ਮਸ਼ੀਨ ਓਪਰੇਟਰ ਦੀ ਆਸਾਮੀ ਲਈ ਹੋਵੇਗੀ ਰੋਜ਼ਗਾਰ ਲਈ ਚੋਣ
ਯੋਗ ਉਮੀਦਵਾਰ ਲੈਣ ਕੈਂਪ ਦਾ ਵੱਧ ਤੋਂ ਵੱਧ ਲਾਹਾ-ਜ਼ਿਲ੍ਹਾ ਰੋਜ਼ਗਾਰ ਅਫ਼ਸਰ
ਮੋਗਾ, 26 ਮਾਰਚ (ਜਗਰਾਜ ਸਿੰਘ ਗਿੱਲ)
ਜ਼ਿਲ੍ਹਾ ਰੋਜ਼ਗਾਰ ਦਫ਼ਤਰ ਮੋਗਾ ਵਿਖੇ 28 ਮਾਰਚ 2025 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ 1 ਵਜੇ ਤੱਕ ਇੱਕ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਯੁਵਰਾਜ ਓਵਰਸੀਜ ਪ੍ਰਾਈਵੇਟ ਲਿਮਿਟਡ ਕੰਪਨੀ ਲੁਧਿਆਣਾ ਦੁਆਰਾ ਸੀ.ਐਨ.ਸੀ ਓਪਰੇਟਰ (ਮਸ਼ੀਨ ਓਪਰੇਟਰ) ਦੀ ਅਸਾਮੀ ਸਬੰਧੀ ਦਸਵੀਂ, ਬਾਰਵੀਂ, ਆਈ.ਟੀ.ਆਈ ਅਤੇ ਡਿਪਲੋਮਾ (ਮਕੈਨੀਕਲ ਫੀਲਡ ) ਪ੍ਰਾਰਥੀਆਂ (ਸਿਰਫ ਲੜਕੇ) ਦੀ ਇੰਟਰਵਿਊ ਦੇ ਆਧਾਰ ਤੇ ਚੋਣ ਕੀਤੀ ਜਾਵੇਗੀ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਯੋਗ ਤੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਜਿੰਨਾ ਦੀ ਵਿਦਿਅਕ ਯੋਗਤਾ ਦਸਵੀਂ, ਬਾਰਵੀਂ, ਉਮਰ 18 ਤੋਂ 35 ਸਾਲ ਹੈ, ਉਹ ਆਪਣੀ ਵਿਦਿਅਕ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਪੈਨ ਕਾਰਡ, ਰਿਜਿਊਮ ਆਦਿ ਦਸਤਾਵੇਜ ਲੈ ਕੇ ਉਕਤ ਮਿਤੀ ਨੂੰ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਚਿਨਾਬ ਜੇਹਲਮ ਬਲਾਕ, ਤੀਜੀ ਮੰਜਿਲ, ਕਮਰਾ ਨੰਬਰ 314-320, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੈਸਲੇ ਦੇ ਸਾਹਮਣੇ ਜਾਂ ਦਫਤਰ ਦੇ ਹੈਲਪਲਾਈਨ ਨੰਬਰ 62392-66860 ਤੇ ਕਾਲ ਕਰਕੇ ਜਾਣਕਾਰੀ ਹਾਸਲ ਕਰ ਸਕਦੇ ਹਨ।