ਨਿਹਾਲ ਸਿੰਘ ਵਾਲਾ(ਮਿੰਟੂ ਖੁਰਮੀ ਕੁਲਦੀਪ ਨਿਹਾਲ ਸਿੰਘ ਵਾਲਾ) ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸ਼ਾਲਾ ਪ੍ਰਕਾਸ ਪੁਰਬ ਨੂੰ ਮਾਲਵੇ ਦੇ ਪ੍ਰਸਿੱਧ ਅਸਥਾਨ ਗੁਰਦਵਾਰਾ ਪਾਕਾ ਸਾਹਿਬ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ,ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਗੁਰਦੁਆਰਾ ਪਾਕਾ ਸਾਹਿਬ ਦੇ ਪ੍ਰਬੰਧਕ ਜਸਪਿੰਦਰ ਸਿੰਘ ਮਧੇਕੇ ਅਤੇ ਕੁਲਦੀਪ ਸਿੰਘ ਮਧੇਕੇ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆ 10 ਨਵੰਬਰ ਦਿਨ ਐਤਵਾਰ ਨੂੰ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਣਗੇ ਅਤੇ 11 ਨਵੰਬਰ ਦਿਨ ਸੋਮਵਾਰ ਨੂੰ ਸ਼ਾਮ 6 ਵਜੇ ਤੋ ਲੈ ਕੇ ਰਾਤ 10 ਵਜੇ ਤੱਕ ਢਾਡੀ ਅਤੇ ਕਵੀਸਰੀ ਦਰਬਾਰ ਹੋਵੇਗਾ ਜਿਸ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਮਨਦੀਪ ਸਿੰਘ ਦੇ ਜਥੇ ਵੱਲੋ ਕੀਤੀ ਜਾਵੇਗੀ , ਉਪਰੰਤ ਭਾਈ ਜਗਦੇਵ ਸਿੰਘ ਜਾਚਕ ਦਾ ਢਾਡੀ ਜਥਾ ਹਜੂਰੀ ਕਵੀਸਰੀ ਜਥਾ ਜਨੇਰ ਟਕਸਾਲ ਮੱਖਣ ਸਿੰਘ ਮੁਸਾਫਰ ਦਾ ਕਵੀਸਰੀ ਜਥਾ ਅਤੇ ਭਾਈ ਮਨਪ੍ਰੀਤ ਸਿੰਘ ਦੌਧਰ ਦੇ ਕਵੀਸ਼ਰੀ ਜਥਿਆਂ ਵੱਲੋ ਗੁਰੂ ਨਾਨਕ ਸਾਹਿਬ ਜੀ ਦੇ ਇਤਿਹਾਸ ਅਤੇ ਉਹਨਾਂ ਦੀਆਂ ਸਿੱਖਿਆਵਾਂ ਤੋ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇਗਾ 12 ਨਵੰਬਰ ਦਿਨ ਮੰਗਲਵਾਰ ਨੂੰ ਦਿਨ 10 ਵਜੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਹਨਾਂ ਇਲਾਕੇ ਦੀਆਂ ਸੰਗਤਾਂ ਨੂੰ ਦਿਨ ਸ਼ਨੀਵਾਰ ਸ਼ਾਮ 6 ਵਜੇ ਢਾਡੀ ਅਤੇ ਕਵੀਸ਼ਰੀ ਦਰਬਾਰ ਵਿੱਚ ਹਾਜਰੀ ਭਰਨ ਅਤੇ ਐਤਵਾਰ ਨੂੰ ਭੋਗ ਦੇ ਸਮੇਂ ਪਹੁੰਚਣ ਦੀ ਅਪੀਲ ਕੀਤੀ ।