ਕੋਰੋਨਾ ਦੇ ਸੈਂਪਲਾਂ ‘ਚ ਸਹਿਯੋਗ ਕਰਨ ਵਾਲੀਆਂ ਪੰਚਾਇਤਾਂ ਦਾ ਸਿਹਤ ਵਿਭਾਗ ਨੇ ਕੀਤਾ ਸਨਮਾਨ, ਪਾਜ਼ੇਟਿਵ ਆਉਣ ਵਾਲੇ ਵਿਅਕਤੀਆਂ ਨੂੰ ਘਰ ‘ਚ ਹੀ ਕੀਤਾ ਜਾਂਦਾ ਹੈ ਇਕਾਂਤਵਾਸ: ਡਾ ਗਿੱਲ

ਮੋਗਾ, 9 ਸਤੰਬਰ ( ਜਗਰਾਜ ਸਿੰਘ ਗਿੱਲ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਡਰੋਲੀ ਭਾਈ ਦੇ ਵੱਖ-ਵੱਖ ਪਿੰਡਾਂ ‘ਚ ਲਏ ਜਾ ਰਹੇ ਕੋਵਿਡ-19 ਦੇ ਸੈਂਪਲਾਂ ਦੀ ਮੁਹਿੰਮ ਨੂੰ ਘੱਲ ਕਲਾਂ ਤੇ ਘੱਲ ਕਲਾਂ ਪੱਤੀ ਮਹਿਰ ਪਿੰਡ ਦੀਆਂ ਪੰਚਾਇਤਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ, ਜਿਸਦੇ ਚੱਲਦਿਆਂ ਸਿਹਤ ਵਿਭਾਗ ਨੇ ਸਹਿਯੋਗ ਦੇਣ ਵਾਲੀਆਂ ਇਹਨਾਂ ਪੰਚਾਇਤਾਂ ਤੇ ਸਰਪੰਚਾਂ ਦਾ ਸਨਮਾਨ ਕੀਤਾ ਹੈ।ਸਿਹਤ ਵਿਭਾਗ ਦੇ ਮਾਸ, ਮੀਡੀਆ ਵਿੰਗ ਦੇ ਇੰਚਾਰਜ਼ ਰਛਪਾਲ ਸਿੰਘ ਸੋਸਣ ਵੱਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ ਪਿੰਡ ਘੱਲ ਕਲਾਂ ਦੇ ਸਰਪੰਚ ਸਿਮਰਨਜੀਤ ਸਿੰਘ ਰਿੱਕੀ, ਘੱਲ ਕਲਾਂ ਪੱਤੀ ਮਿਹਰ ਦੇ ਸਰਪੰਚ ਗੁਰਪ੍ਰਤਾਪ ਸਿੰਘ ਰਾਜੂ ਨੂੰ ਸੀਨੀਅਰ ਮੈਡੀਕਲ ਅਫਸਰ ਬਲਾਕ ਡਰੋਲੀ ਭਾਈ ਡਾ ਇੰਦਰਵੀਰ ਸਿੰਘ ਗਿੱਲ ਨੇ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਹੈ। ਇਸ ਮੌਕੇ ਬੋਲਦਿਆਂ ਸੀਨੀਅਰ ਮੈਡੀਕਲ ਅਫਸਰ ਡਰੋਲੀ ਭਾਈ ਡਾ ਇੰਦਰਵੀਰ ਸਿੰਘ ਗਿੱਲ ਨੇ ਕਿਹਾ ਸੈਂਪਲ ਲੈਣ ਤੋਂ ਬਾਅਦ ਜੇਕਰ ਕਿਸੇ ਵਿਅਕਤੀ ਦਾ ਟੈਸਟ ਪਾਜ਼ੇਟਿਵ ਆਉਂਦਾ ਹੈ ਤਾਂ ਉਸਨੂੰ ਘਰ ‘ਚ ਹੀ ਇਕਾਂਤਵਾਸ ਕੀਤਾ ਜਾਂਦਾ ਹੈ ਤੇ ਕਿਸੇ ਹਸਪਤਾਲ ਜਾਂ ਫਿਰ ਕਿਸੇ ਇਕਾਂਤਵਾਸ ਕੇਂਦਰ ਨਹੀਂ ਭੇਜਿਆ ਜਾਂਦਾ। ਉਹਨਾਂ ਕਿਹਾ ਕਿ ਕਿਸੇ ਵੀ ਪਾਜ਼ੇਟਿਵ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਿਸ਼ਨ ਫਤਹਿ ਨੂੰ ਸਫਲ ਕਰਨ ਲਈ ਸਹਿਯੋਗ ਕਰਨ।ਉਹਨਾਂ ਕਿਹਾ ਕਿ ਭਲਕੇ ਪਿੰਡ ਸਾਫੂਵਾਲਾ ਤੇ ਪਿੰਡ ਡਰੋਲੀ ਭਾਈ ਦੀਆਂ ਪੰਚਾਇਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

Leave a Reply

Your email address will not be published. Required fields are marked *