ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਲਗਭਗ 130 ਦੇ ਕਰੀਬ ਲਗਾਏ ਟੀਕੇ
ਮੋਗਾ, 4 ਜੂਨ (ਜਗਰਾਜ ਸਿੰਘ ਗਿੱਲ ਗੁਰਪ੍ਰਸਾਦ ਸਿੱਧੂ)
ਅੱਜ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਸ਼੍ਰੀ ਸੰਤ ਪ੍ਰਕਾਸ਼ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਮਾਣਯੋਗ ਜਿਲਾ ਅਤੇ ਸੈਸ਼ਨ ਜੱਜ-ਕਮ-ਚੈਅਰਪਰਸਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ਼੍ਰੀਮਤੀ ਮਨਦੀਪ ਪੰਨੂ, ਦੀ ਅਗੁਵਾਈ ਹੇਠ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਅਤੇ ਜਿਲਾ ਬਾਰ ਐਸੋਸੀਏਸ਼ਨ, ਮੋਗਾ ਦੇ ਸਹਿਯੋਗ ਨਾਲ ਵਕੀਲਾਂ ਅਤੇ ਸਟਾਫ਼ ਲਈ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਮਾਣਯੋਗ ਸੀ.ਜੇ.ਐਮ-ਕਮ-ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ਼੍ਰੀ ਅਮਰੀਸ਼ ਕੁਮਾਰ ਦੁਆਰਾ ਕੀਤਾ ਗਿਆ।
ਇਸ ਮੌਕੇ ਤੇ ਸ਼੍ਰੀਮਤੀ ਮਨਦੀਪ ਪੰਨੂ, ਜਿਲਾ ਅਤੇ ਸੈਸ਼ਨ ਜੱਜ, ਜੀ ਨੇ ਵਕੀਲ, ਸਟਾਫ਼ ਅਤੇ ਆਮ ਜਨਤਾ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਾਨੂੰ ਸਭ ਨੂੰ ਵੈਕਸੀਨ ਲਗਵਾਉਣੀ ਚਾਹੀਦੀ ਹੈ ਅਤੇ ਨਾਲ ਹੀ ਆਪਣੇ ਰਿਸ਼ਤੇਦਾਰਾਂ ਅਤੇ ਨਜ਼ਦੀਕੀ ਲੋਕਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨਾਂ ਚਾਹੀਦਾ ਹੈ ਤਾਂ ਜ਼ੋ ਇਸ ਮਹਾਂਮਾਰੀ ਨਾਲ ਕਰੜੇ ਹੱਥੀ ਨਜਿੱਠਿਆ ਜਾ ਸਕੇ।
ਉਹਨਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਹ ਮਹਾਮਾਰੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਅਤੇ ਕੋਰੋਨਾ ਦੇ ਮਾਮਲੇ ਦਿਨ ਪ੍ਰਤੀ ਦਿਨ ਵਧਦੇ ਜਾ ਰਹੇ ਹਨ ਅਤੇ ਖੁੱਦ ਨੂੰ ਅਤੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਹਰ ਸਮੇਂ ਮਾਸਕ ਪਾ ਕੇ ਰੱਖਣਾ ਚਾਹੀਦਾ ਹੈ। ਉਨਾਂ ਕਿਹਾ ਕਿ ਸਾਨੂੰ ਆਪਣੇ ਹੱਥ ਵਾਰ-2 ਧੋਣੇ ਚਾਹੀਦੇ ਹਨ ਅਤੇ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਆਪਣੇ ਮੂੰਹ ਨੂੰ ਹੱਥ ਨਹੀਂ ਲਗਾਉਣੇ ਚਾਹੀਦੇ ਜੇ ਜਰੂਰਤ ਹੋਵੇ ਤਾਂ ਪਹਿਲਾਂ ਹੱਥ ਧੋ ਲੈਣੇ ਚਾਹੀਦੇ ਹਨ।
ਇਸ ਮੌਕੇ ਜਿਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਦੀਦਾਰ ਸਿੰਘ ਮੱਤਾ ਅਤੇ ਸਕੱਤਰ ਸ਼੍ਰੀ ਸੁਖਵਿੰਦਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ 130 ਸਟਾਫ਼, ਵਕੀਲਾਂ ਅਤੇ ਉਹਨਾਂ ਦੇ ਪਰਿਵਾਰ ਵਾਲਿਆਂ ਨੇ ਵੈਕਸੀਨ ਲਗਵਾਈ
ਇਸ ਮੌਕੇ ਤੇ ਰਾਜੇਸ਼, ਮਨਪ੍ਰੀਤ ਸਿੱਧੂ, ਡੈਵਿਡ ਅਗਰਵਾਲ, ਵਿਨਿਤ ਚੌਧਰੀ, ਰੋਹਿਤ ਸੂਦ, ਚੇਤਨ ਸੂਦ, ਰਾਮੇਸ਼ ਗਰੋਵਰ ਅਤੇ ਰਣਜੀਤ ਸਿੰਘ ਧਾਲੀਵਾਲ ਵਕੀਲ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸ਼੍ਰੀ ਐਸ.ਕੇ.ਬਾਂਸਲ ਆਦਿ ਮੌਜੂਦ ਸਨ।