ਧਰਮਕੋਟ 23 ਦਸੰਬਰ / ਜਗਰਾਜ ਗਿੱਲ ਰਿੱਕੀ ਕੈਲਵੀ/
ਕੇਂਦਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਚੱਲ ਰਿਹਾ ਸੰਘਰਸ਼ ਸਿਖਰਾਂ ਤੇ ਹੈ ਜਿੱਥੇ ਕੇਂਦਰ ਦੀ ਮੋਦੀ ਸਰਕਾਰ ਆਪਣੇ ਅੜੀਅਲ ਵਤੀਰੇ ਕਾਰਨ ਬਿੱਲ ਰੱਦ ਨਾ ਕਰਨ ਲਈ ਬਜ਼ਿੱਦ ਹੈ ਉੱਥੇ ਹੀ ਪੰਜਾਬ ਦੇ ਕਿਸਾਨਾਂ ਤੋਂ ਇਲਾਵਾ ਦੂਸਰੇ ਰਾਜਾਂ ਦੇ ਕਿਸਾਨ ਪੀ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਅੜੇ ਹੋਏ ਹਨ ਅਤੇ ਇਨ੍ਹਾਂ ਕਿਸਾਨਾਂ ਦੀ ਹਮਾਇਤ ਲਈ ਲਗਾਤਾਰ ਦੇਸ਼ ਅਤੇ ਵਿਦੇਸ਼ ਦੇ ਵਸਨੀਕ ਆਪਣਾ ਯੋਗਦਾਨ ਪਾ ਰਹੇ ਹਨ ਇਸੇ ਤਹਿਤ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗਡ਼੍ਹ ਵਲੋਂ ਵੀ ਕਿਸਾਨੀ ਹਮਾਇਤ ਲਈ ਧਰਮਕੋਟ ਤੋਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਜਾਣ ਲਈ ਫਰੀ ਬੱਸ ਮੁਹੱਈਆ ਕਰਵਾਈ ਗਈ ਹੈ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਇੰਦਰਪ੍ਰੀਤ ਸਿੰਘ ਬੰਟੀ ਪ੍ਰਧਾਨ ਨਗਰ ਕੌਂਸਲ ਧਰਮਕੋਟ ਅਵਤਾਰ ਸਿੰਘ ਪੀ ਏ ਸੋਹਣ ਸਿੰਘ ਖੇਲਾ ਪੀ ਏ ਵਿਧਾਇਕ ਲੋਹਗਡ਼੍ਹ ਨੇ ਦੱਸਿਆ ਕਿ ਜਿਥੇ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗਡ਼੍ਹ ਦੀ ਅਗਵਾਈ ਹੇਠ ਲਗਾਤਾਰ ਹਲਕੇ ਦੇ ਪਿੰਡਾਂ ਵਿੱਚੋਂ ਕਿਸਾਨਾਂ ਦੇ ਕਾਫ਼ਲੇ ਦਿੱਲੀ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਲਈ ਜਾ ਰਹੇ ਹਨ ਉੱਥੇ ਹੀ ਵਿਧਾਇਕ ਲੋਹਗਡ਼੍ਹ ਵਲੋਂ ਸੰਘਰਸ਼ ਵਿਚ ਸ਼ਾਮਲ ਹੋਣ ਲਈ ਧਰਮਕੋਟ ਤੋਂ ਦਿੱਲੀ ਜਾਣ ਵਾਲੇ ਕਿਸਾਨਾਂ ਲਈ ਫਰੀ ਬੱਸ ਮੁਹੱਈਆ ਕਰਵਾਈ ਗਈ ਹੈ ਜੋ ਹਰ ਸੋਮਵਾਰ ਅਤੇ ਵੀਰਵਾਰ ਸਵੇਰੇ 7ਵਜੇ ਧਰਮਕੋਟ ਤੋਂ ਦਿੱਲੀ ਲਈ ਰਵਾਨਾ ਹੋਵੇਗੀ ਇਹ ਬੱਸ ਜਿਥੇ ਕਿਸਾਨਾਂ ਨੂੰ ਦਿੱਲੀ ਲੈ ਕੇ ਜਾਵੇਗੀ ਉੱਥੇ ਵਾਪਸ ਆਉਣ ਵਾਲੇ ਕਿਸਾਨਾਂ ਨੂੰ ਫਰੀ ਲੈ ਕੇ ਵੀ ਆਵੇਗੀ ਉਨ੍ਹਾਂ ਇਹ ਵੀ ਦੱਸਿਆ ਕਿ ਜਦੋਂ ਤਕ ਸੰਘਰਸ਼ ਜਾਰੀ
ਰਹੇਗਾ ਤਦ ਤੱਕ ਇਹ ਬੱਸ ਸੇਵਾ ਜਾਰੀ ਰਹੇਗੀ ਉਨ੍ਹਾਂ ਹਲਕੇ ਦੇ ਕਿਸਾਨਾਂ ਨੂੰ ਇਸ ਸੇਵਾ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਕਿਸਾਨੀ ਸੰਘਰਸ਼ ਚ ਸ਼ਾਮਲ ਹੋਣਾ ਚਾਹੀਦਾ ਹੈ ਤਾਂ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ ।