• Fri. Sep 20th, 2024

ਗੋਲਡਨ ਐਜੂਕੇਸ਼ਨ ਧਰਮਕੋਟ ਦੀ ਵਿਦਿਆਰਥਣ ਨੇ ਹਾਸਲ ਕੀਤੇ 58 ਸਕੋਰ 

ByJagraj Gill

Jul 22, 2021

ਧਰਮਕੋਟ ,/ਰਿੱਕੀ ਕੈਲਵੀ/   

 

ਗੋਲਡਨ ਐਜੂਕੇਸ਼ਨ ਧਰਮਕੋਟ ਸ਼ਹਿਰ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਦੇ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਤੇ ਸੁਭਾਸ਼ ਪਲਤਾ ਨੇ ਦੱਸਿਆ ਕਿ ਪੀ.ਟੀ. ਈ ਦੀ ਹੋਈ ਪ੍ਰੀਖਿਆ ਵਿਚ ਤਾਜਵੀਰ ਕੌਰ ਨੇ ਲਿਸਨਿੰਗ ਚੋਂ 65 ਰੀਡਿੰਗ 60 ਸਪੀਕਿੰਗ 70 ਰਾਈਟਿੰਗ 60 ਅਤੇ ਓਵਰਆਲ 58 ਸਕੋਰ ਹਾਸਲ ਕਰਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਰਾਹ ਪੱਧਰਾ ਕੀਤਾ ਹੈ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਨੇ ਤਾਜਵੀਰ ਕੌਰ ਨੂੰ ਸਰਟੀਫਿਕੇਟ ਸੌਂਪਦਿਆਂ ਦੂਸਰੇ ਵਿਦਿਆਰਥੀਆਂ ਨੂੰ ਵੀ ਇਸ ਤੋਂ ਪ੍ਰੇਰਨਾ ਲੈ ਕੇ ਸਖ਼ਤ ਮਿਹਨਤ ਕਰਦਿਆਂ ਆਪਣੇ ਸੁਪਨੇ ਸਾਕਾਰ ਕਰਨ ਦੀ ਅਪੀਲ ਕੀਤੀ ਉਨ੍ਹਾਂ ਦੱਸਿਆ ਕਿ ਸੰਸਥਾ ਵਿਚ ਤਜਰਬੇਕਾਰ ਸਟਾਫ਼ ਵਿਦਿਆਰਥੀਆਂ ਨੂੰ ਪੂਰੀ ਮਿਹਨਤ ਕਰਵਾ ਕੇ ਆਈਲੈੱਟਸ ਤੇ ਪੀ.ਟੀ.ਈ ਦੀ ਤਿਆਰੀ ਕਰਵਾਉਂਦੇ ਹਨ ਤੇ ਸੰਸਥਾ ਵਿਚ ਵਿਦਿਆਰਥੀਆਂ ਨੂੰ ਵਧੀਆ ਕੋਚਿੰਗ ਲੇਟੈਸਟ ਮਟੀਰੀਅਲ ਇਕੱਲੇ ਇਕੱਲੇ ਵਿਦਿਆਰਥੀ ਦੀ ਸਪੀਕਿੰਗ, ਰੀਡਿੰਗ ,ਲਿਸਨਿੰਗ ,ਰਾਈਟਿੰਗ ਦੀਆਂ ਕਲਾਸਾਂ ਵੀ ਲਗਾਈਆਂ ਜਾਂਦੀਆਂ ਹਨ ਇਸ ਮੌਕੇ ਡਾਇਰੈਕਟਰ ਸੁਭਾਸ਼ ਪਲਤਾ ਨੇ ਤਾਜਵੀਰ ਕੌਰ ਨੂੰ ਵਧਾਈ ਦਿੰਦਿਆਂ ਉਜਵਲ ਭਵਿੱਖ ਦੀ ਕਾਮਨਾ ਕੀਤੀ ਇਸ ਮੌਕੇ ਕੋਆਰਡੀਨੇਟਰ ਅਮਨਪ੍ਰੀਤ ਕੌਰ , ਅਮਨਜੋਤ ਕੋਰ, ਰਿਸ਼ੂ ਚਾਵਲਾ , ਪ੍ਰਦੀਪ ਸਿੰਘ , ਮਹਿਕਪਰੀਤ ਕੌਰ, ਮਨਪ੍ਰੀਤ ਕੌਰ, ਸੁਖਪ੍ਰੀਤ ਕੌਰ, ਮਨਵੀਰ ਕੌਰ ਤੋਂ ਇਲਾਵਾ ਸਮੁੱਚਾ ਸਟਾਫ ਹਾਜਰ ਸੀ

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *