ਯੁੱਧ ਨਸ਼ਿਆਂ ਵਿਰੁੱਧ
ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ
– ਨਸ਼ਾ ਛੱਡ ਰਹੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਮਿਲ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ
– ਨਸ਼ਾ ਛੁਡਾਊ ਕੇਂਦਰਾਂ ਦੀ ਆਧੁਨਿਕਤਾ ਦੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਦੇ ਸਖ਼ਤ ਨਿਰਦੇਸ਼ ਜਾਰੀ
ਮੋਗਾ, 31 ਜਨਵਰੀ
ਜਗਰਾਜ ਸਿੰਘ ਗਿੱਲ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਨਸ਼ੇ ਦੇ ਮਰੀਜ਼ਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਪ੍ਰਭਾਵਸ਼ਾਲੀ ਸੇਵਾਵਾਂ ਦੇਣੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜਾਂ ਨੂੰ ਮਿਲ ਰਹੀਆਂ ਸਹੂਲਤਾਂ ਦੀ ਚੈਕਿੰਗ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਪਿੰਡ ਜਨੇਰ ਵਿਖੇ ਚਲਾਏ ਜਾ ਰਹੇ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ।

ਡਿਪਟੀ ਕਮਿਸ਼ਨਰ ਨੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਦੇ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾ ਤਹਿਤ ਨਸ਼ਾ ਛੁਡਾਊ ਕੇਂਦਰਾਂ ਵਿੱਚ ਹਰੇਕ ਆਧੁਨਿਕ ਸਹੂਲਤਾਂ ਮੁਹਈਆਂ ਕਰਵਾਈਆ ਜਾਣਗੀਆਂ ਤਾਂ ਕਿ ਨਸ਼ਾ ਛੱਡਣ ਵਾਲੇ ਮਰੀਜ਼ ਨਸ਼ੇ ਨੂੰ ਜਿੰਨੀ ਜਲਦੀ ਹੋ ਸਕੇ ਆਪਣੀ ਜ਼ਿੰਦਗੀ ਵਿਚੋਂ ਕੱਢ ਦੇਣ। ਓਹਨਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਸ਼ਾ ਛੱਡਣ ਵਾਲੇ ਮਰੀਜ਼ਾਂ ਦੇ ਮੁੜ ਵਸੇਬੇ ਲਈ ਪਹਿਲਾਂ ਵੀ ਕਿੱਤਾਮੁਖੀ ਕੋਰਸ ਮੁਫ਼ਤ ਕਰਵਾਏ ਗਏ ਸਨ ਅਤੇ ਇਹ ਅੱਗੇ ਵੀ ਚਲਦੇ ਰਹਿਣਗੇ।

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਜ਼ੋਰ ਦੇ ਕੇ ਕਿਹਾ ਕਿ ਮਰੀਜ਼ਾਂ ਵਿੱਚ ਮਨੋਰੰਜਨ ਗਤੀਵਿਧੀਆਂ ਅਤੇ ਹੁਨਰ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੀ ਰਿਕਵਰੀ ਅਤੇ ਪੁਨਰਵਾਸ ਵਿੱਚ ਸਹਾਇਤਾ ਕੀਤੀ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ ਦਵਾਈਆਂ ਅਤੇ ਟੈਸਟ ਕਿੱਟਾਂ ਸਮੇਤ ਜ਼ਰੂਰੀ ਸਰੋਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਹਰ ਮੁਸਕਿਲ ਅਤੇ ਲੋੜ੍ਹ ਨੂੰ ਤੁਰੰਤ ਹੱਲ ਕਰਨ ਲਈ ਵਚਨਬੱਧ ਹੈ।ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਇਨ੍ਹਾਂ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ।

ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੱਡ ਰਹੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜਾ ਲਿਆ।
ਖਬਰਾਂ , ਇਸ਼ਤਿਹਾਰ , ਅਤੇ ਐਡਵਰਟਾਈਜਮੈਂਟ ਲਈ ਸੰਪਰਕ ਕਰੋ
97000-65709













Leave a Reply