ਠੇਕਾ ਮੁਲਾਜ਼ਮਾਂ ਨਾਲ ਮੀਟਿੰਗ ਤੋਂ ਭੱਜੀ ਪੰਜਾਬ ਸਰਕਾਰ:-ਰੇਸ਼ਮ ਸਿੰਘ ਗਿੱਲ
ਫਿਰੋਜ਼ਪੁਰ 19ਮਾਰਚ (ਗੌਰਵ ਭਟੇਜਾ)
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂ,ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਆਗੂਆਂ ਵਿੱਚ ਰੁਪਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਰਜਿ.ਨੰ 31.ਬਲਕਾਰ ਸਿੰਘ ਜਿਲ੍ਹਾ ਪ੍ਰਧਾਨ , ਮੁਖਪਾਲ ਸਿੰਘ ,ਹਰਜੀਤ ਸਿੰਘ ,ਪ੍ਰੈੱਸ ਸਕੱਤਰ ਰਣਜੀਤ ਸਿੰਘ ਖਾਲਸਾ , ਨੇ ਕਿਹਾ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈਕੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ 12 ਮਾਰਚ ਨੂੰ ਪਟਿਆਲਾ ਵਿਖੇ ਫੁਵਾਰਾ ਚੌਂਕ ਵਿੱਚ ਪਰਿਵਾਰਾਂ ਸਮੇਤ ਧਰਨਾ ਦੇਣ ਉਪਰੰਤ ਮੁੱਖ ਮੰਤਰੀ ਨਿਵਾਸ ਤੱਕ ਰੋਸ਼ ਮਾਰਚ ਕਰਨ, ਪਟਿਆਲਾ ਪ੍ਰਸ਼ਾਸਨ ਵੱਲੋਂ “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ” ਦੇ ਸੂਬਾਈ ਆਗੂਆਂ ਨੂੰ 18 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨਾਲ ਦੀ ਉਹਨਾਂ ਦੀ ਰਿਹਾਇਸ਼ ਸੈਕਟਰ ਨੰਬਰ 02 ਵਿੱਚ ਚੰਡੀਗੜ੍ਹ ਵਿਖੇ ਮੀਟਿੰਗ ਲਿਖਤੀ ਜਾਨਕਾਰੀ ਦਿੱਤੀ ਸੀ ਅਤੇ ਪੰਜਾਬ ਰੋਡਵੇਜ਼ ਦੇ ਉੱਚ ਅਧਿਕਾਰੀਆਂ ਵਲੋਂ ਪਨਬੱਸ ਦੀ ਹੜਤਾਲ ਨੂੰ ਮੁੱਖ ਰੱਖਦਿਆਂ ਟਰਾਂਸਪੋਰਟ ਮੰਤਰੀ ਪੰਜਾਬ ਦੀ ਮੀਟਿੰਗ ਮਿਤੀ 18 ਮਾਰਚ ਨੂੰ ਤਹਿ ਕਰਵਾਈ ਸੀ ਪਰ ਅੱਜ ਟਰਾਂਸਪੋਰਟ ਮਹਿਕਮੇ ਵਲੋਂ ਮੁੱਖ ਮੰਤਰੀ ਪੰਜਾਬ ਦੀ ਪ੍ਰੈੱਸ ਕਾਨਫਰੰਸ ਦਾ ਹਵਾਲਾ ਦਿੰਦੇ ਹੋਏ ਟਰਾਂਸਪੋਰਟ ਮੰਤਰੀ ਪੰਜਾਬ ਦੀ ਪਨਬਸ ਨਾਲ ਤਹਿ ਮੀਟਿੰਗ ਮੁਲਤਵੀ ਦਾ ਪੱਤਰ ਜਾਰੀ ਕਰ ਦਿੱਤਾ ਗਿਆ ਅਤੇ ਦੂਜੇ ਪਾਸੇ ਜਦੋਂ ਮੋਰਚੇ ਦੇ ਸੂਬਾਈ ਆਗੂਆਂ ਵੱਲੋਂ ਪਟਿਆਲਾ ਪ੍ਰਸ਼ਾਸਨ ਨਾਲ਼ ਮੀਟਿੰਗ ਕਰਵਾਉਣ ਸੰਬੰਧੀ ਫ਼ੋਨ ਰਾਹੀਂ ਗੱਲ-ਬਾਤ ਕੀਤੀ ਤਾਂ ਪਟਿਆਲਾ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਚੰਡੀਗੜ੍ਹ 30 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਉਣ ਬਾਰੇ ਲਿਖਤੀ ਦਿੱਤਾ ਹੈ, ਅਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੂੰ ਟਰਾਂਸਪੋਰਟ ਮੰਤਰੀ ਦੀ ਮੀਟਿੰਗ ਕਾਰਨ ਪਨਬੱਸ ਦੀ ਇੱਕ ਰੋਜ਼ਾ ਹੜਤਾਲ ਮਿਤੀ 13 ਮਾਰਚ ਦੀ ਮੁਲਤਵੀ ਕੀਤਾ ਗਈ ਸੀ । ਪਰ ਮੋਰਚੇ ਦੇ ਸੂਬਾਈ ਆਗੂਆਂ ਨੇ ਇਸ ਨੂੰ ਟਾਲ-ਮਟੋਲ ਦੀ ਨੀਤੀ ਦੇ ਵਿਰੋਧ ਵਿੱਚ ਅੱਜ 19 ਮਾਰਚ ਨੂੰ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ ਗਈਆ ਅਤੇ ਪਨਬੱਸ ਮਹਿਕਮੇ ਦੀ ਟਾਲਮਟੋਲ ਦੀ ਨੀਤੀ ਕਾਰਨ ਜੇਕਰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਮੀਟਿੰਗ ਨਾ ਕਰਵਾਈ ਗਈ ਤੇ ਹੱਲ ਨਾ ਕੀਤਾ ਅਤੇ ਜੇਕਰ ਮੁੱਖ ਮੰਤਰੀ ਪੰਜਾਬ ਸਰਕਾਰ 30 ਮਾਰਚ ਨੂੰ ਮੀਟਿੰਗ ਵਿੱਚ ਬੈਠ ਕੇ ਠੇਕਾ ਕਾਮੇਆ ਦੀਆਂ ਮੰਗਾ ਦਾ ਹੱਲ ਨਹੀਂ ਕਰਦੇ ਤਾਂ ਵੱਡੇ ਪੱਧਰ ਤੇ ਸਮੂਹ ਪੰਜਾਬ ਵਿੱਚ ਮੁੱਖ ਮੰਤਰੀ ਪੰਜਾਬ,ਸਬ ਕਮੇਟੀ ਮੰਤਰੀਆਂ ਦਾ ਫੀਲਡ ਵਿੱਚ ਆਉਣ ਤੇ ਕਾਲੀਆਂ ਝੰਡੀਆਂ ਨਾਲ਼ ਵਿਰੋਧ ਕੀਤਾ ਜਾਵੇਗਾ,ਮੋਰਚੇ ਦੇ ਸੂਬਾਈ ਆਗੂਆਂ ਨੇ ਕਿਹਾ ਪੰਜਾਬ ਸਰਕਾਰ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਰੈਗੂਲਰ ਕਰਨ ਅਤੇ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਕੈਪਟਨ ਸਰਕਾਰ ਵੱਲੋਂ ਆਪਣੇ ਕਾਰਜ਼ਕਾਲ ਦੇ ਲੰਘੇ ਚਾਰ ਸਾਲਾਂ ਵਿੱਚ ਕਿਸੇ ਵੀ ਕੱਚੇ ਕਾਮੇ ਨੂੰ ਪੱਕਾ ਨਹੀਂ ਕੀਤਾ ਗਿਆ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਜਨਤਾ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰਦੇ ਹੋਏ ਕੱਲ ਪ੍ਰੈੱਸ ਕਾਨਫਰੰਸ ਰਾਹੀਂ 85% ਕੰਮ ਪੂਰੇ ਕਰਨ ਦੇ ਦਾਅਵੇ ਕਰਦੇ ਹਨ ਪਰ ਕਿਸੇ ਵੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ,ਸਾਰੇ ਵਿਭਾਗਾਂ ਦਾ ਨਿੱਜੀਕਰਨ ਕਰਨ ਵਿੱਚ ਸਰਕਾਰ ਲੱਗੀ ਹੈ ਬਿਜਲੀਬੋਰਡ ਦੀਆਂ ਅਸਾਮੀਆਂ ਖਤਮ ਕਰਨਾ , ਵਿਭਾਗਾਂ ਵਿੱਚੋ ਕਾਮਿਆਂ ਨੂੰ ਛਾਂਟੀ ਕਰਕੇ ਰੋਜ਼ਗਾਰ ਖੋਹਣਾ ਅਤੇ ਸਰਕਾਰੀ ਵਿਭਾਗਾਂ ਜਿਵੇਂ ਰੋਡਵੇਜ਼ 85% ਖਤਮ ਕਰ ਦਿੱਤੀ ਗਈ ਹੈ ਤੇ ਸਾਲ ਵਿੱਚ ਸਾਰੇ ਵਿਭਾਗਾਂ ਦਾ ਭੋਗ ਜ਼ਰੂਰ ਪਾ ਦਿਤਾ ਜਾਵੇਗਾ ਵਿੱਚ ਕਿਸੇ ਵੀ ਵਿਭਾਗ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ ਸਗੋਂ ਸਮੂਹ ਵਿਭਾਗਾਂ ਦੇ ਨਿੱਜੀਕਰਨ ਕਰਨ ਦੀ ਨੀਅਤ ਨਾਲ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੁਨਰਗਠਨ ਦੇ ਨਾਮ ਤੇ 60 ਹਜ਼ਾਰ ਦੇ ਕਰੀਬ ਪੋਸਟਾਂ ਖਤਮ ਕਰ ਦਿੱਤੀਆਂ ਹਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ
ਸਰਕਾਰੀ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਨੂੰ ਉਹਨਾਂ ਦੇ ਪਿੱਤਰੀ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ ਅਤੇ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।