ਮੋਗਾ, 20 ਜੂਨ (ਗੁਰਪ੍ਰਸਾਦ ਸਿੱਧੂ)
ਸਿਵਲ ਸਰਜਨ ਮੋਗਾ ਸ੍ਰੀਮਤੀ ਅਮਰਪ੍ਰੀਤ ਕੌਰ ਬਾਜਵਾ ਨੇ ਜ਼ਿਲੇ ਵਿੱਚ ਕਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲੇ ਵਿੱਚ ਕਰੋਨਾ ਦੇ ਅੱਜ 619 ਸੈਂਪਲ ਇਕੱਤਰ ਕੀਤੇ ਗਏ ਹਨ ਅਤੇ ਜ਼ਿਲਾ ਵਿੱਚ 134 ਕਰੋਨਾ ਦੇ ਐਕਟਿਵ ਮਰੀਜ਼ ਹਨ।
ਉਨਾਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਤੱਕ ਕੁੱਲ 1 ਲੱਖ 60 ਹਜ਼ਾਰ 37 ਕਰੋਨਾ ਦੇ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿੰਨਾਂ ਵਿੱਚੋਂ 1 ਲੱਖ 16 ਹਜ਼ਾਰ 877 ਕੇਸਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 135 ਕੇਸਾਂ ਦੀ ਰਿਪੋਰਟ ਦੇ ਨਤੀਜਿਆਂ ਦਾ ਇੰਤਜ਼ਾਰ ਹੈ। ਉਨਾਂ ਕਿਹਾ ਕਿ ਜ਼ਿਲਾ ਮੋਗਾ ਵਿੱਚ ਅੱਜ 19 ਵਿਅਕਤੀਆਂ ਨੇ ਕਰੋਨਾ ਉੱਪਰੋਂ ਜਿੱਤ ਹਾਸਲ ਕੀਤੀ ਹੈ ਜਿਸ ਕਰਕੇ ਉਨਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਹੁੁਣ ਤੱਕ ਜ਼ਿਲੇ ਦੇ ਕੁੱਲ 8505 ਕਰੋਨਾ ਪਾਜ਼ੀਟਿਵ ਮਰੀਜ਼ ਕਰੋਨਾ ਨੂੰ ਹਰਾਉਣ ਵਿੱਚ ਸਫ਼ਲ ਹੋਏ ਹਨ।
ਉਨਾਂ ਮੋਗਾ ਵਾਸੀਆਂ ਨੂੰ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਹੜੀਆਂ ਪਾਬੰਦੀਆਂ ਕੋਵਿਡ 19 ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਹਨ ਉਹ ਲੋਕਾਂ ਦੀ ਭਲਾਈ ਲਈ ਹੀ ਲਗਾਈਆਂ ਗਈਆਂ ਹਨ, ਇਨਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਅਤੇ ਪ੍ਰਸ਼ਾਸ਼ਨ ਦਾ ਕਰੋਨਾ ਵਿਰੁੱਧ ਛੇੜੀ ਜੰਗ ਵਿੱਚ ਸਾਥ ਦਿੱਤਾ ਜਾਵੇ।