• Thu. Sep 19th, 2024

ਅੱਜ 4 ਕਰੋਨਾ ਤੋਂ ਪ੍ਰਭਾਵਿਤ ਮੀਰਜ਼ਾਂ ਨੇ ਕਰੋਨਾ ਨੂੰ ਹਰਾਇਆ

ByJagraj Gill

Oct 25, 2020

ਹੁਣ ਤੱਕ ਇਕੱਤਰ ਕੀਤੇ 56711 ਸੈਪਲਾਂ ਵਿੱਚੋ 43535 ਦੀਆਂ ਰਿਪੋਰਟਾਂ ਆਈਆਂ ਨੇਗੇਟਿਵ

ਮੋਗਾ 25 ਅਕਤੂਬਰ

(ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)

ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜ਼ਿਲੇ ਵਿੱਚ ਕਰੋਨਾ ਦਾ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀ ਆਇਆ ਹੈ। ਉਨਾਂ ਦੱਸਿਆ ਕਿ ਅੱਜ 4 ਕਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਨੇ ਕਰੋਨਾ ਉੱਪਰ ਜਿੱਤ ਹਾਸਲ ਕੀਤੀ ਹੈ ਜਿਸ ਕਰਕੇ ਸਿਹਤ ਵਿਭਾਗ ਨੇ ਉਨਾਂ ਨੂੰ ਅੱਜ ਡਿਸਚਾਰਜ ਕਰ ਦਿੱਤਾ ਹੈ।  ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 26 ਰਹਿ ਗਈ ਹੈ ਜਿੰਨਾਂ ਵਿੱਚੋ 6 ਕੇਸਾਂ ਨੂੰ ਹੋਮ ਆਈਸੋਲੇਸਟ ਅਤੇ 14 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਕੀਤਾ ਗਿਆ ਹੈ। ਉਨਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ ਇੱਕ ਕਰੋਨਾ ਤੋਂ ਪ੍ਰਭਾਵਿਤ ਮਰੀਜ਼ ਦੀ ਮੌਤ ਹੋ ਚੁੱਕੀ ਹੈ।  ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 56711 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 43535 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 226 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 172 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।   ਉਨਾਂ ਕਿਹਾ ਕਿ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ।ਉਨਾਂ ਕਿਹਾ ਕਿ ਸਿਹਤ ਵਿਭਾਗ ਲਗਾਤਾਰ ਵੱਧ ਤੋ ਵੱਧ ਕਰੋਨਾ ਟੈਸਟਿੰਗ ਕਰ ਰਿਹਾ ਹੈ ਤਾਂ ਕਿ ਸਮਾਂ ਰਹਿੰਦੇ ਮਰੀਜ਼ ਦੀ ਸਨਾਖਤ ਕਰਕੇ ਮਰੀਜ਼ ਨੂੰ ਠੀਕ ਕੀਤਾ ਜਾ ਸਕੇ ਅਤੇ ਉਸਤੋ ਦੂਸਰਿਆਂ ਨੂੰ ਹੋਣ ਵਾਲੇ ਸੰਕਮਣ ਨੂੰ ਵੀ ਰੋਕਿਆ ਜਾ ਸਕੇ।

 

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *