ਸਕੂਲ ਦਾ ਸਮੂਹ ਸਟਾਫ ਤੇ ਪ੍ਰਿੰਸੀਪਲ ਖ਼ੁਸ਼ , ਕਸਬੇ ਚ ਵੀ ਖੁਸ਼ੀ ਨੇ ਦਿੱਤੀ ਦਾਅਵਤ।
ਫਤਹਿਗੜ੍ਹ ਪੰਜਤੂਰ 13 ਮਈ (ਮਹਿੰਦਰ ਸਿੰਘ ਸਹੋਤਾ)
ਕਸਬੇ ਦੀ ਨਾਮਵਰ ਵਿੱਦਿਅਕ ਸੰਸਥਾ ਦਿੱਲੀ ਕਾਨਵੈਂਟ ਸਕੂਲ (ਮੁੰਡੀ ਜਮਾਲ) ਫਤਹਿਗਡ਼੍ਹ ਪੰਜਤੁੂਰ ਨੂੰ ਸੀ ਆਈ ਐੱਸ ਸੀ ਈ ਬੋਰਡ ਦੀ ਨਿਊ ਦਿੱਲੀ ਆਈ ਐਸ ਸੀ ਇੰਡੀਅਨ ਵਲੋਂ ਮਾਨਤਾ ਦਿੱਤੀ ਗਈ ਸਕੂਲ ਨੂੰ ਮਾਨਤਾ ਪ੍ਰਾਪਤ ਹੋਣ ਤੇ ਸਕੂਲ ਦੇ ਪ੍ਰਿੰਸੀਪਲ ਵਿਪਨ ਕੁਮਾਰ ਅਤੇ ਸਕੂਲ ਚੇਅਰਮੈਨ ਬਲਜੀਤ ਸਿੰਘ ਭੁੱਲਰ ਬਲਵਿੰਦਰ ਸਿੰਘ ਸੰਧੂ ਅਤੇ ਸਮੂਹ ਸਕੂਲ ਸਟਾਫ ਨੇ ਬੋਰਡ ਦਾ ਧੰਨਵਾਦ ਕੀਤਾ ਤੇ ਸਕੂਲ ਵਿਚ ਲੱਡੂ ਵੰਡ ਕੇ ਖੁਸ਼ੀ ਮਨਾਈ ਇਸ ਮੌਕੇ ਸਕੂਲ ਚੇਅਰਮੈਨ ਬਲਵਿੰਦਰ ਸਿੰਘ ਨੇ ਸਕੂਲ ਪ੍ਰਿੰਸੀਪਲ ਦਾ ਮੂੰਹ ਮਿੱਠਾ ਕਰਵਾਉਂਦਿਆਂ ਕਿਹਾ, ਕਿ ਸਕੂਲ ਦੀ ਤਰੱਕੀ ਅਤੇ ਬੱਚਿਆਂ ਦੇ ਗਿਆਨ ਵਿੱਚ ਵਾਧਾ ਕਰਨ ਵਾਲੇ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ ਦਾ ਵੱਡਾ ਯੋਗਦਾਨ ਹੁੰਦਾ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਕਸਬਾ ਫਤਹਿਗੜ੍ਹ ਪੰਜਤੂਰ ਦੇ ਲੋਕਾਂ ਨੂੰ ਸੀ ਆਈ ਐਸ ਸੀ ਈ ਬੋਰਡ ਦੀ ਵੱਡੀ ਜ਼ਰੂਰਤ ਸੀ ਜੋ ਦਿੱਲੀ ਬੋਰਡ ਨੇ ਪੂਰੀ ਕਰ ਦਿੱਤੀ ਹੈ । ਉਨ੍ਹਾਂ ਕਿਹਾ ਕਿ ਹੁਣ ਹਲਕਾ ਧਰਮਕੋਟ ਦੇ ਕਸਬਾ ਫਤਿਹਗਡ਼੍ਹ ਪੰਜਤੂਰ ਦੇ ਆਸ ਪਾਸ ਦੇ ਪਿੰਡਾਂ ਦੇ ਬੱਚਿਆਂ ਨੂੰ ਉਚੇਰੀ ਵਿੱਦਿਆ ਹਾਸਲ ਕਰਨ ਲਈ ਦੂਰ ਜਾਣ ਦੀ ਲੋੜ ਨਹੀਂ ਚੰਗੀ ਵਿੱਦਿਆ ਦਿੱਲੀ ਕਾਨਵੈਂਟ ਸਕੂਲ ਵਿਚ ਹਾਸਲ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ 2022- 23 ਦੇ ਸੈਸ਼ਨ ਲਈ +1ਅਤੇ +2 ਦੀਆਂ ਜਮਾਤਾਂ ਲਈ ਵਿਦਿਆਰਥੀ ਦਾਖ਼ਲਾ ਲੈ ਸਕਦੇ ਹਨ। ਇਸ ਮੌਕੇ ਸਕੂਲ ਦੇ ਚੇਅਰਮੈਨ ਬਲਜੀਤ ਸਿੰਘ ਭੁੱਲਰ ਅਤੇ ਪ੍ਰਿੰਸੀਪਲ ਵਿਪਨ ਕੁਮਾਰ ਨੇ ਸਮੂਹ ਇਲਾਕਾ ਨਿਵਾਸੀਆਂ ਤੇ ਸਕੂਲ ਸਟਾਫ ਨੂੰ ਵਧਾਈਆਂ ਦਿੱਤੀਆਂ ।