ਕੋਟ ਈਸੇ ਖਾਂ 7 ਫਰਵਰੀ (ਜਗਰਾਜ ਲੋਹਾਰਾ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡੇਂਗੂ ਮਲੇਰੀਆ ਅਤੇ ਚਿਕਨਗੁਨੀਆ ਨੂੰ ਜੜ੍ਹ ਤੋਂ ਪੁੱਟਣ ਦੇ ਮਨਸੂਬੇ ਤਹਿਤ ਇਸ ਕੜੀ ਨੂੰ ਅੱਗੇ ਤੋਰਦੇ ਹੋਏ ਡਾ ਹਰਵਿੰਦਰ ਪਾਲ ਸਿੰਘ ਸਿਵਲ ਸਰਜਨ ਮੋਗਾ ਜੀ ਦੇ ਹੁਕਮਾਂ ਸਦਕਾ ਅਤੇ ਡਾ ਰਾਕੇਸ਼ ਕੁਮਾਰ ਬਾਲੀ ਐੱਸ ਐੱਮ ਓ ਪੀ ਐੱਚ ਸੀ ਕੋਟ ਈਸੇ ਖਾਂ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਦਾ ਡ੍ਰਾਈ ਡੇ ਅਤੇ ਫਰਾਈ ਡੇ ਸ਼ਹਿਰ ਧਰਮਕੋਟ ਵਿਖੇ ਮਨਾਇਆ ਗਿਆ ਸਿਹਤ ਵਿਭਾਗ ਦੀ ਟੀਮ ਵਿੱਚ ਸ਼ਾਮਲ ਸ੍ਰੀ ਰਾਜ ਦਵਿੰਦਰ ਸਿੰਘ ਗਿੱਲ ਨੋਡਲ ਅਫ਼ਸਰ ਆਈ ਡੀਐੱਸਪੀ ਅਤੇ ਸ੍ਰੀ ਪਰਮਿੰਦਰ ਕੁਮਾਰ ਮਲਟੀਪਰਪਜ਼ ਹੈਲਥ ਵਰਕਰ ਉਹਨਾ ਘਰ ਘਰ ਜਾ ਕੇ ਲੋਕਾਂ ਨੂੰ ਡੇਂਗੂ ਮਲੇਰੀਆ ਅਤੇ ਚਿਕਨਗੁਨੀਆਂ ਸਬੰਧੀ ਜਾਗਰੂਕ ਕੀਤਾ ਗਿਆ ਇਸ ਕੜੀ ਤਹਿਤ ਅੱਜ ਸ਼ਹਿਰ ਧਰਮਕੋਟ ਵਿਖੇ ਟਾਇਰਾਂ ਦੀਆਂ ਦੁਕਾਨਾਂ ਅਤੇ ਲੋਕਾਂ ਦੇ ਘਰਾਂ ਵਿੱਚ ਜਾ ਕੇ ਇਸ ਸਬੰਧੀ ਜਾਗਰੂਕਤਾ ਕੀਤੀ ਗਈ ਸ੍ਰੀ ਰਾਜ ਦਵਿੰਦਰ ਸਿੰਘ ਗਿੱਲ ਨੋਡਲ ਅਫ਼ਸਰ ਆਈ ਡੀਐੱਸਪੀ ਜੀ ਨੇ ਲੋਕਾਂ ਨੂੰ ਦੱਸਿਆ ਕਿ ਆਪਣਾ ਆਲਾ ਦੁਆਲਾ ਸਾਫ਼ ਰੱਖਣਾ ਚਾਹੀਦਾ ਹੈ ਅਤੇ ਘਰਾਂ ਵਿੱਚ ਕਿਤੇ ਵੀ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਘਰਾਂ ਵਿੱਚ ਟੁੱਟੀਆਂ ਟੈਂਕੀਆਂ ਟੁੱਟੇ ਟਾਇਰ ਅਤੇ ਟੁੱਟੇ ਗਮਲੇ ਸਮੇਂ ਸਮੇਂ ਤੇ ਇਨ੍ਹਾਂ ਨੂੰ ਨਸ਼ਟ ਕਰਨਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਵਿੱਚ ਮੱਛਰ ਨਾ ਪਲ ਸਕੇ ਉਨ੍ਹਾਂ ਨੇ ਦੱਸਿਆ ਕਿ ਘਰਾਂ ਵਿੱਚ ਪਾਣੀ ਜੋ ਕਿ ਸਟੋਰ ਕੀਤਾ ਹੁੰਦਾ ਹੈ ਉਸ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਫਰਿੱਜ ਦੇ ਪਿੱਛੇ ਲੱਗੀ ਟਰੇਅ ਜੋ ਕੇ ਆਪਾਂ ਆਮ ਤੌਰ ਤੇ ਕਦੀ ਵੀ ਦੇਖਦੇ ਉਸ ਨੂੰ ਸਮੇਂ ਸਮੇਂ ਤੇ ਜਾਨੀ ਕਿ ਹਫ਼ਤੇ ਵਿੱਚ ਦੋ ਵਾਰ ਪਾਣੀ ਡੋਲ ਕੇ ਸੁੱਕਾ ਕਰਕੇ ਸਾਫ਼ ਕਰਕੇ ਲਾਉਣਾ ਚਾਹੀਦਾ ਹੈ ਰਾਤ ਨੂੰ ਸੌਣ ਸਮੇਂ ਪੂਰੀ ਬਾਜੂ ਦੇ ਕੱਪੜੇ ਪਾ ਕੇ ਸੋਣਾ ਚਾਹੀਦਾ ਹੈ ।