ਡਿਪਟੀ ਕਮਿਸ਼ਨਰ ਨੇ 15 ਅਗਸਤ ਸਮਾਗਮ ਦੀ ਮੁਕੰਮਲ ਡਰੈਸ ਰਿਹਰਸਲ ਦਾ ਲਿਆ ਜਾਇਜ਼ਾ

15 ਅਗਸਤ ਨੂੰ ਮੋਗਾ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਚੜ੍ਹਾਉਣਗੇ ਕੌਮੀ ਝੰਡਾ-ਡਿਪਟੀ ਕਮਿਸ਼ਨਰ

 

ਮੋਗਾ, 14 ਅਗਸਤ ਜਗਰਾਜ ਸਿੰਘ ਗਿੱਲ 

15 ਅਗਸਤ ਦਿਨ ਸ਼ੁੱਕਰਵਾਰ ਨੂੰ ਅਨਾਜ ਮੰਡੀ ਮੋਗਾ ਵਿਖੇ ਜ਼ਿਲ੍ਹਾ ਪ੍ਸਾ਼ਸਨ ਵੱਲੋਂ ਆਯੋਜਿਤ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਸਮਾਗਮ ਮੌਕੇ ਬਤੌਰ ਮੁੱਖ ਮਹਿਮਾਨ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਅਦਾ ਕਰਨਗੇ। ਇਸ ਸਾਲ ਦਾ ਆਜ਼ਾਦੀ ਦਿਹਾੜਾ ਪਹਿਲਾਂ ਵਾਂਗ ਪੂਰੇ ਜੋਸ਼ ਅਤੇ ਦੇਸ਼ ਭਗਤੀ ਭਾਵਨਾ ਨਾਲ ਮਨਾਇਆ ਜਾਵੇਗਾ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਅੱਜ ਆਜ਼ਾਦੀ ਦਿਵਸ ਸਮਾਰੋਹ ਲਈ ਅਨਾਜ ਮੰਡੀ ਮੋਗਾ ਵਿਖੇ ਹੋਈ ਫੁੱਲ ਡਰੈਸ ਰਿਹਰਸਲ ਦਾ ਜ਼ਾਇਜ਼ਾ ਲੈਣ ਸਮੇਂ ਦਿੱਤੀ। ਉਨਾਂ ਇਸ ਮੌਕੇ ਕੌਮੀ ਝੰਡਾ ਚੜ੍ਹਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਸਮੇਂ ਉਨਾਂ ਨਾਲ ਜ਼ਿਲਾ ਪੁਲਿਸ ਮੁਖੀ ਸ਼੍ਰੀ ਅਜੇ ਗਾਂਧੀ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਵੱਡੀ ਗਿਣਤੀ ਵਿੱਚ ਬੱਚੇ ਵੀ ਹਾਜ਼ਰ ਸਨ।

ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਡੀ.ਐਮ.ਕਾਲਜ ਮੋਗਾ, ਐੱਨ. ਸੀ. ਸੀ. ਕੈਡਿਟਾਂ, ਬੈਂਡ ਵੱਲੋਂ ਪਰੇਡ ਵਿੱਚ ਹਿੱਸਾ ਲਿਆ ਗਿਆ। ਉਨਾਂ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਹਰ ਅਧਿਕਾਰੀ ਵੱਲੋਂ ਉਸ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਜਾਵੇ। ਇਸ ਮੌਕੇ ’ਤੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ.ਸ਼ੋਅ ਵੀ ਪੇਸ਼ ਕੀਤਾ ਗਿਆ।

Leave a Reply

Your email address will not be published. Required fields are marked *