ਆਦਰਸ਼ ਸਕੂਲ ਜਵਾਹਰ ਸਿੰਘ ਵਾਲਾ ਵਿਖੇ ਨਸ਼ਿਆ ਖਿਲਾਫ਼ ਸੈਮੀਨਾਰ ਕਰਵਾਇਆ ਗਿਆ

ਨਿਹਾਲ ਸਿੰਘ ਵਾਲਾ 19 ਨਵੰਬਰ (ਮਿੰਟੂ ਖੁਰਮੀ/ਕੁਲਦੀਪ ਸਿੰਘ) ਅੱਜ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਸਿੰਘ ਵਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਨਸ਼ਿਆ ਖਿਲਾਫ਼ ਚੱਲ ਰਹੀ ਮੁਹਿੰਮ ਤਹਿਤ ਜੀ ਓ ਜੀ ਟੀਮ ਹਲਕਾ ਨਿਹਾਲ ਸਿੰਘ ਵਾਲਾ ਵੱਲੋਂ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੂੰ ਨਸ਼ਿਆ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਸ਼ਿਆ ਤੋਂ ਬਚਣ ਦਾ ਸੁਨੇਹਾ ਦਿੱਤਾ ਇਸ ਸਮੇਂ ਜੀ ਓ ਜੀ ਸੁਪਰਵਾਈਜ਼ਰ ਹਰਭਜਨ ਸਿੰਘ ਕੁੱਸਾ ਨੇ ਬੋਲਦਿਆਂ ਕਿਹਾ ਕਿ ਸੰਸਾਰ ਵਿੱਚ ਜਿਆਦਾ ਮੌਤਾਂ ਬਿਮਾਰੀਆਂ ਦੇ ਨਾਲ ਨਹੀਂ ਹੁੰਦੀਆਂ ਜਿੰਨੀਆਂ ਨਸ਼ਿਆ ਨਾਲ ਹੋ ਰਹੀਆਂ ਹਨ ਉਨ੍ਹਾਂ ਬੱਚਿਆਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਦੇਸ਼ ਅਤੇ ਪਰਿਵਾਰ ਦੀ ਬੇਹਤਰੀ ਲਈ ਚੰਗਾ ਨਾਗਰਿਕ ਬਣਨ ਲਈ ਨਸ਼ਿਆ ਦੇ ਦੁਸ਼ ਪ੍ਰਭਾਵ ਤੋਂ ਬਚਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਇਸ ਸਮਾਗਮ ਦੌਰਾਨ ਆਦਰਸ਼ ਸਕੂਲ ਜਵਾਹਰ ਸਿੰਘ ਵਾਲਾ ਦੇ ਪ੍ਰਿੰਸੀਪਲ ਅਮਨਦੀਪ ਸਿੰਘ ਵਾਤਿਸ ਨੇ ਬੋਲਦਿਆਂ ਕਿਹਾ ਕਿ ਅੱਜ ਦੇ ਨੌਜਵਾਨ ਵਰਗ ਨੂੰ ਵਧੀਆ ਪੜਾਈ ਦੇ ਨਾਲ ਨਾਲ ਨਸ਼ਿਆ ਤੋਂ ਬਚਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਸਕੂਲ ਸਟਾਫ, ਵਿਦਿਆਰਥੀ ਅਤੇ ਗਾਰਡੀਅਨ ਆਫ ਗਵਰਨਸ( ਜੀ ਓ ਜੀ) ਸੁਪਰਵਾਈਜਰ ਗੁਰਮੇਲ ਸਿੰਘ, ਜੀ ਓ ਜੀ ਸੇਵਕ ਸਿੰਘ ਬਿਲਾਸਪੁਰ ਰਾਜਿੰਦਰ ਸਿੰਘ, ਇੰਦਰਜੀਤ ਸਿੰਘ, ਬਬਲੂ ਸਰਮਾ, ਛਿੰਦਰਪਾਲ ਸਿੰਘ, ਹਰਜੀਤ ਸਿੰਘ, ਅਜਮੇਰ ਸਿੰਘ, ਬਿੱਕਰ ਸਿੰਘ, ਜਗਦੀਸ਼ ਸਿੰਘ, ਜਗਸੀਰ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *