• Sat. Nov 23rd, 2024

ਅੱਜ 492 ਕਰੋਨਾ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ/ਸਿਵਲ ਸਰਜਨ ਮੋਗਾ

ByJagraj Gill

Nov 25, 2020

 

ਮੋਗਾ 25 ਨਵੰਬਰ (ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)

ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜ਼ਿਲ੍ਹੇ ਵਿੱਚ ਕਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਅੱਜ 4 ਮਰੀਜ਼ਾਂ ਨੂੰ ਕਰੋਨਾ ਮੁਕਤ ਹੋਣ ਤੇ ਡਿਸਚਾਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 59 ਹੋ ਗਈ ਹੈ ਜਿੰਨਾਂ ਵਿੱਚੋ 59 ਕੇਸਾਂ ਨੂੰ ਹੋਮ ਆਈਸੋਲੇਸਟ ਕੀਤਾ ਗਿਆ ਹੈ।  ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 67251 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 50680 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 588 ਦੀ ਰਿਪੋਰਟ ਦਾ ਇੰਤਜਾਰ ਹੈ।ਹੁਣ ਤੱਕ ਮੋਗਾ ਜ਼ਿਲ੍ਹੇ ਦੇ 2538 ਮਰੀਜ਼ ਕਰੋਨਾ ਉੱਪਰ ਫਤਹਿ ਵੀ ਹਾਸਲ ਕਰ ਚੁੱਕੇ ਹਨ। ਅੱਜ ਸਿਹਤ ਵਿਭਾਗ 492 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਨੂੰ ਖਤਮ ਕਰਨ ਲਈ ਚਲਾਏ ਮਿਸ਼ਨ ਫਤਹਿ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ।ਉਨਾਂ ਕਿਹਾ ਕਿ ਸਿਹਤ ਵਿਭਾਗ ਲਗਾਤਾਰ ਵੱਧ ਤੋ ਵੱਧ ਕਰੋਨਾ ਟੈਸਟਿੰਗ ਕਰ ਰਿਹਾ ਹੈ ਤਾਂ ਕਿ ਸਮਾਂ ਰਹਿੰਦੇ ਮਰੀਜ਼ ਦੀ ਸਨਾਖਤ ਕਰਕੇ ਮਰੀਜ਼ ਨੂੰ ਠੀਕ ਕੀਤਾ ਜਾ ਸਕੇ ਅਤੇ ਉਸਤੋ ਦੂਸਰਿਆਂ ਨੂੰ ਹੋਣ ਵਾਲੇ ਸੰਕਮਣ ਨੂੰ ਵੀ ਰੋਕਿਆ ਜਾ ਸਕੇ।ਉਨ੍ਹਾਂ ਕਿਹਾ ਕਿ ਭਾਵੇਂ ਇਸਦਾ ਪ੍ਰਭਾਵ ਇਸਦੀ ਸ਼ੁਰੂਆਤ ਨਾਲੋਂ ਘਟ ਗਿਆ ਹੈ ਪ੍ਰੰਤੂ ਹਾਲੇ ਸਾਨੂੰ ਮਿਸ਼ਨ ਫਤਹਿ ਤਹਿਤ ਜਾਰੀ ਸਾਰੀਆਂ ਸਾਵਧਾਨੀਆਂ ਨੂੰ ਅਣਗੌਲਿਆਂ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਕੁਝ ਲੋਕ ਇਸਦੇ ਪ੍ਰਭਾਵ ਨੂੰ ਅੱਖੋਂ ਪਰੋਖਾ ਕਰਕੇ ਮਾਸਕ ਆਦਿ ਸਾਵਧਾਨੀਆਂ ਨੂੰ ਨਹੀਂ ਅਪਣਾ ਰਹੇ ਜਿੰਨ੍ਹਾਂ ਤੇ ਜ਼ਿਲ੍ਹਾ ਮੈਜਿਸਟ੍ਰੇਟ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਵਿਭਾਗ ਹੁਣ ਨਜ਼ਰ ਰੱਖ ਰਿਹਾ ਹੈ ਅਤੇ ਸਖ਼ਤੀ ਵੀ ਕਰ ਰਿਹਾ ਹੈ ਤਾਂ ਕਿ ਇਸਦੇ ਪ੍ਰਭਾਵ ਤੋਂ ਸਭ ਨੂੰ ਬਚਾਇਆ ਜਾ ਸਕੇ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *