ਧਰਮਕੋਟ 20 ਅਪ੍ਰੈਲ
(ਜਗਰਾਜ ਲੋਹਾਰਾ,ਰਿੱਕੀ ਕੈਲਵੀ) ਜਿੱਥੇ ਪੰਜਾਬ ਸਰਕਾਰ ਵੱਲੋਂ ਹਾੜ੍ਹੀ ਦੀ ਫਸਲ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਜਿਸ ਦੇ ਤਹਿਤ ਬਾਰਦਾਨੇ ਵਿੱਚ ਕੋਈ ਕਮੀ ਨਹੀਂ ਹੋਵੇਗੀ ਲਿਫਟਿੰਗ ਦਾ ਕੰਮ ਨਾਲ ਦੀ ਨਾਲ ਹੋਵੇਗਾ ਫ਼ਸਲ ਦੀ ਅਦਾਇਗੀ ਜਲਦੀ ਹੋਵੇਗੀ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਧੀਰ ਕੁਮਾਰ ਗੋਇਲ ਮਾਰਕੀਟ ਕਮੇਟੀ ਚੇਅਰਮੈਨ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਕੀਤਾ ਉਨ੍ਹਾਂ ਨੇ ਕਿਹਾ ਕਿ ਸਮੂਹ ਖ਼ਰੀਦ ਏਜੰਸੀਆਂ ਮਾਰਕੀਟ ਕਮੇਟੀ ਇੰਸਪੈਕਟਰਾਂ ਅਤੇ ਮੁਲਾਜ਼ਮਾਂ ਨੂੰ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਖ਼ਰੀਦਣ ਲਈ ਮਹਾਂਮਾਰੀ ਤੋਂ ਬਚਣ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਕਿਹਾ ਕਿ ਫਟਾ ਫਟ ਫਸਲ ਨਾ ਕੱਟ ਕੇ ਮੰਡੀ ਵਿੱਚ ਲੈ ਕੇ ਆਉਣ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਹਿਲਾਂ ਨਮੀਂ ਵਾਲੀ ਫ਼ਸਲ ਹੀ ਮੰਡੀ ਵਿੱਚ ਲੈ ਕੇ ਆਉਣ ਤੇ ਮੰਡੀ ਵਿੱਚ ਭੀੜ ਨਾਲ ਕੀਤੀ ਜਾਵੇ ਸੋਸ਼ਲ ਡਿਸਟੈਂਸ ਨੂੰ ਕਾਇਮ ਰੱਖਿਆ ਜਾਵੇ ਮਾਸਕ ਪਾ ਕੇ ਰੱਖਿਆ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ ਵਾਰ ਕਿਸਾਨ ,ਆੜ੍ਹਤੀਏ, ਲੇਬਰ ਸੈਨੀਟਾਈਜ਼ ਕਰਦੇ ਰਹਿਣ
ਇਸ ਮੌਕੇ ਸਕੱਤਰ ਮਾਰਕ ਕਮੇਟੀ ਅਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਇਹ ਬਿਲਕੁਲ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹੀ ਖਰੀਦ ਸ਼ੁਰੂ ਕੀਤੀ ਗਈ ਹੈ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਵੇਚਣ ਦੌਰਾਨ ਕਿਸੇ ਵੀ ਹਾਲਤ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ ਇਸ ਮੌਕੇ ਨਗਰ ਕੌਂਸਲ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ, ਰਜਿੰਦਰਪਾਲ ਸਿੰਘ ਭੰਬਾ ਵਾਈਸ ਚੇਅਰਮੈਨ ਕੌਾਸਲਰ ਨਿਰਮਲ ਸਿੰਘ ਸਿੱਧੂ , ਕੌਾਸਲਰ ਮਨਜੀਤ ਸਿੰਘ ਸਭਰਾ ਇਸ ਤੋਂ ਇਲਾਵਾ ਹੋਰ ਆੜ੍ਹਤੀਏ ਅਤੇ ਮੁਲਾਜ਼ਮ ਵੀ ਹਾਜ਼ਰ ਸਨ