ਮੋਗਾ 22 ਫਰਵਰੀ ( ਜਗਰਾਜ ਲੁਹਾਰਾ) ਦਿਨੋਂ ਦਿਨ ਵੱਧ ਰਹੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਜਿਨ੍ਹਾਂ ਨੂੰ ਲੈ ਕੇ ਡੀਐੱਸਪੀ ਨਿਹਾਲ ਸਿੰਘ ਵਾਲਾ ਅਤੇ ਐਸਐਚਓ ਨਵਪ੍ਰੀਤ ਸਿੰਘ ਬਧਨੀ ਕਲਾਂ ਵੱਲੋਂ ਮਨੀ ਚੇਂਜਰ ਆੜ੍ਹਤੀਏ ਅਤੇ ਬੈਂਕਾਂ ਵਾਲਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਸ਼ੱਕੀ ਬੰਦਾ ਨਜ਼ਰ ਆਉਂਦਾ ਹੈ ਤਾਂ ਉਹ ਤੁਰੰਤ ਪੁਲਸ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੇ ਕਿਹਾ ਕਿ ਸੀਸੀਟੀਵੀ ਕੈਮਰੇ ਵੀ ਲਗਾਏ ਜਾਣ ਤਾਂ ਜੋ ਅਜਿਹੀਆਂ ਹੋਣ ਵਾਲੀਆਂ ਵਾਰਦਾਤਾਂ ਨੂੰ ਠੱਲ ਪਾਈ ਜਾ ਸਕੇ ਇਸ ਸਮੇਂ ਉਨ੍ਹਾਂ ਨੇ ਸਕੂਲੀ ਬੱਸਾਂ ਚ ਵੀ ਸੇਫਟੀ ਸਹੂਲਤਾਂ ਇੰਨ ਬਿੰਨ ਲਾਗੂ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਹਨ ।