ਕਿਹਾ ! ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਆਮ ਲੋਕ ਦੇਣ ਪੁਲਿਸ ਦਾ ਸਾਥ
ਮੋਗਾ 11 ਜੁਲਾਈ (ਜਗਰਾਜ ਸਿੰਘ ਗਿੱਲ)
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੱਜ ਵਿਸ਼ੇਸ਼ ਸੈਮੀਨਾਰ ਦਾ ਆਯੋਗਨ ਸਕਾਈਰਿਗ ਪੈਲੇਸ ਮੋਗਾ ਵਿਖੇ ਕੀਤਾ ਗਿਆ। ਇਸ ਪ੍ਰੋਗਰਾਮ ਸ਼੍ਰੀ ਸ਼ਿਵ ਕੁਮਾਰ ਵਰਮਾ, ਏ.ਡੀ.ਜੀਪੀ. (ਇੰਟਰਨਲ ਸਕਿਉਰਿਟੀ) ਪੰਜਾਬ, ਸ਼੍ਰੀ ਅਸ਼ਵਨੀ ਕਪੂਰ ਡੀ.ਆਈ.ਜੀ. ਫਰੀਦਕੋਟ ਰੇਂਜ, ਫਰੀਦਕੋਟ ਅਤੇ ਸ਼੍ਰੀ ਅਜੇ ਗਾਂਧੀ ਐਸ.ਐਸ.ਪੀ. ਮੋਗਾ ਅਤੇ ਸ੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ. ਇੰਨਵੈਸਟੀਗੇਸ਼ਨ ਵਿਸ਼ੇਸ ਤੌਰ ਤੇ ਹਾਜਰ ਰਹੇ। ਸੈਮੀਨਾਰ ਵਿੱਚ ਜਿਲਾ ਮੋਗਾ ਦੀਆਂ ਪੰਚਾਇਤਾਂ, ਮੋਹਤਬਰ ਵਿਅਕਤੀਆਂ ਅਤੇ ਹੋਰ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।
ਇਸ ਪ੍ਰੋਗਰਾਮ ਵਿੱਚ ਸ਼੍ਰੀ ਸ਼ਿਵ ਕੁਮਾਰ ਵਰਮਾ ਏ.ਡੀ.ਜੀ.ਪੀ. (ਇੰਟਰਨਲ ਸਕਿਉਰਿਟੀ) ਪੰਜਾਬ ਨੇ ਹਾਜਰ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਅਤੇ ਨਸ਼ਿਆਂ ਤੋਂ ਬਚਣ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਉੱਪਰ ਦੇ ਸਕਦੇ ਹਨ ਅਤੇ ਉਨਾਂ ਦੀ ਪਹਿਚਾਣ ਨੂੰ ਗੁਪਤ ਰੱਖਿਆ ਜਾਵੇਗਾ। ਮੋਗਾ ਪੁਲਿਸ ਨਸ਼ਿਆਂ ਸਬੰਧੀ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈ। ਪੰਜਾਬ ਪੁਲਿਸ ਵੱਲੋਂ ਨਸ਼ਿਆ ਸਬੰਧੀ ਅਤੇ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਇਸ ਮੌਕੇ ਮੋਗਾ ਜਿਲ੍ਹਾ ਦੀਆਂ ਵੱਖ-ਵੱਖ ਪੰਚਾਇਤਾਂ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਨਸ਼ਿਆਂ ਵਿਰੁੱਧ ਪੰਚਾਇਤੀ ਮਤੇ ਵੀ ਏ.ਡੀ.ਜੀ.ਪੀ. ਕੋਲ ਪੇਸ਼ ਕੀਤੇ ਗਏ ਅਤੇ ਵਿਸ਼ਵਾਸ਼ ਦਿਵਾਇਆ ਕਿ ਨਸ਼ੇ ਦੇ ਖਾਤਮੇ ਲਈ ਪੁਲਿਸ ਵਿਭਾਗ ਦੀ ਹਰ ਤਰ੍ਹਾਂ ਦੀ ਮਦਦ ਲਈ ਉਹ ਤਤਪਰ ਰਹਿਣਗੇ। ਸ਼੍ਰੀ ਸ਼ਿਵ ਕੁਮਾਰ ਨੇ ਵੀ ਪੰਚਾਇਤਾਂ ਦੇ ਉਕਤ ਕੰਮ ਦੀ ਸ਼ਲਾਘਾ ਕੀਤੀ। ਪੰਚਾਇਤਾਂ, ਮੋਹਤਬਰ ਪੁਰਸ਼ਾਂ ਅਤੇ ਹੋਰ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਨਸ਼ਿਆਂ ਖਿਲਾਫ ਪੰਜਾਬ ਪੁਲਿਸ ਦੀ ਕਾਰਵਾਈ ਦੀ ਸ਼ਲਾਘਾ ਵੀ ਕੀਤੀ।