ਅਧਿਆਪਕ ਭੁਪਿੰਦਰ ਕੌਰ ਨੂੰ ਸਨਮਾਨ ਪੱਤਰ ਦਿੱਤੇ ਜਾਣ ਦਾ ਦਿ੍ਸ਼
ਕੋਟ ਈਸੇ ਖਾਂ 07 ਅਕਤੂਬਰ
(ਜਗਰਾਜ ਸਿੰਘ ਗਿੱਲ)
ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਕੇ ਸ਼ਸ਼ੀ ਕੁਮਾਰ ਨੇ ਦੱਸਿਆ ਕਿ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਦੁਆਰਾ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਦੋ ਰੋਜ਼ਾ ਅਧਿਆਪਕ ਸਨਮਾਨਿਤ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਆਰ ਕੇ ਐਸ ਆਈ ਪੀ ਐਸ ਜਨੇਰ ਦੀ ਅਧਿਆਪਕ ਭੁਪਿੰਦਰ ਕੌਰ ਦਸਵੀਂ ਦੇ ਵਧੀਆ ਨਤੀਜੇ ਕਾਰਨ ਉਨ੍ਹਾਂ ਦਾ ਨਾਂ ਘੋਸ਼ਿਤ ਕੀਤਾ ਗਿਆ । ਇਸ ਸਮਾਰੋਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ , ਟਰਾਂਸਪੋਰਟ ਮਨਿਸਟਰ ਰਾਜਾ ਵੜਿੰਗ, ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਅਤੇ ਹੋਰ ਬਹੁਤ ਸਾਰੀਆਂ ਉੱਚ ਸ਼ਖਸੀਅਤਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ , ਅਤੇ ਉਨ੍ਹਾਂ ਨੇ ਪ੍ਰਾਈਵੇਟ ਸੰਸਥਾਵਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ । ਇਸ ਮੌਕੇ ਤੇ ਸਾਡੇ ਸਕੂਲ ਦੇ ਅਧਿਆਪਕ ਭੁਪਿੰਦਰ ਕੌਰ ਪੰਜਾਬੀ ਵਿਸ਼ੇ ਦੇ ਅਧਿਆਪਕ ਹੋਣ ਤੇ ਪੰਜਾਬੀ ਭਾਸ਼ਾ ਦੇ ਪੱਧਰ ਤੇ ਵਿਕਾਸ ਨੂੰ ਹੋਰ ਉੱਚਾ ਚੁੱਕਣ ਲਈ ਆਪਣੇ ਵਿਚਾਰ ਪੇਸ਼ ਕੀਤੇ । ਇਸ ਤਰ੍ਹਾਂ ਦੇ ਪ੍ਰੋਗਰਾਮ ਹੋਰ ਵੀ ਅਧਿਆਪਕਾਂ ਨੂੰ ਸਿੱਖਿਆ ਦੇ ਪੱਧਰ ਨੂੰ ਹੋਰ ਵਧੇਰਾ ਬਣਾਉਣ ਲਈ ਪ੍ਰੇਰਿਤ ਕਰਦੇ ਹਨ । ਉਨ੍ਹਾਂ ਦੇ ਇਸ ਸਨਮਾਨ ਪੱਤਰ ਪ੍ਰਾਪਤ ਕਰਨ ਤੇ ਸਕੂਲ ਦੇ ਪ੍ਰਿੰਸੀਪਲ ਕੇ ਸ਼ਸ਼ੀ ਕੁਮਾਰ ਤੇ ਸਕੂਲ ਦੀ ਮੈਨੇਜਮੈਂਟ ਕਮੇਟੀ ਵੱਲੋਂ ਵਧਾਈ ਦਿੱਤੀ ਤੇ ਪ੍ਰਿੰਸੀਪਲ ਕੇ ਸ਼ਸ਼ੀ ਕੁਮਾਰ ਨੇ ਕਿਹਾ ਕਿ ਅਧਿਆਪਕ ਸਮਾਜ ਦੇ ਅਸਲ ਹੀਰੋ ਹੁੰਦੇ ਹਨ ਅਤੇ ਉਹ ਸਮਾਜ ਦੇ ਨਿਰਮਾਤਾ ਹੁੰਦੇ ਹਨ । ਇਸ ਤਰ੍ਹਾਂ ਦੇ ਪ੍ਰੋਗਰਾਮ ਅਧਿਆਪਕਾਂ ਦੇ ਸਨਮਾਨ ਨੂੰ ਚਾਰ ਚੰਦ ਲਗਾਉਂਦੇ ਹਨ ।