ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਦੀ ਖੁਸ਼ੀ ਵਿੱਚ ਨਗਰ ਕੀਰਤਨ ਸਜਾਇਆ ਗਿਆ

ਮੋਗਾ 3 ਜਨਵਰੀ (ਜਗਰਾਜ ਲੋਹਾਰਾ) ਧੰਨ ਧੰਨ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਪਿੰਡ ਲੋਹਾਰੇ ਤੋ ਗੁਰਦੁਆਰਾ ਬਾਬਾ ਨੰਦ ਸਿੰਘ ਜੀ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਤਰ ਸਾਇਆ ਹੇਠ ਅਰੰਭ ਹੋਇਆ । ਇਸ ਨਗਰ ਕੀਰਤਨ ਵਿੱਚ ਫੁੱਲਾਂ ਨਾਲ ਸਜਾਈ ਹੋਈ ਪਾਲਕੀ ਸਾਹਿਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦਾ ਪਰਕਾਸ਼ ਕੀਤਾ ਗਿਆ । ਇਸ ਤੋਂ ਇਲਾਵਾ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸ ਨਾਲ ਜੋੜਿਆ । ਪਿੰਡ ਲੁਹਾਰੇ ਦੀਆਂ ਸੰਗਤਾਂ ਨੇ ਥਾਂ ਥਾਂ ਤੇ ਗੁਰੂ ਸਾਹਿਬ ਜੀ ਦੇ ਆਉਣ ਦੀ ਖੁਸ਼ੀ ਵਿੱਚ ਗੁਰੂ ਕੇ ਲੰਗਰ ਵੀ ਲਗਾਏ । ਇਸ
ਸਲਾਨਾ ਨਗਰ ਕੀਰਤਨ ਵਿੱਚ ਪਿੰਡ ਦੀਆਂ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਅਤੇ ਗੁਰੂ ਪ੍ਰਤੀ ਸਰਧਾ ਦੇਖਣ ਯੋਗ ਸੀ । ਇਹ ਨਗਰ ਕੀਰਤਨ ਪਿੰਡ ਦੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਵਾਪਿਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ । ਇਸ ਨਗਰ ਕੀਰਤਨ ਵਿੱਚ ਪਿੰਡ ਦੀਆਂ ਸਮੂਹ ਸੰਗਤਾਂ ਦਾ ਵਿਸੇਸ਼ ਸਹਿਯੋਗ ਰਿਹਾ ।

Leave a Reply

Your email address will not be published. Required fields are marked *