ਕੋਟ ਈਸੇ ਖਾਂ ( ਜਗਰਾਜ ਗਿੱਲ )
ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਦੇ ਖਿਲਾਫ ਕਿਸਾਨਾਂ ਦਾ ਸਾਥ ਦੇਣ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 25 ਸਤੰਬਰ ਨੂੰ ਕੀਤੇ ਜਾ ਰਹੇ ਕਿਸਾਨਾਂ ਦੇ ਅੰਦੋਲਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੀਆਂ । ਉਪਰੋਕਤ ਜਾਣਕਾਰੀ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੀ ਬਲਾਕ ਪ੍ਰਧਾਨ ਗੁਰਜੀਤ ਕੌਰ ਨੇ ਅੱਜ ਅਖਬਾਰਾਂ ਦੇ ਨਾਮ ਬਿਆਨ ਜਾਰੀ ਕਰਦਿਆਂ ਦਿੱਤੀ । ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਮਾਰਨ ਵਾਲੀਆਂ ਨੀਤੀਆਂ ਲਾਗੂ ਕਰ ਰਹੀ ਹੈ , ਜਦੋਂ ਕਿ ਪੰਜਾਬ ਦੇ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਪੱਖੋਂ ਕਮਜ਼ੋਰ ਹੋ ਚੁੱਕੇ ਹਨ । ਉਹਨਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਮਾਰਨ ਵਾਲੀਆਂ ਨੀਤੀਆਂ ਵਾਪਸ ਲਵੇ ਤੇ ਜਾਰੀ ਕੀਤੇ ਗਏ ਬਿੱਲ ਰੱਦ ਕੀਤੇ ਜਾਣ । ਕਿਉਂਕਿ ਸੂਬੇ ਦਾ ਬੱਚਾ ਬੱਚਾ ਇਸ ਦਾ ਵਿਰੋਧ ਕਰ ਰਿਹਾ ਹੈ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਥਾਂ ਥਾਂ ਤੇ ਰੋਸ ਪ੍ਰਦਰਸ਼ਨਾਂ ਵਿੱਚ ਪੁੱਜਣਗੀਆਂ । ਇਸ ਮੌਕੇ ਸੁਰਜੀਤ ਕੌਰ, ਕਰਮਜੀਤ ਕੌਰ,ਕੁਲਬੀਰ ਕੌਰ ਲੋਹਾਰਾ, ਅਮਰਜੀਤ ਪਰਮਿੰਦਰ ਸੁਖਜੀਤ ਕੌਰ ਕੜਿਆਲ, ਕਰਮਜੀਤ ਔਗੜ, ਵੀਰਪਾਲ ਕਿਸ਼ਨਪੁਰਾ, ਰਜਵੰਤ ਗਲੋਟੀ, ਗੁਰਦੇਵ ਕੌਰ ਖੰਭਾਂ, ਗੁਰਮੀਤ ਕੌਰ ਹਾਜ਼ਰ ਸਨ।