ਕੋਟ ਈਸੇ ਖਾਂ, 10 ਦਸੰਬਰ (ਜਗਰਾਜ ਸਿੰਘ ਗਿੱਲ)
ਕਿਸਾਨ ਜੱਟ ਸਭਾ ਕੋਟ ਈਸੇ ਖਾਂ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸਭਾ ਦੇ ਪ੍ਰਧਾਨ ਹਰਬੰਸ ਸਿੰਘ ਭੁੱਲਰ ਦੀ ਰਹਿਨੁਮਾਈ ਹੇਠ ਹੋਈ। ਜਿਸ ਵਿੱਚ ਕਿਸਾਨ ਜੱਟ ਸਭਾ ਦੇ ਅਹੁਦੇਦਾਰ ਤੇ ਮੈਂਬਰ ਸ਼ਾਮਿਲ ਹੋਏ ਤੇ ਉਹਨਾਂ ਨੇ ਆਪਣੇ ਅਹਿਮ ਮਸਲਿਆਂ ਤੇ ਵਿਚਾਰ ਵਟਾਂਦਰਾ ਕੀਤਾ ਤੇ ਕਈ ਮਸਲੇ ਵਿਚਾਰੇ ਗਏ। ਇਸ ਮੌਕੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਕੋਈ ਜ਼ਬਰਦਸਤੀ ਖਾਦ ਨਾਲ ਸਮਾਨ ਨਹੀਂ ਦੇ ਸਕਦਾ ਕਈ ਜਗ੍ਹਾ ਤੇ ਵੱਧ ਰੇਟ ਤੇ ਵਿਕਨ ਕਾਰਨ ਅੰਨਦਾਤੇ ਦੀ ਹੋ ਰਹੀ ਲੁੱਟ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਜਿੰਮੇਵਾਰ ਜਿਸ ਕਰਕੇ ਕਰਕੇ ਕਿਸਾਨਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਦੂਜੇ ਪਾਸੇ ਕਿਸਾਨਾਂ ਦੀ ਪਰਵਾਹ ਸਰਕਾਰ ਵੱਲੋਂ ਨਹੀਂ ਕੀਤੀ ਜਾ ਰਹੀ। ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ਖੇਤੀਬਾੜੀ ਦੌਰਾਨ ਉਹਨਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇਸ ਵਿਸ਼ੇਸ਼ ਮੀਟਿੰਗ ਵਿੱਚ
ਵਿੱਚ ਅਹੁਦੇਦਾਰ ਤੇ ਸਭਾ ਦੇ ਮੈਂਬਰ ਹਾਜ਼ਰ ਸਨ।
ਕ