾਸੀਆਂ ਨੂੰ ਘਰ ਰਹੋ ਸੁਰੱਖਿਅਤ ਰਹੋ ਦੀ ਅਪੀਲ ਵੀ ਕੀਤੀ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *