ਧਰਮਕੋਟ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਵੱਲੋਂ ਏ, ਡੀ, ਸੀ ਨੂੰ ਦਿੱਤਾ ਮੰਗ ਪੱਤ
ਗ੍ਰਹਿ ਮੰਤਰੀ ਅਮਿਤ ਸ਼ਾਹ ਮਾਫੀ ਮੰਗਣ ਅਤੇ ਅਸਤੀਫ਼ਾ ਦੇਣ/ ਵਿਧਾਇਕ ਲੋਹਗੜ੍ਹ
ਮੋਗਾ 24 ਦਸੰਬਰ/ ਜਗਰਾਜ ਸਿੰਘ ਗਿੱਲ
ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਭਾਰਤ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਖਿਲਾਫ ਕੀਤੀ ਜਾ ਰਹੀ ਅਪਮਾਨਜਨਕ ਟਿੱਪਣੀਆਂ ਦੇ ਚਲਦੇ ਦੇਸ਼ ਭਰ ਦੇ ਲੋਕਾਂ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਕਾਂਗਰਸ ਪਾਰਟੀ ਵੱਲੋਂ ਇਸ ਮਾਮਲੇ ਤੇ ਅੱਜ 24 ਦਸੰਬਰ ਨੂੰ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਦਫਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਪੈਦਲ ਮਾਰਚ ਕਰਕੇ ਮੰਗ ਪੱਤਰ ਦਿੱਤਾਂ ਹਲਕਾ ਧਰਮਕੋਟ ਦੇ ਸਾਬਕਾ ਵਿਧਾਇਕ ਜ਼ਿਲ੍ਹਾ ਮੋਗਾ ਕਾਂਗਰਸ ਦੇ ਪ੍ਰਧਾਨ ਸ੍ਰ: ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਦੇ ਏ.ਡੀ. ਸੀ ਮੈਡਮ ਚਾਰੂਮਿਤਾ ਜੀ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ਼ ਕਾਰਵਾਈ ਕਰਨ ਲਈ ਮੰਗ ਪੱਤਰ ਸੌਂਪਿਆ।ਮੰਗ ਪੱਤਰ ਸੌਪਣ ਉਪਰੰਤ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਇਹ ਆਰ ਐਸ ਐਸ ਦੇ ਏਜੰਡੇ ਦਾ ਹਿੱਸਾ ਹੈ ਜੋ ਭਾਰਤੀ ਸੰਵਿਧਾਨ ਦੇ ਖਿਲਾਫ ਹੈ ਉਹਨਾਂ ਯਾਦ
ਕਰਵਾਇਆ ਕਿ ਜਦ ਤੀਸਰੀ ਦਫਾ ਸੱਤਾ ਦੇ ਵਿੱਚ ਆਈ ਭਾਜਪਾ ਸਰਕਾਰ ਦੇ ਵਿੱਚ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਆਪਣਾ ਅਹੁਦਾ ਸੰਭਾਲਿਆ ਸੀ ਤਾਂ ਤਦ ਉਹਨਾਂ ਭਾਰਤੀ ਸੰਵਿਧਾਨ ਦੀ ਰਖਵਾਲੀ ਕਰਨ ਅਤੇ ਸੰਵਿਧਾਨ ਮੁਤਾਬਕ ਚਲਦੇ ਰਹਿਣ ਦਾ ਪ੍ਰਣ ਲਿਆ ਸੀ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਸੱਤਾ ਦੇ ਨਸ਼ੇ ਵਿੱਚ ਅੱਜ ਕੇਂਦਰੀ ਗ੍ਰਹਿ ਮੰਤਰੀ ਸਭ ਕੁਝ ਭੁੱਲ ਗਏ ਹਨ ਉਹਨਾਂ ਕਿਹਾ ਕਿ ਸੰਵਿਧਾਨ ਤੋਂ ਬੇਮੁਖਾਂ ਹੋਣਾ ਕੇਂਦਰੀ ਗ੍ਰਹਿ ਮੰਤਰੀ ਨੂੰ ਸ਼ੋਭਾ ਨਹੀਂ ਦਿੰਦਾ ਕਾਂਗਰਸ ਪਾਰਟੀ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਜੀ ਦਾ ਅਪਮਾਨ ਹਰਗਿਜ਼ ਬਰਦਾਸ਼ਤ ਨਹੀਂ ਕਰੇਗੀ,ਅਮਿਤ ਸ਼ਾਹ ਨੂੰ ਇਸ ਟਿੱਪਣੀ ਲਈ ਮੁਆਫੀ ਮੰਗਣੀ ਚਾਹੀਦੀ ਹੈ,’ਤੇ ਅਸਤੀਫ਼ਾ ਦੇਣਾ ਚਾਹੀਦਾ ਹੈ। ਸਾਬਕਾ ਵਿਧਾਇਕ ਸ. ਸੁਖਜੀਤ ਸਿੰਘ ਕਾਕਾ ਲੋਹਗੜ ਨੇ ਕਿਹਾ ਕਿ ਉਹਨਾਂ ਨੂੰ ਤੁਰੰਤ ਅਸਤੀਫਾ ਦੇ ਕੇ ਸਮੁੱਚੇ ਦੇਸ਼ ਦੇ ਲੋਕਾਂ ਅਤੇ ਖਾਸ ਕਰਕੇ ਦਲਿਤ ਭਾਈਚਾਰੇ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਕਾਂਗਰਸ ਪਾਰਟੀ ਇਹ ਸੰਘਰਸ਼ ਇੰਨਸਾਫ਼ ਮਿਲਣ ਤੱਕ ਜਾਰੀ ਰੱਖੇਗੀ, ਇਸ ਸਮੇਂ ਉਹਨਾਂ ਦੇ ਨਾਲ ਜਗਸੀਰ ਸਿੰਘ ਕਾਲੇ ਕੇ ਸੀਨੀਅਰ ਕਾਂਗਰਸੀ ਬਾਘਾ ਪੁਰਾਣਾ, ਮਨਜੀਤ ਸਿੰਘ ਮਾਨ, ਜਸਪਾਲ ਸਿੰਘ ਡਰੋਲੀ ਭਾਈ ਬਲਾਕ ਪ੍ਰਧਾਨ ਮੋਗਾ, ਅਮਨਦੀਪ ਸਿੰਘ ਗਿੱਲ ਸਾਬਕਾ ਪ੍ਰਧਾਨ ਕਾਂਗਰਸ ਕਮੇਟੀ ਫ਼ਤਹਿਗੜ੍ਹ ਪੰਜਤੂਰ, ਹਰਪ੍ਰੀਤ ਸਿੰਘ ਸ਼ੇਰੇਵਾਲਾ ਡਾਇਰੈਕਟਰ ਸਹਿਕਾਰੀ ਬੈਂਕ, ਸੁਖਦੀਪ ਸਿੰਘ ਰਾਜੇਆਣਾ, ਜਸਮੱਤ ਸਿੰਘ ਮੱਤਾ, ਸ਼ਿਵਾਜ ਸਿੰਘ ਭੋਲਾ ਮਸਤੇਵਾਲ ਬਲਾਕ ਪ੍ਰਧਾਨ ਕੋਟ ਈਸੇ ਖਾਂ, ਦਰਸ਼ਨ ਸਿੰਘ ਨੰਬਰਦਾਰ ਡਰੋਲੀ, ਦੀਪੂ ਸਹੋਤਾ ਯੂਥ ਆਗੂ, ਸੋਹਣਾ ਖੇਲਾ ਜਲਾਲਾਬਾਦ ਪ੍ਰਧਾਨ ਯੂਥ ਕਾਂਗਰਸ ਜ਼ਿਲ੍ਹਾ ਮੋਗਾ
ਕਾਕਾ ਆਲਮਵਾਲਾ ਅਤੇ ਹੋਰ ਦਰਜਾ ਬ ਦਰਜਾਂ ਕਾਂਗਰਸੀ ਆਗੂ ਅਤੇ ਵਰਕਰ ਸਾਹਿਬਾਨ ਮੌਜੂਦ ਸਨ।