ਮੋਗਾ/ ਜਗਰਾਜ ਲੋਹਾਰਾ /
ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਸੀ ਵਿੰਗ ਗੁਰਵਿੰਦਰ ਸਿੰਘ ਡਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿੱਥੇ ਪੂਰੇ ਭਾਰਤ ਵਿੱਚ ਡੀਜ਼ਲ ਅਤੇ ਪੈਟਰੋਲ ਦੇ ਰੇਟ ਬਹੁਤ ਜ਼ਿਆਦਾ ਹਨ ਅਤੇ ਆਮ ਜਨਤਾ ਦੀ ਪਹੁੰਚ ਤੋਂ ਦੂਰ ਹਨ ਉਨ੍ਹਾਂ ਉੱਪਰ ਕੇਜਰੀਵਾਲ ਦੀ ਦਿੱਲੀ ਸਰਕਾਰ ਨੇ ਗ਼ੌਰ ਕਰਦੇ ਹੋਏ ਅੱਜ 8 ਰੁਪਏ ਤੋਂ ਜ਼ਿਆਦਾ ਡੀਜ਼ਲ ਦੇ ਰੇਟ ਘੱਟ ਕੀਤੇ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਅਤੇ ਇਸ ਨਾਲ ਆਮ ਜਨਤਾ ਨੂੰ ਕੁਝ ਰਾਹਤ ਮਿਲੇਗੀ ਜਿੱਥੇ ਪਹਿਲਾਂ ਹੀ ਕੇਜਰੀਵਾਲ ਸਰਕਾਰ ਦਿੱਲੀ ਦੇ ਵਿੱਚ ਬਹੁਤ ਵਧੀਆ ਕੰਮ ਕਰ ਰਹੀ ਹੈ ਅਤੇ ਉਹ ਸਾਰੇ ਹੀ ਹਿੰਦੁਸਤਾਨ ਦੇ ਵਿੱਚ ਅਤੇ ਦੁਨੀਆਂ ਦੇ ਵਿੱਚ ਸਰਾਹਨਾਯੋਗ ਹਨ ਉੱਥੇ ਹੀ ਡੀਜ਼ਲ ਦੇ ਵਧੇ ਰੇਟਾਂ ਨੂੰ ਘੱਟ ਕਰਕੇ ਉਨ੍ਹਾਂ ਨੇ ਸਾਬਤ ਕਰ ਦਿੱਤਾ ਹੈ ਕਿ ਇਹ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਜਿੱਥੋਂ ਸਾਡੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਵੀ ਇਸ ਤੇ ਗੌਰ ਕਰਦੇ ਹੋਏ ਆਮ ਲੋਕਾਂ ਨੂੰ ਰਾਹਤ ਦੇਣ ਲਈ ਡੀਜ਼ਲ ਦੇ ਰੇਟ ਘੱਟ ਕਰਨੇ ਚਾਹੀਦੇ ਹਨ ਤਾਂ ਜੋ ਇਸ ਕਰੋਨਾ ਮਹਾਮਾਰੀ ਦੌਰਾਨ ਲੋਕਾਂ ਨੂੰ ਕੁਝ ਰਾਹਤ ਮਿਲੇ ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਦੋ ਹਜ਼ਾਰ ਬਾਈ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਏਗੀ ਤਾਂ ਦਿੱਲੀ ਵਰਗ ਦੀ ਤਰਜ ਤੇ ਅਤੇ ਸਾਰੀਆਂ ਹੀ ਸਹੂਲਤਾਵਾਂ ਬਹੁਤ ਘੱਟ ਰੇਟਾਂ ਉੱਤੇ ਲੋਕਾਂ ਨੂੰ ਦੇ ਦਿੱਤੀਆਂ ਜਾਣਗੀਆਂ ਜਿਸ ਨਾਲ ਲੋਕਾਂ ਦਾ ਲੋਕਤੰਤਰ ਦੀ ਸਰਕਾਰ ਉੱਪਰ ਵਿਸ਼ਵਾਸ ਬਣੇਗਾ ਅਤੇ ਉਨ੍ਹਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਨਿਹਾਲ ਸਿੰਘ ਵਾਲਾ ਸ਼ਹਿਰ ਦੇ ਵਿੱਚ ਬਾਦਲ ਸਰਕਾਰ ਸਮੇਂ ਸੁਖਬੀਰ ਸਿੰਘ ਬਾਦਲ ਵੱਲੋਂ ਇੱਕ ਸੀਵਰੇਜ ਪਲਾਂਟ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਿਆ ਸੀ ਜੋ ਕਿ ਚਿੱਟਾ ਹਾਥੀ ਬਣ ਕੇ ਰਹਿ ਗਿਆ ਹੈ ਜਿਸ ਉਪਰ ਕੈਪਟਨ ਸਰਕਾਰ ਵੱਲੋਂ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ਤਾਂ ਜੋ ਲੋਕਾਂ ਨੂੰ ਗੰਦੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ ਨਾਲ ਦੀ ਨਾਲ ਉਨ੍ਹਾਂ
ਨੇ ਮੰਗ ਕਰਦੇ ਹੋਏ ਕਿਹਾ ਕਿ ਹਲਕਾ ਨਿਹਾਲ ਸਿੰਘ ਵਾਲਾ ਇੱਕ ਰਿਜ਼ਰਵ ਹਲਕਾ ਹੈ ਜੋ ਕਿ ਪਛੜਿਆ ਹੋਇਆ ਹਲਕਾ ਹੈ ਇੱਥੇ ਇੱਕ ਉੱਚ ਪੱਧਰੀ ਖੇਡ ਅਕੈਡਮੀ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਵਿੱਚ ਖੇਡਾਂ ਰੁਝਾਨ ਵਧੇ ਅਤੇ ਨੌਜਵਾਨ ਨਸ਼ਿਆਂ ਵੱਲੋਂ ਮੁੱਖ ਮੋੜ ਕੇ ਖੇਡਾਂ ਵੱਲ ਉਤਸ਼ਾਹਿਤ ਹੋਣ ਅਤੇ ਪੰਜਾਬ ਦਾ ਅਤੇ ਹਲਕਾ ਨਿਹਾਲ ਸਿੰਘ ਵਾਲਾ ਦਾ ਨਾਮ ਖੇਡਾਂ ਦੀ ਦੁਨੀਆਂ ਦੇ ਵਿੱਚ ਰੌਸ਼ਨ ਕਰਨ ! ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਵੱਡੀ ਪੱਧਰ ਤੇ ਲੋਕ ਜੁੜ ਰਹੇ ਹਨ ਜੋ ਕਿ 2022 ਦਾ ਇੱਕ ਚੰਗਾ ਸੁਨੇਹਾ ਹੈ