ਡੇਅਰੀ ਸਿਖਲਾਈ ਕੋਰਸ ਹੋਇਆ ਸਫਲਤਾਪੂਰਵਕ ਸੰਪੰਨ/ਬੀਰਪ੍ਰਤਾਪ ਸਿੰਘ ਗਿੱਲ

ਮੋਗਾ, 19 ਦਸੰਬਰ

(ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)

ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਪੜੇ-ਲਿਖੇ ਬੇਰੋਜ਼ਗਾਰ ਨੌਜਵਾਨ ਲੜਕੇ/ਲੜਕੀਆਂ ਨੂੰ ਡੇਅਰੀ ਫਾਰਮਿੰਗ ਦੇ ਗਿਆਨ ਵਿੱਚ ਵਾਧਾ ਕਰਨ ਅਤੇ ਵਿਸ਼ਵ ਪੱਧਰੀ ਤਕਨੀਕੀ ਗਿਆਨ ਦੇਣ ਲਈ ਆਨਲਾਈਨ ਦੋ ਹਫਤੇ ਦਾ ਡੇਅਰੀ ਟਰੇਨਿੰਗ ਕੋਰਸ ਦੀ ਸਿਖਲਾਈ ਦਿੱਤੀ ਗਈ, ਜਿਹੜੀ ਕਿ ਸਫ਼ਲਤਾਪੂਰਵਕ ਸੰਪੰਨ ਹੋਈ।

ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਮੋਗਾ ਸ਼੍ਰੀ ਬੀਰਪ੍ਰਤਾਪ ਸਿੰਘ ਗਿੱਲ ਨੇ ਦੱਸਿਆ  ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਦਾ ਧਿਆਨ ਰਖੱਦੇ ਹੋਏ ਆਨਲਾਈਨ ਡੇਅਰੀ ਸਿਖਲਾਈ ਸ਼ੁਰੂ ਕੀਤੀ ਗਈ ਹੈ ਜਿਸ ਵਿੱਚ ਵਿਭਾਗੀ ਮਾਹਰਾਂ

ਵੱਲੋਂ ਵੱਖ-ਵੱਖ ਵਿਸ਼ੇ ਜਿਵੇਂ ਕਿ ਨਸਲ ਸੁਧਾਰ, ਸਾਫ ਦੁੱਧ ਪੈਦਾ ਕਰਨ ਦੀ ਮਹੱਤਤਾ, ਦੁੱਧ ਦੇ ਮੰਡੀਕਰਨ, ਹਰੇ ਚਾਰੇ ਦਾ ਆਚਾਰ ਅਤੇ ਤਿਆਰ ਚਾਰੇ ਦੀਆਂ ਗੱਠਾਂ, ਪਸ਼ੂਆਂ ਦੀਆਂ ਬੀਮਾਰੀਆਂ ਸਬੰਧੀ ਅਤੇ ਪਸ਼ੂਆਂ ਦੇ ਸੁਚੱਜੇ ਪ੍ਰਬੰਧ ਸਬੰਧੀ ਸਿਖਲਾਈ ਦਿੱਤੀ ਗਈ।ਇਹ ਸਿਖਲਾਈ ਮੋਗਾ ਜ਼ਿਲੇ ਦੇ 29 ਇਛੁੱਕ ਸਿਖਿਆਰਥੀਆਂ ਨੂੰ ਵੀ ਦਿੱਤੀ ਗਈ। ਉਨਾਂ ਦੱਸਿਆ ਕਿ ਇਸ ਬੈਚ ਵਿੱਚ 29 ਸਿਖਿਆਰਥੀਆਂ ਨੂੰ ਸਫਲਤਾਪੂਰਵਕ ਟਰੇਨਿੰਗ ਸੰਪੰਨ ਕਰਨ ਉਪਰੰਤ ਸਰਟੀਫਿਕੇਟ ਵੰਡੇ ਗਏ। ਇਹ ਸਿਖਿਆਰਥੀ ਹੁਣ ਪੰਜਾਬ ਸਰਕਾਰ ਵੱਲੋ ਮਿਲਦੀਆਂ ਸਹੂਲਤਾਂ ਲੈ ਕੇ ਸਵੈ-ਰੁਜ਼ਗਾਰ ਪ੍ਰਾਪਤ ਕਰ ਸਕਦੇ ਹਨ।

Leave a Reply

Your email address will not be published. Required fields are marked *