ਜਿ਼ਲ੍ਹਾ ਮੋਗਾ ਦੀ ਰਾਸ਼ਟਰੀ ਸਵੱਛ ਭਾਰਤ ਮਿਸ਼ਨ ਪੁਰਸਕਾਰ ਲਈ ਚੋਣ /ਜਾਗਰੂਕਤਾ ਫੈਲਾਉਣ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ

 

ਮੋਗਾ, 30 ਸਤੰਬਰ

/ਜਗਰਾਜ ਸਿੰਘ ਗਿੱਲ, ਮਨਪ੍ਰੀਤ ਮੋਗਾ/

ਭਾਰਤ ਸਰਕਾਰ ਵੱਲੋ ਸ਼ੁਰੂ ਕੀਤੇ ਗਏ ਸਵੱਛ ਭਾਰਤ ਮਿਸ਼ਨ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦੇ ਖੇਤਰ ਵਿੱਚ ਜਿ਼ਲ੍ਹਾ ਮੋਗਾ ਨੇ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।ਇਸ ਮਾਣਮੱਤੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੂੰ ਭਾਰਤ ਸਰਕਾਰ ਦੇ ਕੇਂਦਰੀ ਜਲ ਸ਼ਕਤੀ ਰਾਜ ਮੰਤਰੀ ਮਿਤੀ 2 ਅਕਤੂਬਰ ਨੂੰ `ਸਵੱਛ ਭਾਰਤ ਮਿਸ਼ਨ` ਦਿਵਸ ਮੌਕੇ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕਰਨਗੇ।ਇਹ ਸਮਾਗਮ ਵਰਚੁਅਲੀ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਇਸ ਮਿਸ਼ਨ ਤਹਿਤ ਦੇਸ਼ ਵਿੱਚ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ਼ ਰੱਖਣ, ਪਖਾਨਿਆਂ ਦੀ ਵਰਤੋਂ ਕਰਨ ਅਤੇ ਪਾਣੀ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮਕਸਦ ਲਈ ਜਲ ਸ਼ਕਤੀ ਮੰਤਰਾਲੇ ਵੱਲੋਂ ਤਿੰਨ ਵਰਗਾਂ (ਸਵੱਛ ਸੁੰਦਰ ਸਮੁੰਦਾਇਕ ਸ਼ੌਚਾਲਿਯ, ਸਮੁੰਦਾਇਕ ਸ਼ੌਚਾਲਿਯ ਅਭਿਆਨ, ਗੰਦਗੀ ਮੁਕਤ ਭਾਰਤ) ਵਿੱਚ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਸੀ। ਜਿ਼ਲ੍ਹਾ ਮੋਗਾ ਨੇ ਗੰਦਗੀ ਮੁਕਤ ਭਾਰਤ ਮੁਹਿੰਮ ਵਿੱਚ ਪਹਿਲਾ ਸਥਾਨ ਹਾਸਲ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜਿ਼ਲ੍ਹਾ ਮੋਗਾ ਵਿੱਚ ਵਾਲ ਪੇਟਿੰਗ ਅਤੇ ਹੋਰ ਸਾਧਨਾਂ ਰਾਹੀਂ ਸਿਰ ਤੋੜ ਜਾਗਰੂਕਤਾ ਪ੍ਰਚਾਰ ਕੀਤਾ ਗਿਆ ਜਿਸ ਨੂੰ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵੱਲੋਂ ਬਹੁਤ ਸਰਾਹਿਆ ਗਿਆ। ਉਨ੍ਹਾਂ ਇਸ ਪੁਰਸਕਾਰ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਜਿ਼ਲ੍ਹਾ ਮੋਗਾ ਵਿੱਚ ਤਾਇਨਾਤ ਐਕਸੀਅਨ ਸ੍ਰ ਜਸਵਿੰਦਰ ਸਿੰਘ ਚਾਹਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ। ਸ੍ਰੀ ਹੰਸ ਨੇ ਅਧਿਕਾਰੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਰਾਸ਼ਟਰੀ ਪੱਧਰ ਤੇ ਜਿ਼ਲ੍ਹਾ ਮੋਗਾ ਦੀ ਬਣੀ ਇਸ ਪਹਿਚਾਣ ਨੂੰ ਬਰਕਰਾਰ ਰੱਖਿਆ ਜਾਵੇ।

 

Leave a Reply

Your email address will not be published. Required fields are marked *