ਮੋਗਾ, 17 ਜੂਨ (ਜਗਰਾਜ ਸਿੰਘ ਗਿੱਲ ਗੁਰਪ੍ਰਸਾਦ ਸਿੱਧੂ)
ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡੇਅਰੀ ਟ੍ਰੇਨਿੰਗ ਤੇ ਵਿਸਥਾਰ ਸੇਵਾ ਕੇਂਦਰ ਗਿੱਲ ਵਿਖੇ ਡਿਪਟੀ ਡਾਇਰੈਕਟਰ ਡੇਅਰੀ ਸ੍ਰ. ਬੀਰਪ੍ਰਤਾਪ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਸਮੁੱਚੇ ਸਟਾਫ਼ ਵੱਲੋਂ ਵਣ ਮਹਾਂਉਤਸਵ ਮਨਾਇਆ ਗਿਆ।ਇਸ ਮੌਕੇ ਸਮੂਹ ਸਟਾਫ਼ ਵੱਲੋਂ ਡੇਅਰੀ ਕੇਂਦਰ ਗਿੱਲ ਵਿਖੇ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ।
ਇਸ ਮੌਕੇ ਸਮੂਹ ਸਟਾਫ਼ ਨੂੰ ਸੰਬੋਧਨ ਕਰਦਿਆਂ ਸ. ਬੀਰਪ੍ਰਤਾਪ ਸਿੰਘ ਗਿੱਲ ਨੇ ਦੱਸਿਆ ਕਿ ਰੁੱਖਾਂ ਦਾ ਮਨੁੱਖੀ ਜੀਵਨ ਵਿੱਚ ਬਹੁਤ ਮਹੱਤਵ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਹਰਾ ਭਰਾ ਬਣਾਉਣ ਲਈ ਪੰਜਾਬ ਸਰਕਾਰ ਇਸ ਨੂੰ ਇੱਕ ਮਿਸ਼ਨ ਦੀ ਤਹਿਤ ਲੈ ਰਹੀ ਹੈ ਤਾਂ ਜੋ ਗਲੋਬਲ ਫਾਰਮਿੰਗ ਦਾ ਸਾਹਮਣਾ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਕੋਵਿਡ 19 ਮਹਾਂਮਾਰੀ ਦੌਰਾਨ ਆਕਸੀਜਨ ਦੀ ਕਮੀ ਨੇ ਸਾਰਿਆਂ ਦੀਆਂ ਅੱਖਾਂ ਖੋਲ੍ਹੀਆਂ ਅਤੇ ਸਾਨੂੰ ਆਕਸੀਜਨ ਦੀ ਮਹੱਤਤਾ ਦਾ ਪਤਾ ਲੱਗਾ ਕਿ ਇਹ ਸਾਡੇ ਸਰੀਰ ਲਈ ਕਿੰਨੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਮਨੁੱਖੀ ਜੀਵਨ ਵਿੱਚ ਰੁੱਖ ਅਹਿਮ ਭੂਮਿਕਾ ਅਦਾ ਕਰਦੇ ਹਨ ਅਤੇ ਸਾਨੂੰ ਇਨ੍ਹਾਂ ਦੀ ਮਹੱਤਤਾ ਨੂੰ ਸਮਝਣਾ ਚਾਹੀਦਾ ਹੈ। ਇਸ ਲਈ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਖੇਤਰ ਵਿੱਚ ਵੱਧ ਤੋਂ ਵੱਧ ਰੁੱਖ ਲਗਾ ਕੇ ਵਾਤਾਵਰਨ ਦੀ ਸ਼ੁੱਧਤਾ ਅਤੇ ਵਧ ਰਹੀ ਗਰਮੀ ਦੀ ਤਪਸ਼ ਨੂੰ ਘਟਾਉਣ ਵਿੱਚ ਆਪਣਾ ਯੋਗਦਾਨ ਪਾਈਏ।
ਇਸ ਸਮੇਂ ਉਨ੍ਹਾਂ ਨਾਲ ਡੇਅਰੀ ਇੰਸਪੈਕਟਰ ਨਵਦੀਪ ਕੌਰ,ਪਿੰਸ ਸੇਠੀ, ਗੁਰਲਾਲ ਸਿੰਘ, ਜਸਵਿੰਦਰ ਸਿੰਘ, ਕਰਨੈਲ ਸਿੰਘ, ਨਿਰਵੈਰ ਸਿੰਘ ਆਦਿ ਹਾਜ਼ਰ ਸਨ।