ਮੋਗਾ ਦੇ ਨੇੜਲੇ ਪਿੰਡ ਦੌਲਤਪੁਰਾ ਵਿੱਚ ਉਸ ਵੇਲੇ ਵੱਡੀ ਘਟਨਾ ਵਾਪਰੀ ਜਦੋਂ ਇੱਕ ਤਿੰਨ ਮਹੀਨਿਆਂ ਦੇ ਬੱਚੇ ਦੀ ਮਾਂ ਦਾ ਗਲਾ ਘੁੱਟ ਕੇ ਕਤਲ ਕਰਨ ਕਰ ਦਿੱਤਾ ਗਿਆ । ਉੱਧਰ ਜਦੋਂ ਲੜਕੀ ਦੇ ਪਰਿਵਾਰ ਵਾਲਿਆਂ ਨਾਲ ਗੱਲਬਾਤ ਕੀਤੀ ਗਈ ਤਾ ਉਹਨਾਂ ਕਿਹਾ ਕਿ ਸੋਹਰੇ ਪਰਿਵਾਰ ਵੱਲੋਂ ਦਾਜ ਦੀ ਮੱਗ ਕੀਤੀ ਜਾ ਰਹੀ ਸੀ ਜਿਸ ਕਾਰਨ ਸਾਡੀ ਲੜਕੀ ਪਰੇਸ਼ਾਨ ਰਹਿੰਦੀ ਸੀ । ਕੱਲ੍ਹ ਰਾਤ ਲੜਕੀ ਦੀ ਕੁੱਟ ਮਾਰ ਕਰਕੇ ਉਸਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਹੈ । ਜਾਣਕਾਰੀ ਮੁਤਾਬਿਕ ਪਤਾ ਲੱਗਾ ਹੈ ਕਿ ਲੜਕੀ ਦਾ ਤਿੰਨ ਮਹੀਨਿਆਂ ਦਾ ਬੱਚਾ ਵੀ ਹੈ । ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ ।