ਧਰਮਕੋਟ /ਜਗਰਾਜ ਗਿੱਲ, ਰਿੱਕੀ ਕੈਲਵੀ/
ਅੱਜ ਧਰਮਕੋਟ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਵਪਾਰ ਮੰਡਲ ਪ੍ਰਧਾਨ ਦਵਿੰਦਰ ਛਾਬੜਾ ਨੇ ਕਿਹਾ ਕਿਸਾਨ ਵਿਰੋਧੀ ਆਰਡੀਨੈਂਸ ਪਾਸ ਹੋਣ ਨਾਲ ਇਕੱਲਾ ਕਿਸਾਨ ਹੀ ਨਹੀਂ ਮਜ਼ਦੂਰ ਦੁਕਾਨਦਾਰਾਂ ਹਰ ਵਰਗ ਤਬਾਹ ਹੋ ਜਾਵੇਗਾ ਮੋਦੀ ਸਰਕਾਰ ਵੱਲੋਂ ਤਿੰਨ ਆਰਡੀਨੈਸ ਕਿਸਾਨ ਵਿਰੋਧੀ ਪਾਸ ਕੀਤੇ ਜਾ ਰਹੇ ਹਨ ਇਹ ਆਰਡੀਨੈਂਸ ਪਾਸ ਨਾਲ ਕਿਸਾਨਾਂ ਮਜ਼ਦੂਰਾਂ ਦੁਕਾਨਦਾਰਾਂ ਅਤੇ ਹਰ ਵਰਗ ਦੀ ਜ਼ਿੰਦਗੀ ਤਬਾਹ ਹੋ ਜਾਵੇਗੀ ਕਰੋਨਾ ਮਹਾਂਮਾਰੀ ਦੇ ਦੌਰਾਨ ਮੰਦੀ ਦੇ ਦੌਰ ਵਿੱਚੋਂ ਹਰ ਇਨਸਾਨ ਗੁਜ਼ਰ ਰਿਹਾ ਹੈ ਇਸ ਆਰਡੀਨੈਂਸ ਦੇ ਪਾਸ ਹੋਣ ਨਾਲ ਜ਼ਿੰਦਗੀ ਦੀ ਰਫਤਾਰ ਬਿਲਕੁਲ ਧੀਮੀ ਹੋ ਜਾਵੇਗੀ ਦੇਸ਼ ਦੀ ਕਿਸਾਨੀ ਤਾਂ ਪਹਿਲਾਂ ਹੀ ਮਹਿੰਗੀਆਂ ਦਵਾਈਆਂ ਸਪਰੇਆਂ ਕਰਕੇ ਘਾਟੇ ਵਿੱਚ ਜਾ ਰਹੀ ਹੈ ਦੇਸ਼ ਦਾ ਅੰਨਦਾਤਾ ਜੋ ਕਿ ਪਹਿਲਾਂ ਹੀ ਖੁਦਕੁਸ਼ੀਆਂ ਦੇ ਰਸਤੇ ਪਿਆ ਹੋਇਆ ਹੈ ਇਸ ਮੌਕੇ ਸੁਖਦੇਵ ਸਿੰਘ ਸ਼ੇਰਾ ਨੇ ਕਿਹਾ ਕਿ ਅਸੀਂ ਇਸ ਆਰਡੀਨੈਂਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦੇ ਹਾਂ ਇਸ ਆਰਡੀਨੈਂਸ ਵਿਰੁੱਧ ਅਸੀਂ ਸਦਾ ਦੁਕਾਨਦਾਰਾਂ ਕਿਸਾਨਾਂ ਮਜ਼ਦੂਰਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਰਹਾਂਗੇ ਇਸ ਮੌਕੇ ਵਪਾਰ ਮੰਡਲ ਪ੍ਰਧਾਨ ਦਵਿੰਦਰ ਛਾਬੜਾ ਨੇ ਕਿਹਾ ਕਿ ਪੰਜਾਬ ਦੀ ਆਰਥਿਕ ਸਥਿਤੀ ਕਿਸਾਨਾਂ ਤੇ ਹੀ ਨਿਰਭਰ ਕਰਦੀ ਹੈ । ਅੱਜ ਸਾਨੂੰ ਸਾਰਿਆਂ ਨੂੰ ਕਿਸਾਨਾਂ ਦੇ ਹੱਕ ਵਿਚ ਕਰਨ ਦੀ ਜ਼ਰੂਰਤ ਹੈ।