ਕੋਟ ਈਸੇ ਖਾਂ 4 ਨਵੰਬਰ (ਮੇਹਰ ਸਦਰਕੋਟ)ਪੰਜਾਬ ਸਰਕਾਰ ਵੱਲੋਂ ਮਲੇਰੀਆ ਡੇਂਗੂ ਅਤੇ ਚਿਕਨਗੁਨੀਆ ਨੂੰ ਜੜ੍ਹ ਤੋਂ ਖ਼ਤਮ ਕਰਨ ਦੇ ਸੰਕਲਪ ਨਾਲ ਅੱਜ ਦਾ ਜੋ ਕੈਂਪ ਡਾਕਟਰ ਹਰਵਿੰਦਰ ਪਾਲ ਸਿੰਘ ਸਿਵਲ ਸਰਜਨ ਮੋਗਾ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ ਰਾਕੇਸ਼ ਕੁਮਾਰ ਬਾਲੀ ਐਸ ਐਮ ਓ ਪੀ ਐੱਚ ਸੀ ਕੋਟ ਈਸੇ ਖਾਂ ਜੀ ਦੀ ਰਹਿਨੁਮਾਈ ਹੇਠ ਅੱਜ ਦਾ ਕੈਂਪ ਸਰਕਾਰੀ ਮਿਡਲ ਸਕੂਲ ਕਾਦਰ ਵਾਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਾਦਰ ਵਾਲਾ ਵਿਖੇ ਲਗਾਇਆ ਗਿਆ ਕੈਂਪ ਨੂੰ ਸੰਬੋਧਨ ਸ੍ਰੀ ਰਾਜ ਦਵਿੰਦਰ ਸਿੰਘ ਗਿੱਲ ਨੋਡਲ ਅਫ਼ਸਰ ਆਈ ਡੀ ਐੱਸ ਪੀ ਜੀ ਨੇ ਕੀਤਾ ਉਨ੍ਹਾਂ ਨੇ ਡੇਂਗੂ ਮਲੇਰੀਆ ਅਤੇ ਚਿਕਨਗੁਨੀਆ ਵਰਗੇ ਬੁਖ਼ਾਰਾਂ ਨੂੰ ਬੜੀ ਵਿਸਥਾਰ ਪੂਰਵਕ ਬੱਚਿਆਂ ਨੂੰ ਦੱਸਿਆ ਉਨ੍ਹਾਂ ਨੇ ਦੱਸਿਆ ਕਿ ਇਹ ਬੁਖਾਰ ਕਿਵੇਂ ਫੈਲਦਾ ਹੈ ਅਤੇ ਇਸ ਨੂੰ ਕਿਵੇਂ ਰੋਕਣਾ ਹੈ ਇਸ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਉਨ੍ਹਾਂ ਨੇ ਦੱਸਿਆ ਕਿ ਆਪਣਾ ਆਲਾ ਦੁਆਲਾ ਸਾਫ਼ ਰੱਖਣਾ ਚਾਹੀਦਾ ਹੈ ਘਰ ਵਿੱਚ ਟੁੱਟੀਆਂ ਟੈਂਕੀਆਂ ਟੁੱਟੇ ਟੈਰ ਅਤੇ ਟੁੱਟੇ ਹਮਲੇ ਆਦਿ ਨਹੀਂ ਰੱਖਣੀ ਚਾਹੀਦੀ ਅਤੇ ਜੇ ਘਰ ਵਿੱਚ ਕੋਈ ਵੀ ਕੱਚਾ ਟੋਆ ਪੁੱਟਿਆ ਹੈ ਜਿੱਥੇ ਪਾਣੀ ਨੂੰ ਸਟੋਰ ਕੀਤਾ ਜਾਂਦਾ ਹੈ ਉੱਥੇ ਅਤੇ ਬਾਹਰ ਨਾਲੀਆਂ ਵਿਚ ਕਾਲਾ ਸੜਿਆ ਤੇਲ ਪਾਉਣਾ ਚਾਹੀਦਾ ਹੈ ਜਿਸ ਨਾਲ ਮੱਛਰ ਦੀ ਪਦੇਸ਼ ਰੁਕ ਜਾਂਦੀ ਹੈ,ਘਰਾਂ ਵਿਚ ਕੂਲਰ ਅਤੇ ਫ਼ਰਿਜ ਦੇ ਪਿੱਛੇ ਲੱਗੀ ਟ੍ਰੇਅ ਦੀ ਸਫਾਈ ਬਹੁਤ ਜ਼ਰੂਰੀ ਹੈ ਇਸ ਤੋਂ ਇਲਾਵਾ ਕਮਲਪ੍ਰੀਤ ਸਿੰਘ ਮਲਟੀ ਪਰਪਜ਼ ਹੈਲਥ ਵਰਕਰ ਸ੍ਰੀ ਰਾਜਨ ਫਾਰਮਾਸਿਸਟ ਅਤੇ ਸਕੂਲ ਦਾ ਸਾਰਾ ਸਟਾਫ਼ ਹਾਜ਼ਰ ਸੀ