ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖਾਲਸਾ ਸਿਮਰਨਜੀਤ ਸਿੰਘ ਮਾਨ ਦੇ ਨਾਲ ਵਿਚਾਰਾਂ ਕਰਦੇ ਹੋਏ
ਮੋਗਾ 17 ਜਨਵਰੀ (ਜਗਰਾਜ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖਾਲਸਾ ਨੇ ਫਿਲਮ ਐਮਰਜੈਂਸੀ ਦੇ ਸੰਦਰਭ ਵਿੱਚ ਵੱਡਾ ਬਿਆਨ ਦਿੱਤਾ ਹੈ। ਖਾਲਸਾ ਨੇ ਮੰਗ ਕੀਤੀ ਹੈ ਕਿ ਕੰਗਣਾ ਰਣੌਤ ਦੀ ਇਸ ਫਿਲਮ ਨੂੰ ਪੰਜਾਬ ਵਿੱਚ ਰਿਲੀਜ਼ ਕਰਨ ਤੋਂ ਰੋਕਿਆ ਜਾਣਾ ਚਾਹੀਦਾ ਹੈ। ਉਹਨਾਂ ਨੇ ਇਸ ਮਸਲੇ ਨੂੰ ਅਕਾਲੀ ਦਲ ਦੇ ਪ੍ਰਮੁੱਖ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਧਿਆਨ ਵਿੱਚ ਵੀ ਇਹ ਮਸਲਾ ਲਿਆਂਦਾ।
ਬਲਰਾਜ ਸਿੰਘ ਖਾਲਸਾ ਦਾ ਕਹਿਣਾ ਹੈ ਕਿ ਫਿਲਮ ਦੇ ਵਿਵਾਦਤ ਦ੍ਰਿਸ਼ ਅਤੇ ਕਹਾਣੀ ਲਾਇਨ ਪੰਜਾਬੀ ਸੱਭਿਆਚਾਰ ਅਤੇ ਇਤਿਹਾਸ ਨੂੰ ਠੇਸ ਪਹੁੰਚਾਉਂਦੀ ਹੈ। ਉਹਨਾਂ ਕਿਹਾ ਕਿ ਅਜਿਹੀ ਫਿਲਮ ਜੋ ਲੋਕਾਂ ਵਿੱਚ ਨਕਾਰਾਤਮਕ ਭਾਵਨਾਵਾਂ ਪੈਦਾ ਕਰੇ, ਉਸਨੂੰ ਪੰਜਾਬ ਵਿੱਚ ਪ੍ਰਦਰਸ਼ਿਤ ਨਹੀਂ ਹੋਣਾ ਚਾਹੀਦਾ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਭਾਵਨਾਵਾਂ ਅਤੇ ਇਤਿਹਾਸ ਦੀ ਰੱਖਿਆ ਕਰਨਾ ਸਿਰਫ਼ ਫ਼ਿਲਮ ਇੰਡਸਟਰੀ ਦੀ ਜ਼ਿੰਮੇਵਾਰੀ ਨਹੀਂ ਬਲਕਿ ਸੂਬੇ ਦੇ ਹਰੇਕ ਸ਼ਹਿਰਵਾਸੀ ਦੀ ਭੀ ਜ਼ਿੰਮੇਵਾਰੀ ਹੈ। ਬਲਰਾਜ ਖਾਲਸਾ ਨੇ ਸਪਸ਼ਟ ਕੀਤਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹੱਕਾਂ ਦੀ ਰੱਖਿਆ ਕਰਦਾ ਰਿਹਾ ਹੈ।
ਬਲਰਾਜ ਖਾਲਸਾ ਨੇ ਇਹ ਵੀ ਕਿਹਾ ਕਿ ਜੇਕਰ ਇਸ ਫਿਲਮ ਨੂੰ ਰੋਕਣ ਲਈ ਉਚਿਤ ਕਦਮ ਨਹੀਂ ਚੁੱਕੇ ਗਏ, ਤਾਂ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸੂਬੇ ਭਰ ਵਿੱਚ ਸ਼ਾਂਤੀਪੂਰਨ ਪ੍ਰਦਰਸ਼ਨ ਕੀਤੇ ਜਾਣਗੇ।
ਉਹਨਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਕਈ ਸੰਗਠਨਾਂ ਅਤੇ ਆਗੂਆਂ ਨੇ ਵੀ ਇਸ ਮੰਗ ਦਾ ਸਮਰਥਨ ਕੀਤਾ ਹੈ। ਫਿਲਮ ਦੇ ਸੰਦਰਭ ਵਿੱਚ ਸਰਕਾਰ ਤੋਂ ਕਾਰਵਾਈ ਦੀ ਉਮੀਦ ਜ਼ਾਹਰ ਕੀਤੀ ਗਈ ਹੈ।