ਕੋਟ ਈਸੇ ਖਾਂ 11 ਜੂਨ (ਜਗਰਾਜ ਲੋਹਾਰਾ) ਤਕਰੀਬਨ 47 ਲੱਖ ਰੁਪਏ ਦੀ ਲਾਗਤ ਨਾਲ ਕਸਬੇ ਦੀਆਂ 5 ਗਲੀਆਂ ਨਾਲੀਆਂ ਦੀ ਨੁਹਾਰ ਬਦਲਣ ਲਈ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਟੱਕ ਲਗਾਇਆ। ਇਸ ਮੌਕੇ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਨੇ ਆਪਣੇ ਕਾਂਗਰਸੀ ਵਰਕਰਾਂ ਨਾਲ ਨਗਰ ਪੰਚਾਇਤ ਦਫ਼ਤਰ ਕੋਟ ਈਸੇ ਖਾਂ ਪਹਿਲਾਂ ਅਹਿਮ ਮੁੱਦਿਆਂ ਤੇ ਮੀਟਿੰਗ ਕੀਤੀ ਅਤੇ ਉਸ ਤੋਂ ਬਾਅਦ ਤਕ ਗਲੀਆਂ ‘ਚ ਇੰਟਰਲਾਕ ਟਾਇਲ ਲਗਾਉਣ ਸਬੰਧੀ ਟੱਕ ਲਗਾਏ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਜੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਸਾਰੇ ਨਗਰ ਪੰਚਾਇਤਾਂ, ਆਦਿ ‘ਚ ਵਿਕਾਸ ਦੇ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕੋਟ ਈਸੇ ਖਾਂ ‘ਚ ਜੋ ਵਿਕਾਸ ਕਾਰਜ ਅਧੂਰੇ ਪਏ ਹਨ, ਉਹ ਵੀ ਜਲਦ ਹੀ ਪੂਰੇ ਕਰ ਦਿੱਤੇ ਜਾਣਗੇ ਅਤੇ ਕਿਸੇ ਵੀ ਵਿਕਾਸ ਕਾਰਜ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਅੱਜ ਤਕਰੀਬਨ 47 ਲੱਖ ਰੁਪਏ ਦੀ ਲਾਗਤ ਨਾਲ ਕਸਬੇ ਦੀਆਂ ਪੰਜ ਗਲੀਆਂ ਵਿੱਚ ਇੰਟਰਲਾਕ ਟਾਇਲ ਲਗਾਉਣ ਸਬੰਧੀ ਅਤੇ ਨਾਲੀਆਂ ਨੂੰ ਪੱਕਾ ਕਰਨ ਸਬੰਧੀ ਟੱਕ ਲਗਾਏ ਗਏ ਹਨ ਅਤੇ ਇਸ ਦੇ ਨਾਲ ਹੀ ਠੇਕੇਦਾਰਾਂ ਨੂੰ ਵੀ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ ਕਿ ਇਹ ਕਾਰਜ ਜਲਦ ਤੋਂ ਜਲਦ ਪੂਰੇ ਕੀਤੇ ਜਾਣ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਬਾਅਦ ਹੋਰ ਵੀ ਕਸਬੇ ਦੇ ਕਈ ਪ੍ਰਾਜੈਕਟ ਸ਼ੁਰੂ ਹੋ ਰਹੇ ਹਨ, ਵਿਕਾਸ ਪੱਖੋਂ ਕਸਬਾ ਕੋਟ ਈਸੇ ਖਾਂ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਵਿਜੇ ਕੁਮਾਰ ਧੀਰ, ਸੁਮੀਤ ਬਿੱਟੂ ਮਲਹੋਤਰਾ, ਕ੍ਰਿਸ਼ਨ ਤਿਵਾੜੀ, ਇੰਦਰਪ੍ਰੀਤ ਸਿੰਘ ਬੰਟੀ ਪ੍ਰਧਾਨ, ਸਾਬਕਾ ਕੌਂਸਲਰ ਓਮ ਪ੍ਰਕਾਸ਼ ਪੱਪੀ, ਸਾਬਕਾ ਕੌਂਸਲਰ ਰਾਜਨ ਵਰਮਾ, ਸਾਬਕਾ ਕੌਂਸਲਰ ਜਸਵੰਤ ਸਿੰਘ, ਹਰਮੇਲ ਸਿੰਘ, ਜੱਸਾ ਸਿੱਧੂ, ਭਾਊ ਲਖਵੀਰ ਸਿੰਘ ਲੱਖਾ, ਪ੍ਰਕਾਸ਼ ਰਾਜਪੂਤ, ਸੁੱਚਾ ਸਿੰਘ ਪੁਰਬਾ, ਪੀ. ਏ.ਸੋਹਣਾ ਖੇਲਾ, ਪੀ. ਏ. ਅਵਤਾਰ ਸਿੰਘ, ਆੜ੍ਹਤੀ ਯੂਨੀਅਨ ਦੇ ਪ੍ਰਧਾਨ ਮੋਹਨ ਲਾਲ ਸ਼ਰਮਾ, ਪੰਕਜ ਛਾਬੜਾ, ਯੂਥ ਆਗੂ ਵਿਕਰਮ ਸ਼ਰਮਾ ਬਿੱਲਾ ਤੋਂ ਇਲਾਵਾ ਵੱਡੀ ਗਿਣਤੀ ਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।