ਲਾਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਤੇ ਹੋਵੇਗੀ ਸਖ਼ਤ ਕਾਰਵਾਈ
22 ਮਈ ਧਰਮਕੋਟ (ਰਿੱਕੀ ਕੈਲਵੀ)
ਸਰਦਾਰ ਦਲਜੀਤ ਸਿੰਘ ਵੱਲੋਂ ਥਾਣਾ ਧਰਮਕੋਟ ਦੇ ਨਵੇਂ ਐਸ ਐਚ ਓ ਦਾ ਚਾਰਜ ਸੰਭਾਲ ਲਿਆ ਗਿਆ ਹੈ ਸ਼ੁੱਕਰਵਾਰ ਨੂੰ ਥਾਣਾ ਧਰਮਕੋਟ ਦਾ ਚਾਰਜ ਸੰਭਾਲਣ ਦੇ ਨਾਲ ਹੀ ਉਹਨਾਂ ਵੱਲੋਂ ਪੁਲੀਸ ਕਰਮੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਨਸ਼ੇ ਨੂੰ ਰੋਕਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਉਨ੍ਹਾਂ ਕਿਹਾ ਕਿ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਤੇ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਮਾਰੀ ਬਹੁਤ ਤੇਜ਼ੀ ਨਾਲ ਵਧ ਰਹੀ ਹੈ ਵਧ ਰਹੇ ਕੋਰੋਨਾ ਸੰਕਰਮਣ ਦੇ ਦੌਰਾਨ ਦੁਕਾਨਾਂ ਖੋਲ੍ਹਣ ਦਾ ਸਮਾਂ 9 ਤੋਂ 2 ਵਜੇ ਤੱਕ ਦਾ ਹੈ ਸ਼ਨੀਵਾਰ ਅਤੇ ਐਤਵਾਰ ਪੂਰਨ ਲੋਕਡਾਊਨ ਹੈ ਅਤੇ ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਲਾਕਡਾਊਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭੀੜ ਭਾੜ ਵਾਲੇ ਇਲਾਕਿਆਂ ਦੇ ਵਿੱਚ ਘੱਟ ਤੋਂ ਘੱਟ ਜਾਣ ਅਤੇ ਲੋੜ ਪੈਣ ਤੇ ਹੀ ਘਰੋ ਨਿਕਲਣ ਅਤੇ 45 ਸਾਲ ਤੋਂ ਉੱਪਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਵੈਕਸੀਨ ਟੀਕਾ ਜ਼ਰੂਰ ਲਗਵਾਉਣ ਲੋਕ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਮਾਸਕ ਪਾ ਕੇ ਰੱਖਣ ਸੈਨੇਟਾਈਜ਼ਰ ਵਰਤਨ ਬਗੈਰ ਕੰਮ ਤੋਂ ਘਰੋਂ ਨਾ ਨਿਕਲਣ ਇਹ ਬਿਮਾਰੀ ਬਹੁਤ ਖ਼ਤਰਨਾਕ ਹੈ ਪਬਲਿਕ ਦੇ ਸਹਿਯੋਗ ਨਾਲ ਹੀ ਇਸ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕਦਾ ਹੈ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਲੋਕ ਬਿਨਾਂ ਡਰ ਤੋਂ ਆਪਣਾ ਦੁੱਖ ਤਕਲੀਫ਼ ਉਨ੍ਹਾਂ ਕੋਲ ਲੈ ਕੇ ਆ ਸਕਦੇ ਹਨ ਉਹ ਹਰ ਵੇਲੇ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹਨ ਜਿੱਥੇ ਪੁਲੀਸ ਲੋਕਾਂ ਦੀ ਸੇਵਾ ਲਈ ਹਾਜ਼ਰ ਹੈ ਉਥੇ ਲੋਕਾਂ ਦੇ ਸਹਿਯੋਗ ਦੀ ਵੀ ਮੰਗ ਕੀਤੀ