ਮੋਗਾ, 10 ਨਵੰਬਰ
(ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)
ਕਮਿਸ਼ਨ ਨਗਰ ਨਿਗਮ ਮੋਗਾ ਸ੍ਰੀਮਤੀ ਅਨੀਤਾ ਦਰਸ਼ੀ ਨੇ ਦੱਸਿਆ ਕਿ ਆਮ ਵੇਖਣ ਵਿੱਚ ਆਇਆ ਹੈ ਦਿਵਾਲੀ ਦੇ ਤਿਉਹਾਰ ਨਜ਼ਦੀਕ ਜਾਂ ਉਸ ਦਿਨ ਸ਼ਹਿਰ ਦੇ ਦੁਕਾਨਦਾਰ ਮੇਨ ਬਜ਼ਾਰ ਜਾਂ ਸ਼ਹਿਰ ਦੀਆਂ ਮੇਨ ਸੜਕਾਂ ਤੇ ਅੱਡੇ ਆਦਿ ਲਗਾ ਕੇ ਆਪਣਾ ਸਮਾਨ ਵੇਚਣ ਲਈ ਨਜ਼ਾਇਜ਼ ਕਬਜ਼ੇ ਕਰ ਲੈਂਦੇ ਹਨ ਜਿਸ ਨਾਲ ਸ਼ਹਿਰ ਦੇ ਲੋਕਾਂ ਨੂੰ ਹੋਰਨਾਂ ਸਮੱਸਿਆਵਾਂ ਤੋਂ ਇਲਾਵਾ ਟ੍ਰੈਫਿਕ ਦੀ ਸਮੱਸਿਆ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਉਪਰੋਕਤ ਨੂੰ ਧਿਅਨ ਵਿੱਚ ਰੱਖਦਅਿਾਂ ਕਮਿਸ਼ਨਰ ਨਗਰ ਨਿਗਮ ਨੇ ਮੋਗਾ ਸ਼ਹਿਰ ਦੇ ਸਮੂਹ ਦੁਕਾਨਾਂ ਨੂੰ ਸੂਚਿਤ ਕਰਦਿਆਂ ਦੱਸਿਆ ਕਿ ਦਿਵਾਲੀ ਦੇ ਤਿਉਹਾਰ ਦੇ ਦਿਨਾਂ ਵਿੱਚ ਸ਼ਹਿਰ ਵਾਸੀਆਂ ਦੀ ਸਹੂਲਤ ਅਤੇ ਟ੍ਰੈਫਿਕ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਮੇਨ ਬਜ਼ਾਰ ਅਤੇ ਸ਼ਹਿਰ ਦੀਆ ਮੇਨ ਸੜਕਾਂ ਤੇ ਅੱਡੇ ਆਦਿ ਲਗਾ ਕੇ ਕਿਸੇ ਵੀ ਤਰ੍ਹਾਂ ਦਾ ਨਜਾਇਜ਼ ਕਬਜ਼ਾ ਕਰਨ ਤੇ ਪੂਰਨ ਤੌਰ ਤੇ ਮਨਾਹੀ ਹੋਵੇਗੀ। ਅਜਿਹਾ ਕਰਨ ਦੀ ਸੂਰਤ ਵਿੱਚ ਨਗਰ ਨਿਗਮ ਮੋਗਾ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਟੀਮ ਵੱਲੋਂ ਸਬੰਧਤ ਦੁਕਾਨਦਾਰ ਜਾਂ ਵਿਅਕਤੀ ਦਾ ਸਮਾਨ ਜ਼ਬਤ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਮੋਗਾ ਵੱਲੋਂ ਇਸ ਤਿਉਹਾਰ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਤਹਿ ਬਜਾਰੀ ਫੀਸ ਵਸੂਲ ਨਹੀਂ ਕੀਤੀ ਜਾਵੇਗੀ। ਸ੍ਰੀਮਤੀ ਦਰਸ਼ੀ ਨੇ ਮੋਗਾ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਮਾਨ ਆਪਣੀ ਦੁਕਾਨ ਦੀ ਹਦੂਦ ਅੰਦਰ ਅੰਦਰ ਹੀ ਰੱਖਣ ਤਾਂ ਜੋ ਸ਼ਹਿਰ ਦਾ ਟ੍ਰੈਫਿਕ ਸੂਚਾਰੂ ਢੰਗ ਨਾਲ ਚੱਲ ਸਕੇ।