ਚੇਅਰਪਰਸਨ ਰਾਜ ਲਾਲੀ ਗਿੱਲ ਜੀ ਵੱਲੋਂ ਪੁਲਿਸ ਲਾਈਨ ਮੋਗਾ ਵਿਖੇ ਲੱਗੇਗਾ 10 ਜੂਨ ਨੂੰ ਖੁੱਲ੍ਹਾ ਦਰਬਾਰ

ਮਹਿਲਾਵਾਂ ਦੀਆਂ ਸਮੱਸਿਆਵਾਂ ਦਾ ਹੋਵੇਗਾ ਮੌਕੇ ਤੇ ਨਿਪਟਾਰਾ

ਵੱਧ ਤੋਂ ਵੱਧ ਮਹਿਲਾਵਾਂ ਲੈਣ ਇਸ ਲੋਕ ਅਦਾਲਤ ਦਾ ਲਾਹਾ-ਚੇਅਰਪਰਸਨ ਰਾਜ ਲਾਲੀ ਗਿੱਲ

ਮੋਗਾ, 9 ਜੂਨ ਜਗਰਾਜ ਸਿੰਘ ਗਿੱਲ 

 ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ ਮਿਤੀ 10 ਜੂਨ, 2025 ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਪੁਲਿਸ ਲਾਈਨ ਮੋਗਾ ਵਿਖੇ ਇੱਕ ਖੁੱਲ੍ਹਾ ਦਰਬਾਰ/ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਖੁੱਲ੍ਹੇ ਦਰਬਾਰ ਦਾ ਉਦੇਸ਼ ਮਹਿਲਾਵਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸਿੱਧਾ ਕਮਿਸ਼ਨ ਅਤੇ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਰੱਖਣ ਲਈ ਇੱਕ ਸਿੱਧਾ ਅਤੇ ਸੁਗਮ ਮੰਚ ਉਪਲੱਬਧ ਕਰਵਾਉਣਾ ਹੈ। ਇਸ ਦੌਰਾਨ ਲਗਾਏ ਗਏ ਮਾਮਲਿਆਂ ਦਾ ਮੌਕੇ ਤੇ ਨਿਪਟਾਰਾ ਕਰਵਾਉਣ ਲਈ ਉਚ ਅਧਿਕਾਰੀ ਮੌਜੂਦ ਰਹਿਣਗੇ।

          ਇਸ ਬਾਰੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਉਹਨਾਂ ਦੀਆਂ ਗੁੰਝਲਦਾਰ ਸਮੱਸਿਆਵਾਂ ਦਾ ਤੁਰੰਤ ਹੱਲ ਕਰਵਾਉਣਾ ਕਮਿਸ਼ਨ ਦੀ ਪ੍ਰਾਥਮਿਕਤਾ ਹੈ। ਇਹ ਖੁੱਲ੍ਹਾ ਦਰਬਾਰ ਪੀੜਤ ਮਹਿਲਾਵਾਂ ਨੂੰ ਇਨਸਾਫ ਦਿਵਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੋਵੇਗਾ।

          ਉਹਨਾਂ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸਮੂਹ ਜਨਤਾ ਨੂੰ ਅਪੀਲ ਕੀਤੀ ਕਿ ਇਸ ਖੁੱਲ੍ਹੇ ਦਰਬਾਰ/ਲੋਕ ਅਦਾਲਤ ਵਿੱਚ ਹਿੱਸਾ ਲੈ ਕੇ ਆਪਣੀਆਂ ਸਮੱਸਿਆਵਾਂ ਸਿੱਧਾ ਕਮਿਸ਼ਨ ਅੱਗੇ ਰੱਖਣ ਦਾ ਲਾਹਾ ਲਿਆ ਜਾਵੇ।

Leave a Reply

Your email address will not be published. Required fields are marked *