ਕੋਟ ਈਸੇ ਖਾਂ 2 ਨਵੰਬਰ(ਗੁਰਪ੍ਰੀਤ ਗਹਿਲੀ, ਮੇਹਰ ਸਦਰਕੋਟ) ਪੰਜਾਬ ਸਰਕਾਰ ਵੱਲੋਂ 2020 ਤੱਕ ਮਲੇਰੀਆ ਡੇਂਗੂ ਅਤੇ ਚਿਕਨਗੁਨੀਆ ਨੂੰ ਖ਼ਤਮ ਕਰਨ ਸਬੰਧੀ ਅੱਜ ਦਾ ਕੈਂਪ ਡਾ ਹਰਵਿੰਦਰ ਪਾਲ ਸਿੰਘ ਸਿਵਲ ਸਰਜਨ ਮੋਗਾ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ ਰਾਕੇਸ਼ ਕੁਮਾਰ ਬਾਲੀ ਐੱਸ ਐੱਮ ਓ ਪੀ ਐੱਚ ਸੀ ਕੋਟ ਈਸੇ ਖਾਂ ਜੀ ਦੀ ਰਹਿਨੁਮਾਈ ਹੇਠ ਡੇਂਗੂ ਮਲੇਰੀਆ ਅਤੇ ਚਿਕਨਗੁਨੀਆ ਸਬੰਧੀ ਜਾਗਰੂਕਤਾ ਕੈਂਪ ਸਰਕਾਰੀ ਮਿਡਲ ਸਕੂਲ ਗਗੜਾ ਵਿਖੇ ਲਗਾਇਆ ਗਿਆ ਕੈਂਪ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਰਾਜ ਦਵਿੰਦਰ ਸਿੰਘ ਗਿੱਲ ਨੋਡਲ ਅਫ਼ਸਰ ਆਈ ਡੀ ਐੱਸ ਪੀ ਪੀ ਐੱਚ ਸੀ ਕੋਟ ਈਸੇ ਖਾਂ ਜੀ ਨੇ ਬੱਚਿਆਂ ਨੂੰ ਵਿਸਥਾਰ ਪੂਰਵਕ ਇਹ ਤਿੰਨੇ ਬੁਖ਼ਾਰਾਂ ਬਾਰੇ ਦੱਸਿਆ ਕਿ ਇਹ ਬੁਖਾਰ ਕਿਵੇਂ ਫੈਲਦੇ ਹਨ ਉਨ੍ਹਾਂ ਨੇ ਦੱਸਿਆ ਕਿ ਟੁੱਟੀਆਂ ਟੈਂਕੀਆਂ ਟੁੱਟੇ ਟਾਇਰ ਅਤੇ ਟੁੱਟੇ ਗਮਲੇ ਚ ਘਰਾਂ ਵਿੱਚ ਨਹੀਂ ਰੱਖਣੇ ਕਿਉਂਕਿ ਇਨ੍ਹਾਂ ਵਿੱਚ ਮੱਛਰ ਪਲਦਾ ਹੈ ਦੇ ਪਿੱਛੇ ਲੱਗੀ ਟਰੇਅ ਡੇਂਗੂ ਮੱਛਰ ਦੇ ਪੈਦਾ ਹੋਣ ਵਿੱਚ ਸਹਾਈ ਹੁੰਦੀ ਹੈ ਇਸ ਦੀ ਸਫਾਈ ਹਫਤੇ ਵਿੱਚ ਦੋ ਵਾਰ ਜਰੂਰੀ ਹੈ ਘਰਾਂ ਵਿੱਚ ਪੁੱਟੇ ਕੱਚੇ ਟੋਏ ਜਿਨ੍ਹਾਂ ਵਿੱਚ ਪਾਣੀ ਖੜ੍ਹਾ ਹੋ ਜਾਂਦਾ ਹੈ ਅਤੇ ਬਾਹਰ ਨਾਲੀਆਂ ਵਿਚ ਕਾਲਾ ਸੜਿਆ ਤੇਲ ਪਾਉਣਾ ਚਾਹੀਦਾ ਹੈ ਜਿਸ ਨਾਲ ਪੈਦਾ ਹੋਇਆ ਲਾਰਵਾ ਖ਼ਤਮ ਹੋ ਜਾਂਦਾ ਹੈ ਰਾਤ ਨੂੰ ਸੌਣ ਲੱਗੇ ਪੂਰੀ ਬਾਜੂ ਦੇ ਕੱਪੜੇ ਪਾ ਕੇ ਸੋਣਾ ਚਾਹੀਦਾ ਹੈ ਅਤੇ ਨਾਲ ਹੀ ਮੱਛਰਦਾਨੀਆਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਇਸ ਤੋਂ ਇਲਾਵਾ ਪਲਵਿੰਦਰ ਸਿੰਘ ਮਲਟੀ ਪਰਪਜ਼ ਹੈਲਥ ਵਰਕਰ ਅਤੇ ਸਕੂਲ ਦਾ ਸਟਾਫ਼ ਹਾਜ਼ਰ ਸੀ ।