ਕੋਟ ਈਸੇ ਦੇ (ਜਗਰਾਜ ਲੋਹਾਰਾ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋੜਵੰਦ ਪਰਿਵਾਰਾਂ ਦੀ ਸਮੇਂ ਸਮੇਂ ਤੇ ਮਦਦ ਕੀਤੀ ਜਾ ਰਹੀ ਹੈ ਜਿਸ ਤਰ੍ਹਾਂ ਆਪ ਸਭ ਨੂੰ ਪਤਾ ਹੈ ਕਿ ਕਰੋਨਾ ਮਹਾਂਮਾਰੀ ਦੇ ਕਾਰਨ ਦੋ ਵਕਤ ਦੀ ਰੋਟੀ ਕਮਾਉਣ ਵਾਲੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਬਹੁਤ ਹੀ ਮੁਸ਼ਕਲ ਹੋ ਗਿਆ ਸੀ ਜਿਸ ਨੂੰ ਦੇਖਦਿਆਂ ਹੋਇਆਂ ਪੰਜਾਬ ਸਰਕਾਰ ਵੱਲੋਂ ਹਰੇਕ ਲੋੜਵੰਦ ਪਰਿਵਾਰ ਨੂੰ ਘਰ-ਘਰ ਰਾਸ਼ਨ ਪਹੁਚਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਉਸੇ ਲੜੀ ਦੇ ਤਹਿਤ ਅੱਜ ਧਰਮਕੋਟ ਤੋਂ ਵਿਧਾਇਕ ਸ: ਸੁਖਜੀਤ ਸਿੰਘ ਲੋਹਗੜ੍ਹ ਦੀ ਯੋਗ ਅਗਵਾਈ ਹੇਠ ਕੋਟ ਈਸੇ ਖਾਂ ਵਿੱਚ ਵੀ ਲੋੜਵੰਦ ਪਰਵਾਰਾਂ ਲਈ ਰਾਸ਼ਨ ਕਿੱਟਾਂ ਭੇਜੀਆਂ ਗਈਆਂ ਹਨ। ਲੋੜਵੰਦ ਪਰਿਵਾਰਾਂ ਤੱਕ ਰਾਸ਼ਨ ਪਹੁੰਚਾਉਣ ਦੀ ਸੇਵਾ ਬੀ. ਡੀ.ਸੀ ਦੇ ਚੇਅਰਮੈਨ ਸ੍ਰੀ ਤਿਵਾੜੀ ਵੱਲੋਂ ਬਹੁਤ ਹੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ । ਕ੍ਰਿਸ਼ਨ ਤਿਵਾੜੀ ਜੋ ਕਿ ਪਹਿਲਾਂ ਵੀ ਸਮਾਜ ਸੇਵਾ ਦੇ ਖੇਤਰ ਵਿੱਚ ਲੋੜਵੰਦ ਪਰਿਵਾਰਾਂ ਦੀ ਸਮੇਂ ਸਮੇਂ ਤੇ ਮਦਦ ਕਰਦੇ ਰਹਿੰਦੇ ਹਨ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕ੍ਰਿਸ਼ਨ ਤਿਵਾੜੀ ਨੇ ਦੱਸਿਆ ਕਿ ਹਲਕਾ ਵਿਧਾਇਕ ਸ ਸੁਖਜੀਤ ਸਿੰਘ ਲੋਹਗੜ੍ਹ ਵੱਲੋਂ ਪਹਿਲਾਂ ਵੀ
ਲੋੜਵੰਦ ਪਰਿਵਾਰਾਂ ਲਈ ਰਾਸ਼ਨ ਕਿੱਟਾਂ ਭੇਜੀਆਂ ਗਈਆਂ ਸਨ ਅਤੇ ਜੋ ਪਰਿਵਾਰ ਰਹਿ ਗਏ ਸਨ ਉਨ੍ਹਾਂ ਲਈ ਅੱਜ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ ਹੈ । ਕ੍ਰਿਸ਼ਨ ਤਿਵਾੜੀ ਤੇ ਹੋਰ ਕਾਂਗਰਸੀ ਆਗੂਆਂ ਵੱਲੋਂ ਵਿਧਾਇਕ ਲੋਹਗੜ੍ਹ ਦਾ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਚਰਨ ਸਿੰਘ ਮਾਰਕਫੈਡ, ਨਿਸ਼ੂ ਗਰਗ, ਕਮਲ ਤਿਵਾੜੀ , ਕੁਲਦੀਪ ਸਿੰਘ ਰਾਜਪੂਤ, ਤੋਂ ਇਲਾਵਾ ਹੋਰ ਵੀ ਆਗੂ ਹਾਜਰ ਸਨ