• Thu. Dec 5th, 2024

ਆਂਗਣਵਾੜੀ ਵਰਕਰਾਂ ਤੇ ਹੈਲਪਰਾ ਨੇ ਖ਼ੂਨ ਨਾਲ ਲਿਖਿਆ ਮੰਗ ਪੱਤਰ ਵਿਧਾਇਕ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ –

ByJagraj Gill

Jul 13, 2021

ਧਰਮਕੋਟ  13 ਜੁਲਾਈ (ਰਿੱਕੀ ਕੈਲਵੀ)

 

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅ ਜ਼ਿਲਾ ਮਹਿੰਦਰਪਾਲ ਪੱਤੋਂ ਵੱਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਪ੍ਰਧਾਨ ਗੁਰਜੀਤ ਕੌਰ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੇ ਘਰ ਅੱਗੇ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਭੁੱਖ ਹੜਤਾਲ ਰੱਖੀ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ । ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਵਰਕਰਾਂ ਤੇ ਹੈਲਪਰਾਂ ਨੇ ਆਪਣੇ ਖ਼ੂਨ ਨਾਲ ਮੰਗ ਪੱਤਰ ਲਿਖਿਆ ਤੇ ਫੇਰ ਵਿਧਾਇਕ ਰਾਹੀਂ ਇਹ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਭੇਜਿਆ ਗਿਆ । ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ । ਨਰਸਰੀ ਟੀਚਰ ਦਾ ਦਰਜ਼ਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ । ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ ।ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਂਦਾ ਜਾਵੇ । ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ , ਉਤਸ਼ਾਹ ਵਰਧਕ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ । ਸਰਕਲ ਮੀਟਿੰਗ ਦਾ ਕਿਰਾਇਆ 200 ਰਪਏ ਦਿੱਤਾ ਜਾਵੇ । ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ । 2015 ਵਿੱਚ ਗ਼ਲਤ ਸਰਟੀਫਿਕੇਟ ਪੇਸ਼ ਕਰਕੇ ਵਰਕਰ ਤੋਂ ਸੁਪਰਵਾਈਜ਼ਰ ਬਣੀਆਂ , ਸੁਪਰਵਾਈਜ਼ਰਾਂ ਜਿਨ੍ਹਾਂ ਦੇ ਖਿਲਾਫ਼ ਮਹਿਕਮੇ ਵੱਲੋਂ ਪੜਤਾਲ ਪੂਰੀ ਹੋ ਚੁੱਕੀ ਹੈ , ਨੂੰ ਤੁਰੰਤ ਨੌਕਰੀ ਤੋਂ ਫਾਰਗ ਕਰਕੇ 420 ਦੇ ਪਰਚੇ ਦਰਜ਼ ਕਰਵਾਏ ਜਾਣ । ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜ਼ਾ ਦਿੱਤਾ ਜਾਵੇ । ਬਾਲਣ ਦੇ ਪੈਸੇ ਜੋ ਪ੍ਰਤੀ ਲਾਭਪਾਤਰੀ 40 ਪੈਸੇ ਮਿਲਦੇ ਹਨ , ਉਹ ਇੱਕ ਰੁਪਈਆ ਕੀਤਾ ਜਾਵੇ । ਯੂਨੀਅਨ ਦੀਆਂ ਆਗੂਆਂ ਨੇ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹਨਾਂ ਦੀਆਂ ਮੰਗਾਂ ਮੰਨੀਆਂ ਨਾ ਗਈਆਂ ਤਾਂ ਫੇਰ ਕਾਂਗਰਸੀ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਕੇ ਦੋ ਦਿਨ ਭੁੱਖ ਹੜਤਾਲ ਰੱਖੀ ਜਾਵੇਗੀ ਤੇ ਖ਼ੂਨ ਨਾਲ ਲਿਖ ਕੇ ਮੰਗ ਪੱਤਰ ਦਿੱਤੇ ਜਾਣਗੇ । ਇਸ ਮੌਕੇ ਬਲਾਕ ਪ੍ਰਧਾਨ ਗੁਰਜੀਤ ਕੌਰ ਵਿਤ ਸਕੱਤਰ ਕਰਮਜੀਤ ਕੋਰ ਔਗੜ ਮੀਤ ਪ੍ਰਧਾਨ ਸੁਰਜੀਤ ਕੋਰ ਲੋਹਾਰਾਂ ਸਰਕਲ ਪ੍ਰਧਾਨਾ ਵੀਰਪਾਲ ਕੋਰ ਕਿਸਨਪੁਰਾ ,ਰਜਵੰਤ ਕੋਰ ਗਲੋਟੀ,,ਗੁਰਦੇਵ ਕੋਰ ਖੰਬਾ, ਹਰਦੀਪ ਕੋਰ ਭਿਡਰ ,ਚਰਨਜੀਤ, ਅਮਰਜੀਤ, ਸਤਪਾਲ, ਪਰਮਜੀਤ, ਸਰਬਜੀਤ,ਸਿਦਰ,ਕਿਪਾ ਮਨੀ,ਪੂਜਾ ਹਾਡਾ ,ਦਲਜੀਤ ਆਦਿ ਆਗੂ ਮੌਜੂਦ ਸਨ ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *