ਮੋਗਾ, 6 ਦਸੰਬਰ
(ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)
ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜਿਲ੍ਹਾ ਚੋਣ ਅਫਸਰ ਮੋਗਾ ਸ਼੍ਰੀਮਤੀ ਅਨੀਤਾ ਦਰਸ਼ੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋ ਯੋਗਤਾ ਮਿਤੀ 01-01-2021 ਦੇ ਅਧਾਰ ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।
ਇਸ ਲਈ ਆਮ ਅਤੇ ਖਾਸ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜਿੰਨ੍ਹਾਂ ਨਾਗਰਿਕਾ ਦੀ ਉਮਰ ਮਿਤੀ 1 ਜਨਵਰੀ, 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਨ੍ਹਾਂ ਦੀ ਵੋਟ ਨਹੀਂ ਬਣੀ ਨੂੰ ਉਹ ਆਪਣੀ ਵੋਟ 15 ਦਸੰਬਰ, 2020 ਤੱਕ ਬਣਾ ਸਕਦੇ ਹਨ। 5 ਅਤੇ 6 ਦਸੰਬਰ ਨੂੰ ਸਮੂਹ ਬਲਾਕ ਪੱਧਰੀ ਅਫ਼ਸਰਾਂ ਨੇ ਆਪਣੇ ਬੂਥਾਂ ਉੱਤੇ ਬੈਠ ਕੇ ਫਾਰਮ ਭਰੇ। ਸ਼੍ਰੀਮਤੀ ਦਰਸ਼ੀ ਨੇ ਕਈ ਬੂਥਾਂ ਦਾ ਅੱਜ ਦੌਰਾ ਕੀਤਾ।
ਉਹਨਾਂ ਕਿਹਾ ਕਿ ਕੋਈ ਵੀ ਵਿਅਕਤੀ 15 ਦਸੰਬਰ, 2020 ਤੱਕ ਕਿਸੇ ਵੀ ਕੰਮ ਕਾਜ ਵਾਲੇ ਦਿਨ ਸਬੰਧਤ ਚੋਣਕਾਰ ਰਜਿਸਟਰੇਸ਼ਨ ਦੇ ਦਫਤਰ ਦੇ ਵਿੱਚ ਜਾ ਕੇ ਆਪਣੀ ਨਵੀਂ ਵੋਟ ਦਾ ਫਾਰਮ ਭਰਕੇ ਦੇ ਸਕਦਾ ਹੈ।ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ www.nvsp.in ‘ਤੇ ਵੋਟ ਬਣਾਉਣ ਜਾਂ ਦਰੁਸਤੀ ਸਬੰਧੀ ਆਨਲਾਈ ਫਾਰਮ ਵੀ ਭਰੇ ਜਾ ਸਕਦੇ ਹਨ, ਫਿਰ ਵੀ ਕਿਸੇ ਕਿਸਮ ਦੀ ਪਰੇਸ਼ਾਨੀ ਆਉਂਦੀ ਹੈ ਤਾਂ 1950 ਟੋਲ ਫ੍ਰੀ ਨੰਬਰ ਤੇ ਮੁਫਤ ਕਾਲ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਫਾਰਮਨੰ.6, ਵੋਟ ਕਟਵਾਉਣ ਲਈ ਫਾਰਮਨੰ.7, ਕਿਸੇ ਕਿਸਮ ਦੀ ਸੋਧ ਕਰਵਾਉਣ ਲਈ ਫਾਰਮਨੰ.8 ਅਤੇ ਇੱਕ ਪੋਲਿੰਗ ਸਟੇਸ਼ਨ ਤੋਂ ਦੂਸਰੇ ਪੋਲਿੰਗ ਸਟੇਸ਼ਨ ਵਿੱਚ ਵੋਟ ਟਰਾਂਸਫਰ ਕਰਨ ਲਈ ਫਾਰਮ ਨੰ.8ਏ ਭਰਿਆ ਜਾ ਸਕਦਾ ਹੈ।