ਮੋਗਾ 24 ਅਕਤੂਬਰ
/ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ/
ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜ਼ਿਲੇ ਵਿੱਚ ਕਰੋਨਾ ਦਾ 3 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨਾਂ ਦੱਸਿਆ ਕਿ ਅੱਜ 22 ਕਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਨੇ ਕਰੋਨਾ ਉੱਪਰ ਜਿੱਤ ਹਾਸਲ ਕੀਤੀ ਹੈ ਜਿਸ ਕਰਕੇ ਸਿਹਤ ਵਿਭਾਗ ਨੇ ਉਨਾਂ ਨੂੰ ਅੱਜ ਡਿਸਚਾਰਜ ਕਰ ਦਿੱਤਾ ਹੈ। ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 29 ਰਹਿ ਗਈ ਹੈ ਜਿੰਨਾਂ ਵਿੱਚੋ 10 ਕੇਸਾਂ ਨੂੰ ਹੋਮ ਆਈਸੋਲੇਸਟ ਅਤੇ 14 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 56539 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 43351 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 250 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 243 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਉਨਾਂ ਕਿਹਾ ਕਿ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ।ਉਨਾਂ ਕਿਹਾ ਕਿ ਸਿਹਤ ਵਿਭਾਗ ਲਗਾਤਾਰ ਵੱਧ ਤੋ ਵੱਧ ਕਰੋਨਾ ਟੈਸਟਿੰਗ ਕਰ ਰਿਹਾ ਹੈ ਤਾਂ ਕਿ ਸਮਾਂ ਰਹਿੰਦੇ ਮਰੀਜ਼ ਦੀ ਸਨਾਖਤ ਕਰਕੇ ਮਰੀਜ਼ ਨੂੰ ਠੀਕ ਕੀਤਾ ਜਾ ਸਕੇ ਅਤੇ ਉਸਤੋ ਦੂਸਰਿਆਂ ਨੂੰ ਹੋਣ ਵਾਲੇ ਸੰਕਮਣ ਨੂੰ ਵੀ ਰੋਕਿਆ ਜਾ ਸਕੇ।