ਜ਼ਿਲ੍ਹਾ ਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਲਗਾਇਆ ਆਪਣੀ ਮਾਂ ਦੇ ਨਾਮ ਤੇ ਪੌਦਾ

(ਸ. ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਆਪਣੀ ਮਾਂ ਦੇ ਨਾਮ ਤੇ ਬੂਟਾ ਲਗਾਉਂਦੇ ਹੋਏ)।

 

“ਏਕ ਪੇੜ ਮਾਂ ਕੇ ਨਾਮ” ਗਲੋਬਲ ਮੁਹਿੰਮ ਤਹਿਤ ਕੋਰਟ ਕੰਪਲੈਕਸ ਨਿਹਾਲ ਸਿੰਘ ਵਾਲਾ ਵਿਖੇ ਲਗਾਏ ਬੂਟੇ

ਮੋਗਾ, 19 ਸਤੰਬਰ (ਜਗਰਾਜ ਸਿੰਘ ਗਿੱਲ)

ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ “ਏਕ ਪੇੜ ਮਾਂ ਕੇ ਨਾਮ” ਗਲੋਬਲ ਮੁਹਿੰਮ ਦੇ ਤਹਿਤ ਅਤੇ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੀ ਅਗਵਾਈ ਹੇਠ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ।

ਕੋਰਟ ਕੰਪਲੈਕਸ ਨਿਹਾਲ ਸਿੰਘ ਵਾਲਾ ਵਿਖੇ ਸ੍ਰ ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਆਪਣੀ ਮਾਂ ਦੇ ਨਾਮ ਤੇ ਬੂਟਾ ਲਗਾਇਆ ਗਿਆ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸ. ਹਰਜੀਤ ਸਿੰਘ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ, ਮਿਸ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਮਿਸ ਸ਼ਿਲਪੀ ਗੁਪਤਾ ਸੀ.ਜੇ.ਐੱਮ, ਮੋਗਾ, ਮਿਸ ਸ਼ਿਵਾਂਗੀ ਸਾਂਗਰ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਨਿਹਾਲ ਸਿੰਘ ਵਾਲਾ ਅਤੇ ਮਿਸ ਸਵਾਤੀ ਟਿਵਾਣਾ ਐੱਸ.ਡੀ.ਐੱਮ. ਵੱਲੋਂ ਵੀ ਆਪਣੀ ਆਪਣੀ ਮਾਂ ਦੇ ਨਾਮ ਤੇ ਵੱਖ ਵੱਖ ਬੂਟੇ ਲਗਾਏ ਗਏ। ਇਸ ਤੋਂ ਇਲਾਵਾ ਸ਼੍ਰੀ ਸੰਦੀਪ ਅਰੋੜਾ ਪ੍ਰਧਾਨ ਬਾਰ ਐਸੋਸੀਏਸ਼ਨ ਨਿਹਾਲ ਸਿੰਘ ਵਾਲਾ ਤੇ ਅਤੇ ਸ਼੍ਰੀ ਅਨਵਰ ਅਲੀ ਡੀ.ਐੱਸ.ਪੀ. ਵੀ ਮੌਕੇ ਤੇ ਹਾਜਰ ਸਨ।

ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੂਟੇ ਲਗਾਏ ਜਾ ਰਹੇ ਹਨ ਅਤੇ ਨਾਲ ਹੀ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਖ਼ਬਰਾਂ ਅਤੇ ਇਸ਼ਤਿਹਾਰ ਭੇਜਣ ਲਈ ਸੰਪਰਕ ਕਰੋ /9700065709

Leave a Reply

Your email address will not be published. Required fields are marked *