• Wed. Dec 4th, 2024

ਕਿਸਾਨਾਂ ਨੂੰ ਤਸਦੀਕ ਸ਼ੁਦਾ ਕਣਕ ਬੀਜਾਂ ਦੀ ਖਰੀਦ ’ਤੇ ਮਿਲੇਗੀ 50 ਫੀਸਦੀ ਸਬਸਿਡੀ – ਡਿਪਟੀ ਕਮਿਸ਼ਨਰ

ByJagraj Gill

Nov 5, 2020

ਕਣਕ ਦਾ ਬੀਜ ਬਲਾਕ ਪੱਧਰ ’ਤੇ ਮੁਹੱਈਆ ਕਰਵਾਇਆ, ਬੀਜ ਨੂੰ ਸੋਧ ਕੇ ਹੀ ਕਣਕ ਦੀ ਬਿਜਾਈ ਕੀਤੀ ਜਾਵੇ – ਮੁੱਖ ਖੇਤੀਬਾੜੀ ਅਫ਼ਸਰ

ਮੋਗਾ 5 ਨਵੰਬਰ (ਜਗਰਾਜ ਗਿੱਲ ਮਨਪ੍ਰੀਤ ਮੋਗਾ)  ਪੰਜਾਬ ਸਰਕਾਰ ਵੱਲੋਂ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਤਸਦੀਕ ਸ਼ੁਦਾ ਬੀਜਾਂ ਦੀ ਖਰੀਦ ’ਤੇ 50 ਫੀਸਦੀ ਸਬਸਿਡੀ ਦਿੱਤੀ ਜਾਵੇਗੀ, ਜਿਸ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਜ਼ਰੂਰੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਕਿ ਕਿਸਾਨ ਸਮੇਂ ਸਿਰ ਬੀਜ ਲੈ ਕੇ ਬਿਜਾਈ ਕਰ ਸਕਣ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਕੇਵਲ ਮਾਨਤਾ ਪ੍ਰਾਪਤ ਫਰਮਾਂ ਤੋਂ ਬੀਜ ਦੀ ਖ੍ਰੀਦ ਲਈ ਜਾਗਰੂਕ ਕੀਤਾ ਜਾਵੇ ਤੇ ਬੀਜ ਦੀ ਵੰਡ ਬਿਨਾ ਕਿਸੇ ਦੇਰੀ ਤੋਂ ਕੀਤੀ ਜਾਵੇ। ਉਨਾਂ ਦੱਸਿਆ ਕਿ ਸਬੰਧਤ ਵਿਭਾਗ ਵੱਲੋਂ ਕਣਕ ਦਾ ਬੀਜ ਬਲਾਕ ਪੱਧਰ ’ਤੇ ਮੁਹੱਈਆ ਕਰਵਾ ਦਿੱਤਾ ਗਿਆ ਹੈ, ਜਿਸ ਲਈ ਕਿਸਾਨ ਵੀਰ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰਨ।

ਉਨਾਂ ਕਿਹਾ ਕਿ ਕਿਸਾਨ ਕੇਵਲ ਪੰਜਾਬ ਰਾਜ ਬੀਜ ਪ੍ਰਮਾਣਨ ਸੰਸਥਾ ਵੱਲੋਂ ਰਜਿਸਟਰਡ ਕੀਤੇ ਸਰਕਾਰੀ/ਅਰਧ ਸਰਕਾਰੀ ਸੰਸਥਾਵਾਂ/ਸਹਿਕਾਰੀ ਅਦਾਰੇ ਜਿਵੇਂ ਕਿ ਪਨਸੀਡ, ਐਨ.ਐਸ.ਸੀ. ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕਰਿਭਕੋ, ਇਫ਼ਕੋ ਆਦਿ ਦੇ ਸੇਲ ਕਾਊਂਟਰ ਤੋਂ ਜਾਂ ਉਨਾਂ ਦੇ ਅਧਿਕਾਰਤ ਡੀਲਰਾਂ ਪਾਸ ਕੇਵਲ ਸਰਟੀਫਾਈਡ ਬੀਜ ਦੀ ਪੂਰੀ ਕੀਮਤ ਅਦਾ ਕਰਕੇ ਸਬਸਿਡੀ ਦਾ ਲਾਭ ਲੈ ਸਕਦੇ ਹਨ।

ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਹਾੜੀ 2020-21 ਲਈ ਕਣਕ ਦੇ ਬੀਜ ਦੀ ਪਾਲਿਸੀ ਅਨੁਸਾਰ ਬੀਜ ਦੀ ਕੀਮਤ ਦਾ 50 ਫੀਸਦੀ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮਾਂ ਕਰਵਾਈ ਜਾਵੇਗੀ ਅਤੇ ਇੱਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ ਬੀਜ ’ਤੇ ਸਬਸਿਡੀ ਦਿੱਤੀ ਜਾਵੇਗੀ। ਪਹਿਲ ਦੇ ਆਧਾਰ ’ਤੇ ਸਬਸਿਡੀ ਛੋਟੇ ਕਿਸਾਨ ਭਾਵ ਢਾਈ ਏਕੜ ਤੱਕ ਦੀ ਜ਼ਮੀਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ। ਕਿਸਾਨ ਕਣਕ ਦੇ ਬੀਜ ਦੀ ਸਬਸਿਡੀ ਪ੍ਰਾਪਤ ਕਰਨ ਲਈ ਨਿਰਧਾਰਤ ਪ੍ਰੋਫਾਰਮਾ ਵਿਭਾਗ ਦੀ ਵੈਬਸਾਈਟ ’ਤੋਂ ਡਾਊਨਲੋਡ ਕਰਕੇ ਪਿੰਡ ਦੇ ਸਰਪੰਚ/ਨੰਬਰਦਾਰ ਜਾਂ ਐਮ.ਸੀ. ਤੋਂ ਤਸਦੀਕ ਕਰਵਾਉਣ ਉਪਰੰਤ ਬਲਾਕ ਖੇਤੀਬਾੜੀ ਦਫ਼ਤਰਾਂ ਵਿਖੇ ਜਮਾਂ ਕਰਵਾਉਣ।

ਇਸ ਤੋਂ ਇਲਾਵਾ ਉਨਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਬਸਿਡੀ ਕਣਕ ਦੀਆਂ ਕਿਸਮਾਂ, ਜਿਵੇਂ ਕਿ ਐ.ਡੀ. 2967, ਐਚ.ਡੀ. 3086, ਉਨਤ ਪੀ.ਬੀ.ਡਬਲਿਊ 343, 550, ਪੀ.ਬੀ. ਡਬਲਿਊ, 1 ਜਿੰਕ, 725, 677, 621, 752, 658, 660, 644 ਡਬਲਿਊ ਐਚ.ਡੀ. 943 ਕਿਸਮਾਂ ’ਤੇ ਹੀ ਮਿਲੇਗੀ। ਡਾ. ਬਲਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਵੀਰ ਬੀਜ ਨੂੰ ਸੋਧ ਕਰਕੇ ਹੀ ਕਣਕ ਦੀ ਬਿਜਾਈ ਕਰਨ

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *