• Sat. Nov 23rd, 2024

ਕੌਵਿਡ 19 ਕਾਰਨ ਘਰ ਬੈਠੇ ਨੌਜਵਾਨਾਂ ਨੂੰ ਆਨਲਾਈਨ ਕੋਰਸ ਕਰਵਾਏਗੀ ਪੰਜਾਬ ਸਰਕਾਰ/ਡਿਪਟੀ ਕਮਿਸ਼ਨਰ ਮੋਗਾ

ByJagraj Gill

Jul 31, 2020

 

ਮੋਗਾ, 31 ਜੁਲਾਈ (ਜਗਰਾਜ ਲੋਹਾਰਾ)
ਪੰਜਾਬ ਸਰਕਾਰ ਨੇ ਕੌਵਿਡ 19 ਮਹਾਂਮਾਰੀ ਕਾਰਨ ਘਰ ਬੈਠੇ ਨੌਜਵਾਨਾਂ ਲਈ ਮੁਫ਼ਤ ਆਨਲਾਈਨ ਕੋਰਸ ਸ਼ੁਰੂ ਕੀਤੇ ਹਨ। ਇਹਨਾਂ ਕੋਰਸਾਂ ਦੇ ਕਰਨ ਨਾਲ ਜਿੱਥੇ ਉਹਨਾਂ ਦਾ ਕੀਮਤੀ ਸਮਾਂ ਅਜਾਈਂ ਨਹੀਂ ਜਾਵੇਗਾ ਉਥੇ ਹੀ ਉਹਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕੇ ਮਿਲਣਗੇ। ਪੰਜਾਬ ਸਰਕਾਰ ਵੱਲੋਂ ਇਹ ਉਪਰਾਲਾ ਮਿਸ਼ਨ ਫਤਹਿ ਤਹਿਤ ਸ਼ੁਰੂ ਕੀਤਾ ਗਿਆ ਹੈ, ਜਿਸਦਾ ਨੌਜਵਾਨਾਂ ਨੂੰ ਭਾਰੀ ਲਾਭ ਲੈਣਾ ਚਾਹੀਦਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦਿੱਤੀ।
ਉਹਨਾਂ ਵੇਰਵੇ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਵਿਡ 19 ਮਹਾਂਮਾਰੀ ਦੇ ਚੱਲਦਿਆਂ ਮਾਰਚ ਮਹੀਨੇ ਤੋਂ ਨੌਜਵਾਨ ਘਰਾਂ ਵਿੱਚ ਬੈਠੇ ਹਨ, ਜਿਸ ਕਾਰਨ ਉਹਨਾਂ ਦੀ ਪੜ੍ਹਾਈ ਦਾ ਕਾਫੀ ਨੁਕਸਾਨ ਹੋ ਰਿਹਾ ਸੀ। ਇਸ ਸਮੱਸਿਆ ਦਾ ਹੱਲ ਕਰਨ ਲਈ ਪੰਜਾਬ ਸਰਕਾਰ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਆਨਲਾਈਨ ਕੋਰਸਾਂ ਦੀ ਸ਼ੁਰੂਆਤ ਕੀਤੀ ਹੈ। 45 ਦਿਨਾਂ ਵਾਲੇ ਇਹਨਾਂ ਸ਼ਾਰਟ ਕੋਰਸਾਂ ਵਿਚ ‘ਕਸਟਮਰ ਕੇਅਰ’ ਅਤੇ ‘ਲੋਜਿਸਟਕ ਸਪਲਾਈ ਮੈਨੇਜਮੈਂਟ’ ਸ਼ਾਮਿਲ ਹਨ।
ਉਹਨਾਂ ਦੱਸਿਆ ਕਿ ਇਹ ਕੋਰਸ ਬਿਲਕੁਲ ਮੁਫ਼ਤ ਹਨ ਅਤੇ ਇਹ ਕੋਰਸ ਕਰਨ ਦੇ ਇੱਛੁਕ ਨੌਜਵਾਨ ਘਰ ਬੈਠੇ ਹੀ ਕੋਰਸ ਕਰ ਸਕਦੇ ਹਨ। ਜੇਕਰ ਉਹਨਾਂ ਕੋਲ ਮੋਬਾਈਲ ਜਾਂ ਲੈਪਟਾਪ ਆਦਿ ਨਹੀਂ ਹੈ ਤਾਂ ਉਹ ਆਪਣੇ ਨਜ਼ਦੀਕੀ ਸਰਕਾਰੀ ਸਕੂਲ ਜਾਂ ਫਿਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਦੇ ਕੰਪਿਊਟਰ ਦੀ ਸਹੂਲਤ ਵੀ ਲੈ ਸਕਦੇ ਹਨ। ਇਹਨਾਂ ਕੋਰਸਾਂ ਦੀ ਮੋਨੀਟਰਿੰਗ ਕਰਨ ਲਈ ਡਿਸਟ੍ਰਿਕਟ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਦੀ ਡਿਊਟੀ ਲਗਾਈ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਇਹ ਕੋਰਸ 30-30 ਦੇ ਬੈਚ ਤਿਆਰ ਕਰਕੇ ਕਰਵਾਏ ਜਾ ਰਹੇ ਹਨ। ਮੌਜੂਦਾ ਸਮੇਂ ਪੰਜਾਬ ਵਿੱਚ 13 ਬੈਚ ਚਾਲੂ ਹੋ ਚੁੱਕੇ ਹਨ। ਜ਼ਿਲ੍ਹਾ ਮੋਗਾ ਦੇ 11 ਨੌਜਵਾਨ 7 ਬੈਚਾਂ ਵਿੱਚ ਸਿਖਲਾਈ ਲੈ ਰਹੇ ਹਨ। ਇਸੇ ਤਰ੍ਹਾਂ 50 ਹੋਰ ਨੌਜਵਾਨ ਸਿਖਲਾਈ ਲਈ ਤਿਆਰ ਬੈਠੇ ਹਨ। ਸਫਲਤਾਪੂਰਵਕ ਕੋਰਸ ਕਰਨ ਵਾਲੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਸਰਟੀਫਿਕੇਟ ਦਿੱਤੇ ਜਾਣਗੇ ਅਤੇ ਉਹਨਾਂ ਨੂੰ ਨੌਕਰੀਆਂ ਦੇ ਵਧੇਰੇ ਮੌਕੇ ਮੁਹੱਈਆ ਕਰਵਾਏ ਜਾਣਗੇ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *